Wednesday, May 15, 2024
Home Sport Asia Cup 2023: ਪਾਕਿਸਤਾਨ ਨੂੰ ਫਿਰ ਲੱਗਿਆ ਝਟਕਾ! ਬਾਬਰ ਆਜ਼ਮ ਦੀ ਟੀਮ...

Asia Cup 2023: ਪਾਕਿਸਤਾਨ ਨੂੰ ਫਿਰ ਲੱਗਿਆ ਝਟਕਾ! ਬਾਬਰ ਆਜ਼ਮ ਦੀ ਟੀਮ ਦੇਖ ਸਕੇਗੀ ਸਿਰਫ ਇੱਕ ਘਰੇਲੂ ਮੁਕਾਬਲਾ

Asia Cup Schedule & Veneu: ਏਸ਼ੀਆ ਕੱਪ ਦਾ ਸ਼ਡਿਊਲ ਅੱਜ ਜਾਰੀ ਕੀਤਾ ਜਾ ਸਕਦਾ ਹੈ। ਪਰ ਪਾਕਿਸਤਾਨ ਲਈ ਕੋਈ ਚੰਗੀ ਖ਼ਬਰ ਨਹੀਂ ਹੈ! ਦਰਅਸਲ ਮੀਡੀਆ ਰਿਪੋਰਟਾਂ ਮੁਤਾਬਕ ਬਾਬਰ ਆਜ਼ਮ ਦੀ ਟੀਮ ਨੂੰ ਸਿਰਫ ਇਕ ਘਰੇਲੂ ਮੈਚ ਖੇਡਣ ਦਾ ਮੌਕਾ ਮਿਲੇਗਾ। ਪਾਕਿਸਤਾਨ ਅਤੇ ਨੇਪਾਲ ਵਿਚਾਲੇ ਮੈਚ ਪਾਕਿਸਤਾਨ ‘ਚ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਪਾਕਿਸਤਾਨੀ ਟੀਮ ਆਪਣੇ ਬਾਕੀ ਮੈਚ ਸ਼੍ਰੀਲੰਕਾ ‘ਚ ਖੇਡੇਗੀ।

ਭਾਰਤ-ਪਾਕਿਸਤਾਨ ਮੈਚ ਦਾਂਬੁਲਾ ‘ਚ ਖੇਡਿਆ ਜਾਵੇਗਾ। ਏਸ਼ੀਆ ਕੱਪ ਸਥਾਨ ਨੂੰ ਲੈ ਕੇ ਬੀਸੀਸੀਆਈ ਅਤੇ ਪੀਸੀਬੀ ਵਿਚਾਲੇ ਵਿਵਾਦ ਵਧਦਾ ਰਿਹਾ ਪਰ ਹੁਣ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਝੁਕਣਾ ਪਿਆ ਹੈ।

ਏਸ਼ੀਅਨ ਕ੍ਰਿਕਟ ਕੌਂਸਲ ਨੇ ਕਿਉਂ ਲਿਆ ਇਹ ਫੈਸਲਾ?
ਇਨਸਾਈਡ ਸਪੋਰਟਸ ਮੁਤਾਬਕ ਬੀਸੀਸੀਆਈ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹਾਂ, ਏਸ਼ੀਆ ਕੱਪ ਦੇ ਸ਼ੈਡਿਊਲ ਨੂੰ ਸਾਰੇ ਬੋਰਡਾਂ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਹਕੀਕਤ ਹੈ ਕਿ ਪਾਕਿਸਤਾਨੀ ਟੀਮ ਨੇਪਾਲ ਦੇ ਖਿਲਾਫ ਆਪਣੇ ਘਰੇਲੂ ਮੈਦਾਨ ‘ਤੇ ਹੀ ਖੇਡੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਸਿਰਫ ਥਕਾਵਟ ਤੋਂ ਬਚਣ ਲਈ ਕੀਤਾ ਗਿਆ ਹੈ। ਏਸ਼ੀਆ ਕੱਪ 2023 ਦਾ ਸ਼ਡਿਊਲ ਅਗਲੇ 2-3 ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।

ਪਾਕਿਸਤਾਨ ‘ਚ ਖੇਡੇ ਜਾਣਗੇ ਇਹ ਮੈਚ-
ਪਾਕਿਸਤਾਨ ਬਨਾਮ ਨੇਪਾਲ
ਅਫਗਾਨਿਸਤਾਨ ਬਨਾਮ ਬੰਗਲਾਦੇਸ਼
ਸ਼੍ਰੀਲੰਕਾ ਬਨਾਮ ਅਫਗਾਨਿਸਤਾਨ
ਬੰਗਲਾਦੇਸ਼ ਬਨਾਮ ਸ਼੍ਰੀਲੰਕਾ

ਪਹਿਲਾ ਮੈਚ 31 ਅਗਸਤ ਨੂੰ ਪਾਕਿਸਤਾਨ ‘ਚ ਖੇਡਿਆ ਜਾਵੇਗਾ
ਏਸ਼ੀਆ ਕੱਪ 2023 ਦਾ ਪਹਿਲਾ ਮੈਚ 31 ਅਗਸਤ ਨੂੰ ਪਾਕਿਸਤਾਨ ਵਿੱਚ ਖੇਡਿਆ ਜਾਵੇਗਾ। ਇਸ ਮੈਚ ਵਿੱਚ ਬਾਬਰ ਆਜ਼ਮ ਦੀ ਅਗਵਾਈ ਵਾਲੀ ਪਾਕਿਸਤਾਨੀ ਟੀਮ ਨੂੰ ਨੇਪਾਲ ਦੀ ਚੁਣੌਤੀ ਹੋਵੇਗੀ। ਜਦਕਿ ਟੂਰਨਾਮੈਂਟ ਦਾ ਆਖਰੀ ਮੈਚ 6 ਸਤੰਬਰ ਨੂੰ ਪਾਕਿਸਤਾਨ ‘ਚ ਖੇਡਿਆ ਜਾਵੇਗਾ। ਦਰਅਸਲ, ਹਾਲ ਹੀ ਵਿੱਚ ਪਾਕਿਸਤਾਨ ਦੇ ਖੇਡ ਮੰਤਰੀ ਅਹਿਸਾਨ ਮਜ਼ਾਰੀ ਨੇ ਕਿਹਾ ਕਿ ਕਿਉਂਕਿ ਪਾਕਿਸਤਾਨ ਏਸ਼ੀਆ ਕੱਪ 2023 ਦਾ ਮੇਜ਼ਬਾਨ ਹੈ, ਇਸ ਲਈ ਟੂਰਨਾਮੈਂਟ ਦੇ ਸਾਰੇ ਮੈਚ ਪਾਕਿਸਤਾਨੀ ਧਰਤੀ ‘ਤੇ ਹੀ ਖੇਡੇ ਜਾਣੇ ਚਾਹੀਦੇ ਹਨ। ਉਸ ਨੇ ਇਹ ਵੀ ਕਿਹਾ ਕਿ ਉਹ ਹਾਈਬ੍ਰਿਡ ਮਾਡਲ ਨਹੀਂ ਚਾਹੁੰਦਾ। ਪਰ ਜੇਕਰ ਭਾਰਤੀ ਟੀਮ ਏਸ਼ੀਆ ਕੱਪ ਖੇਡਣ ਲਈ ਪਾਕਿਸਤਾਨ ਨਹੀਂ ਆਵੇਗੀ ਤਾਂ ਪਾਕਿਸਤਾਨੀ ਟੀਮ ਵਨਡੇ ਵਿਸ਼ਵ ਕੱਪ ਖੇਡਣ ਲਈ ਭਾਰਤ ਨਹੀਂ ਜਾਵੇਗੀ। ਪਰ ਹੁਣ ਬੀਸੀਸੀਆਈ ਅਤੇ ਪਾਕਿਸਤਾਨ ਕ੍ਰਿਕਟ ਬੋਰਡ ਵਿਚਾਲੇ ਸਮਝੌਤਾ ਹੋ ਗਿਆ ਹੈ।

ਇਸ ਦੇ ਨਾਲ ਹੀ ਏਸ਼ੀਆ ਕੱਪ ਲਈ ਭਾਰਤ-ਪਾਕਿਸਤਾਨ ਸਮੇਤ 6 ਟੀਮਾਂ ਨੂੰ 2 ਪੂਲ ‘ਚ ਵੰਡਿਆ ਗਿਆ ਹੈ। ਭਾਰਤ-ਪਾਕਿਸਤਾਨ ਤੋਂ ਇਲਾਵਾ ਨੇਪਾਲ ਦੀ ਟੀਮ ਪੂਲ-ਏ ‘ਚ ਹੈ। ਜਦਕਿ ਪੂਲ-ਬੀ ਵਿੱਚ ਸ਼੍ਰੀਲੰਕਾ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੀ ਟੀਮ ਹੈ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments