Saturday, November 16, 2024
Home Sport IND vs WI Test Live Streaming: ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ...

IND vs WI Test Live Streaming: ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਹੋ ਭਾਰਤ-ਵੈਸਟਇੰਡੀਜ਼ ਵਿਚਕਾਰ ਖੇਡਿਆ ਜਾਣ ਵਾਲਾ ਸੀਰੀਜ਼ ਦਾ ਪਹਿਲਾ ਟੈਸਟ

India vs West Indies, 1st Test Live Streaming Details: ਭਾਰਤੀ ਟੀਮ 12 ਜੁਲਾਈ ਭਾਵ ਕਿ ਅੱਜ ਤੋਂ 2 ਮੈਚਾਂ ਦੀ ਟੈਸਟ ਸੀਰੀਜ਼ ਨਾਲ ਵੈਸਟਇੰਡੀਜ਼ ਦੌਰੇ ਦੀ ਸ਼ੁਰੂਆਤ ਕਰੇਗੀ। ਸੀਰੀਜ਼ ਦਾ ਪਹਿਲਾ ਟੈਸਟ ਡੋਮਿਨਿਕਾ ਦੇ ਵਿੰਡਸਰ ਪਾਰਕ ‘ਚ ਖੇਡਿਆ ਜਾਵੇਗਾ। ਇਸ ਨਾਲ ਦੋਵੇਂ ਟੀਮਾਂ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ ਕਰਨਗੀਆਂ।

ਭਾਰਤੀ ਟੀਮ ਕਰੀਬ 1 ਮਹੀਨੇ ਬਾਅਦ ਮੈਦਾਨ ‘ਚ ਉਤਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਟੀਮ ਨੂੰ ਡਬਲਯੂਟੀਸੀ ਫਾਈਨਲ ਮੈਚ ਵਿੱਚ ਆਸਟਰੇਲੀਆ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਸ ਦੌਰੇ ‘ਤੇ ਹੋਣ ਵਾਲੀ ਟੈਸਟ ਸੀਰੀਜ਼ ਲਈ ਭਾਰਤ ਨੇ ਆਪਣੀ ਟੈਸਟ ਟੀਮ ‘ਚ ਕੁਝ ਵੱਡੇ ਬਦਲਾਅ ਕੀਤੇ ਹਨ। ਲਗਾਤਾਰ 2 WTC ਫਾਈਨਲ ‘ਚ ਹਾਰ ਤੋਂ ਬਾਅਦ ਹੁਣ ਚੋਣਕਾਰਾਂ ਨੇ ਟੈਸਟ ਟੀਮ ‘ਚ ਕੁਝ ਨਵੇਂ ਖਿਡਾਰੀਆਂ ਨੂੰ ਮੌਕਾ ਦੇਣ ਦਾ ਫੈਸਲਾ ਕੀਤਾ ਹੈ। ਇਸ ਸੀਰੀਜ਼ ਲਈ ਯਸ਼ਸਵੀ ਜੈਸਵਾਲ ਅਤੇ ਰਿਤੂਰਾਜ ਗਾਇਕਵਾੜ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਜਰਬੇਕਾਰ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਜੇਕਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਦੂਜੇ ਐਡੀਸ਼ਨ ‘ਚ ਵੈਸਟਇੰਡੀਜ਼ ਦੀ ਟੀਮ ਦਾ ਪ੍ਰਦਰਸ਼ਨ ਦੇਖਿਆ ਜਾਵੇ ਤਾਂ ਉਹ ਬਹੁਤ ਖਰਾਬ ਦੇਖਣ ਨੂੰ ਮਿਲਿਆ ਸੀ। ਵਿੰਡੀਜ਼ ਦੀ ਟੀਮ ਨੇ ਦੱਖਣੀ ਅਫਰੀਕਾ ਖਿਲਾਫ ਆਪਣੀ ਆਖਰੀ ਟੈਸਟ ਸੀਰੀਜ਼ ਖੇਡੀ ਸੀ, ਜਿਸ ‘ਚ ਉਨ੍ਹਾਂ ਨੂੰ 2-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਵਿੰਡੀਜ਼ ਦੇ ਟੈਸਟ ਕਪਤਾਨ ਕ੍ਰੇਗ ਬ੍ਰੇਥਵੇਟ ਤੋਂ ਇਸ ਟੈਸਟ ਸੀਰੀਜ਼ ‘ਚ ਬਿਹਤਰ ਸ਼ੁਰੂਆਤ ਕਰਨ ਦੀ ਉਮੀਦ ਕਰ ਰਹੇ ਹੋਣਗੇ।

ਹੈਡ ਟੂ ਹੈਡ ਰਿਕਾਰਡ ਵਿੱਚ ਵੈਸਟਇੰਡੀਜ਼ ਦਾ ਪਲੜਾ ਭਾਰੀ

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੈਸਟ ਫਾਰਮੈਟ ‘ਚ ਹੁਣ ਤੱਕ 98 ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚੋਂ ਭਾਰਤ ਨੇ 22 ਮੈਚ ਜਿੱਤੇ ਹਨ, ਜਦਕਿ ਵੈਸਟਇੰਡੀਜ਼ ਦੀ ਟੀਮ ਨੇ 30 ਮੈਚ ਜਿੱਤੇ ਹਨ। ਇਸ ਤੋਂ ਇਲਾਵਾ 46 ਮੈਚ ਡਰਾਅ ਰਹੇ ਹਨ। 2002 ਤੋਂ ਭਾਰਤ ਨੂੰ ਵੈਸਟਇੰਡੀਜ਼ ਦੇ ਖਿਲਾਫ ਇੱਕ ਵੀ ਟੈਸਟ ਸੀਰੀਜ਼ ਵਿੱਚ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ ਅਤੇ ਹੁਣ ਤੱਕ ਲਗਾਤਾਰ 8 ਸੀਰੀਜ਼ ਆਪਣੇ ਨਾਮ ਕੀਤੀਆਂ ਹਨ।

ਕਦੋਂ ਅਤੇ ਕਿੱਥੇ ਦੇਖ ਸਕਦੇ ਹੋ ਭਾਰਤ ਬਨਾਮ ਵੈਸਟਇੰਡੀਜ਼ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ

ਸੀਰੀਜ਼ ਦਾ ਪਹਿਲਾ ਟੈਸਟ ਮੈਚ 12 ਜੁਲਾਈ ਨੂੰ ਡੋਮਿਨਿਕਾ ਦੇ ਵਿੰਡਸਰ ਪਾਰਕ ‘ਚ ਖੇਡਿਆ ਜਾਵੇਗਾ। ਇਸ ਮੈਚ ਦੀ ਸ਼ੁਰੂਆਤ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਹੋਵੇਗੀ। ਮੈਚ ਦਾ ਸਿੱਧਾ ਪ੍ਰਸਾਰਣ ਡੀਡੀ ਸਪੋਰਟਸ ਚੈਨਲ ‘ਤੇ ਟੀਵੀ ‘ਤੇ ਕੀਤਾ ਜਾਵੇਗਾ। ਜਦਕਿ ਇਸ ਮੈਚ ਦੀ ਆਨਲਾਈਨ ਲਾਈਵ ਸਟ੍ਰੀਮਿੰਗ ਫੈਨਕੋਡ ਐਪ ਅਤੇ ਜੀਓ ਸਿਨੇਮਾ ‘ਤੇ ਕੀਤੀ ਜਾਵੇਗੀ।

RELATED ARTICLES

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments