ਚੰਡੀਗੜ੍ਹ: ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ ਹੈ। ਦਰਅਸਲ, ਮੌਸਮ ਵਿਭਾਗ (Meteorological Department) ਅਨੁਸਾਰ 2 ਦਿਨ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਜਦਕਿ 48 ਘੰਟਿਆਂ ਬਾਅਦ ਮੁੜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉਪਰੋਕਤ ਜਾਣਕਾਰੀ ਅਨੁਸਾਰ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕੁਝ ਰਾਹਤ ਮਿਲੇਗੀ। ਉਂਜ ਰੋਪੜ, ਫਤਹਿਗੜ੍ਹ ਸਾਹਿਬ ਪਟਿਆਲਾ ਜ਼ਿਲ੍ਹੇ ਪਾਣੀ ਦੀ ਮਾਰ ਹੇਠ ਹਨ।
ਜਲੰਧਰ ਦੇ ਲੋਹੀਆਂ ‘ਚ ਹੜ੍ਹ ਦਾ ਖਤਰਾ ਹੈ। ਸਤਲੁਜ ਦਰਿਆ ਅਤੇ ਧੁੱਸੀ ਬੰਨ੍ਹ ਵਿੱਚ ਦੋ ਥਾਵਾਂ ‘ਤੇ ਪਾੜ ਪੈ ਗਏ ਹਨ, ਜਿਸ ਕਾਰਨ ਪਿੰਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।