Friday, November 15, 2024
Home Punjab ETT ਭਰਤੀ ਪ੍ਰਕਿਰਿਆ ਸਰਕਾਰ ਨੇ ਕੀਤੀ ਤੇਜ਼, ਟੈਸਟ ਪਾਸ ਮਾਸਟਰਾਂ ਤੋਂ ਮੰਗੇ...

ETT ਭਰਤੀ ਪ੍ਰਕਿਰਿਆ ਸਰਕਾਰ ਨੇ ਕੀਤੀ ਤੇਜ਼, ਟੈਸਟ ਪਾਸ ਮਾਸਟਰਾਂ ਤੋਂ ਮੰਗੇ ਦਸਤਾਵੇਜ਼, ਅਧਿਆਪਕਾਂ ਦੀ ਘਾਟ ਹੋਣ ਜਾ ਰਹੀ ਪੂਰੀ

ਪੰਜਾਬ ਸਰਕਾਰ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਜਾ ਰਹੀ ਹੈ। ਇਸ ਦੇ ਲਈ ਸਰਕਾਰ ਨੇ ਪਹਿਲਾਂ ਹੀ ਉਹਨਾਂ ਸਕੂਲਾਂ ਦੀ ਲਿਸਟ ਤਿਆਰ ਕੀਤੀ ਸੀ ਜਿਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਵੱਧ ਅਤੇ ਪੜ੍ਹਾਉਣ ਲਈ ਅਧਿਆਪਕ ਘੱਟ ਹਨ। ਇਸ ਦੇ ਲਈ ਸਰਕਾਰ ਨੇ ਹੁਣ ਟੈਸਟ ਪਾਸ ਕੀਤੇ ਈਟੀਟੀ ਅਧਿਆਪਕਾਂ ਨੂੰ ਭਰਤੀ ਕਰਨ ਦਾ ਐਲਾਨ ਕਰ ਦਿੱਤਾ ਹੈ।

ਸਿੱਖਿਆ ਵਿਭਾਗ ਨੇ 5994 ਈਟੀਟੀ ਅਧਿਆਪਕਾਂ ਨੂੰ ਪਹਿਲ ਦੇ ਆਧਾਰ ‘ਤੇ ਜੁਆਇਨ ਕਰਵਾਉਣ ਦੀ ਪਲਾਨਿੰਗ ਕੀਤੀ ਹੈ।

ਜਿਸ ਦੇ ਲਈ ਇਹਨਾਂ ਅਧਿਆਪਕਾਂ ਤੋਂ ਦਸਤਾਵੇਜ਼ ਮੰਗੇ ਹਨ, ਜਿਹਨਾਂ ਨੇ 5994 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਅਧਿਆਪਕਾਂ ਨੂੰ 17 ਜੁਲਾਈ ਤੋਂ 4 ਅਗਸਤ, 2023 ਤੱਕ ਮੁਹਾਲੀ ਸਥਿਤ ਸਿੱਖਿਆ ਵਿਭਾਗ ਦੇ ਡਾਇਰੈਕਟੋਰੇਟ ਅਤੇ ਫੇਜ਼ 3ਬੀ-1 ਸਥਿਤ ਸਰਕਾਰੀ ਮਾਡਲ ਸੀਨੀਅਰ ਸਕੂਲ ਵਿਖੇ ਬੁਲਾਇਆ ਗਿਆ ਹੈ।

ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਉਨ੍ਹਾਂ ਦੇ ਅੰਕ ਅਤੇ ਰਾਖਵੀਂ ਸ਼੍ਰੇਣੀ ਅਨੁਸਾਰ ਬੁਲਾਇਆ ਜਾ ਰਿਹਾ ਹੈ। ਇਸ ਦੌਰਾਨ ਬਿਨੈਕਾਰਾਂ ਨੂੰ ਆਪਣੀ 10ਵੀਂ, ਈ.ਟੀ.ਟੀ., ਬੀ.ਏ., ਹੋਰ ਪੜ੍ਹਾਈ ਅਤੇ ਹੋਰ ਸਾਰੇ ਦਸਤਾਵੇਜ਼ ਆਪਣੇ ਨਾਲ ਲਿਆਉਣ ਲਈ ਕਿਹਾ ਗਿਆ ਹੈ। ਇਨ੍ਹਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 5 ਮਾਰਚ 2023 ਨੂੰ ਹੋਈ ਸੀ ਅਤੇ ਉਦੋਂ ਤੋਂ ਹੀ ਅਧਿਆਪਕ ਭਰਤੀ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਹਨ।

5 ਮਾਰਚ 2023 ਨੂੰ ਹੋਈ ਪ੍ਰੀਖਿਆ ਵਿੱਚ ਪਾਸ ਉਮੀਦਵਾਰ ਅਧਿਆਪਕਾਂ ਦੇ ਦਸਤਾਵੇਜ਼ ਚੈੱਕ ਹੋਣ ਤੋਂ ਬਾਅਦ ਉਹਨਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਡਾਇਟ ਸੈਂਟਰਾਂ ਵਿੱਚ ਸਿਖਲਾਈ ਲਈ ਭੇਜਿਆ ਜਾਵੇਗਾ। ਇਸ ਤੋਂ ਬਾਅਦ ਇਹਨਾਂ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰਨ ਉਪਰੰਤ ਸਕੂਲਾਂ ਵਿੱਚ ਭਰਤੀ ਕਰਵਾਇਆ ਜਾਵੇਗਾ।

ਅਧਿਆਪਕਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਸਿੱਖਿਆ ਵਿਭਾਗ ਦੇ ਪੋਰਟਲ ‘ਤੇ ਦਿੱਤੀ ਗਈ ਆਈ.ਡੀ. ਤੋਂ ਆਪਣੇ ਪੜਤਾਲ ਫਾਰਮ ਡਾਊਨਲੋਡ ਕਰ ਲੈਣ ਤਾਂ ਜੋ ਮੰਗੇ ਗਏ ਦਸਤਾਵੇਜ਼ਾਂ ਨੂੰ ਲੈ ਕੇ ਉਨ੍ਹਾਂ ਨੂੰ ਕੋਈ ਭੁਲੇਖਾ ਨਾ ਪਵੇ।

ਪੰਜਾਬ ਵਿੱਚ ਅਪ੍ਰੈਲ 2023 ਤੱਕ 1500 ਤੋਂ ਵੱਧ ਸਕੂਲਾਂ ਵਿੱਚ ਇੱਕ ਹੀ ਅਧਿਆਪਕ 50 ਤੋਂ 200 ਬੱਚਿਆਂ ਨੂੰ ਪੜ੍ਹਾ ਰਿਹਾ ਸੀ। ਇਸ ਦੇ ਨਾਲ ਹੀ 2 ਜਾਂ 3 ਅਧਿਆਪਕਾਂ ਵਾਲੇ ਸਕੂਲਾਂ ਦੀ ਗਿਣਤੀ ਵੀ ਕਾਫੀ ਹੈ। ਇਕੱਲੇ ਅਧਿਆਪਕਾਂ ਵਾਲੇ ਸਕੂਲਾਂ ਵਿਚ ਵੱਡੀ ਗਿਣਤੀ ਐਲੀਮੈਂਟਰੀ ਸਿੱਖਿਆ ਵਾਲੇ ਸਕੂਲਾਂ ਦੀ ਹੈ। ਅਜਿਹੇ ਵਿੱਚ 5994 ਈ.ਟੀ.ਟੀ ਅਧਿਆਪਕਾਂ ਦੇ ਆਉਣ ਨਾਲ ਐਲੀਮੈਂਟਰੀ ਸਿੱਖਿਆ ਵਾਲੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਕਾਫੀ ਹੱਦ ਤੱਕ ਪੂਰੀ ਹੋ ਜਾਵੇਗੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments