Monday, April 29, 2024
Home World ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ, 24 ਤਾਰੀਕ ਤੋਂ Youtube 'ਤੇ ਲਾਈਵ...

ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ, 24 ਤਾਰੀਕ ਤੋਂ Youtube ‘ਤੇ ਲਾਈਵ ਕੀਰਤਨ ਪ੍ਰਸਾਰਨ ਦਾ ਫੈਸਲਾ

Amritsar News: ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਹ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਨਲ ਖੋਲ੍ਹੇਗੀ। ਅੰਤ੍ਰਿੰਗ ਕਮੇਟੀ ਵਿੱਚ ਲਏ ਗਏ ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਿੰਨ ਮਹੀਨਿਆਂ ਬਾਅਦ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਲੈ ਕੇ ਆਵੇਗੀ।

 

ਪ੍ਰਧਾਨ ਧਾਮੀ ਨੇ ਦੱਸਿਆ ਕਿ 24 ਜੁਲਾਈ ਤੋਂ ਯੂ-ਟਿਊਬ ਰਾਹੀਂ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਵੇਗਾ। ਪ੍ਰਧਾਨ ਨੇ ਦੱਸਿਆ ਕਿ ਯੂਟਿਊਬ ਚੈਨਲ ਦਾ ਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਰੱਖਿਆ ਗਿਆ ਹੈ। ਇਸ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੋਣਗੇ। ਹਾਲਾਂਕਿ ਇਸ ਲਈ ਇੱਕ ਨਿੱਜੀ ਕੰਪਨੀ ਨੂੰ ਸ਼ਾਮਲ ਕੀਤਾ ਗਿਆ ਹੈ। ਧਾਮੀ ਨੇ ਇਹ ਵੀ ਕਿਹਾ ਕਿ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕੀਤਾ ਜਾਵੇ। ਇਸ ਲਈ ਭਾਰਤ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ ਤੇ ਯਤਨ ਤੇਜ਼ ਕੀਤੇ ਜਾਣਗੇ।

ਤੁਹਾਨੂੰ ਦੱਸ ਦੇਈਏ ਕਿ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਪੰਜਾਬ ਵਿੱਚ ਵਿਵਾਦ ਹੋਇਆ ਸੀ। ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਦਬਾਅ ਪਾ ਰਹੀ ਸੀ ਕਿ ਉਹ ਇਕ ਵਿਸ਼ੇਸ਼ ਚੈਨਲ ਨੂੰ ਅਧਿਕਾਰ ਕਿਉਂ ਦੇ ਰਹੀ ਹੈ। ਪੰਜਾਬ ਸਰਕਾਰ ਨੇ ਇਸ ਲਈ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ ਵੀ ਪਾਸ ਕੀਤਾ ਸੀ।

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਵਿੱਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਚਰਚਾ ਦਾ ਵਿਸ਼ਾ ਸੀ ਐਸਜੀਪੀਸੀ ਆਪਣਾ ਚੈਨਲ ਲਾਂਚ ਕਰੇ। ਇਸ ਬਾਰੇ ਲੋਕਾਂ ਨੇ ਰਾਏ ਵੀ ਦਿੱਤੀ ਸੀ ਜਿਸ ਤੋਂ ਬਾਅਦ ਕਮੇਟੀ ਵੱਲੋਂ ਆਪਣਾ ਚੈਨਲ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਬਾਬਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ 24 ਤਾਰੀਕ ਨੂੰ ਯੂਟਿਊਬ ਚੈਨਲ ਸ਼ੁਰੂ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਛੇਤੀ ਹੀ ਕਮੇਟੀ ਸੈਟੇਲਾਈਟ ਚੈਨਲ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਪੂਰੇ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 23 ਤਾਰੀਕ ਤੱਕ ਇਸ ਦੇ ਅਧਿਕਾਰ ਪੀਟੀਸੀ ਚੈਨਲ ਕੋਲ ਹਨ ਜੋ 23 ਤਾਰੀਕ ਨੂੰ ਖ਼ਤਮ ਹੋ ਰਹੇ ਹਨ। ਇਸ ਤੋਂ ਬਾਅਦ 24 ਤਾਰੀਕ ਨੂੰ ਅੰਮ੍ਰਿਤ ਵੇਲੇ ਗੁਰਬਾਣੀ ਦਾ ਪ੍ਰਸਾਰ ਸ਼੍ਰੋਮਣੀ ਕਮੇਟੀ ਦੇ ਚੈਨਲ ਤੋਂ ਸ਼ੁਰੂ ਕੀਤਾ ਜਾਵੇਗਾ।

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕੀਤੀ ਗਈ ਸੀ ਜਿਸ ਵਿੱਚ ਗੁਰਬਾਣੀ ਸਾਰਿਆਂ ਲਈ ਮੁਫ਼ਤ ਕੀਤੇ ਜਾਣ ਦੀ ਮਦ ਜੋੜੀ ਗਈ ਸੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਾਰੇ ਅਧਿਕਾਰੀ ਇੱਕ ਵਿਸ਼ੇਸ਼ ਚੈਨਲ ਨੂੰ ਦਿੱਤੇ ਜਾਣ ਦਾ ਮੁੱਦਾ ਚੁੱਕਿਆ ਸੀ ਜਿਸ ਤੋਂ ਬਾਅਦ ਇਸ ਮੁੱਦੇ ਦਾ ਜਮ ਕੇ ਵਿਰੋਧ ਹੋਇਆ ਸੀ। ਵਿਰੋਧੀ ਧਿਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਨੂੰ ਸਿੱਖ ਧਰਮ ਦੇ ਮਸਲਿਆਂ ਵਿੱਚ ਦਖ਼ਲ ਅੰਦਾਜ਼ੀ ਦੱਸਿਆ ਗਿਆ ਸੀ।

ਇਸ ਦੌਰਾਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਰਹੇ ਹਨ। ਗੁਰਦੁਆਰਾ ਐਕਟ ਵਿੱਚ ਸੋਧ ਦਾ ਐਲਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦੀ ਦਖ਼ਲਅੰਦਾਜ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਧਾਮੀ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮੁੱਦਿਆਂ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ।

RELATED ARTICLES

ਅਮਰੀਕਾ ’ਚ ਸੜਕ ਹਾਦਸੇ ਕਾਰਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ

ਅਮਰੀਕਾ ’ਚ ਸੜਕ ਹਾਦਸੇ ਕਾਰਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਐਰੀਜ਼ੋਨਾ: ਅਮਰੀਕਾ ਵਿੱਚ ਪੜ੍ਹ ਰਹੇ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਅਮਰੀਕੀ ਰਾਜ ਐਰੀਜ਼ੋਨਾ ਵਿੱਚ...

ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਕੰਪਨੀਆਂ ’ਤੇ ਅਮਰੀਕਾ ਨੇ ਪਾਬੰਦੀ ਲਗਾਈ

ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਕੰਪਨੀਆਂ ’ਤੇ ਅਮਰੀਕਾ ਨੇ ਪਾਬੰਦੀ ਲਗਾਈ ਵਾਸ਼ਿੰਗਟਨ: ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਬੈਲਿਸਟਿਕ...

ਡਾਰਕ ਵੈੱਬ ਰਾਹੀਂ ਪਾਬੰਦੀਸ਼ੁਦਾ ਪਦਾਰਥ ਵੇਚਣ ਵਾਲੇ ਭਾਰਤੀ ਨੂੰ 5 ਸਾਲ ਦੀ ਕੈਦ ਤੇ 15 ਕਰੋੜ ਡਾਲਰ ਜ਼ਬਤ ਕਰਨ ਦਾ ਹੁਕਮ

ਡਾਰਕ ਵੈੱਬ ਰਾਹੀਂ ਪਾਬੰਦੀਸ਼ੁਦਾ ਪਦਾਰਥ ਵੇਚਣ ਵਾਲੇ ਭਾਰਤੀ ਨੂੰ 5 ਸਾਲ ਦੀ ਕੈਦ ਤੇ 15 ਕਰੋੜ ਡਾਲਰ ਜ਼ਬਤ ਕਰਨ ਦਾ ਹੁਕਮ ਵਾਸ਼ਿੰਗਟਨ: ਅਮਰੀਕਾ ਵਿਚ 40...

LEAVE A REPLY

Please enter your comment!
Please enter your name here

- Advertisment -

Most Popular

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ...

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

Recent Comments