Monday, April 29, 2024
Home International ਖੰਨਾ 'ਚ ਅੰਤਰਰਾਸ਼ਟਰੀ ਖਿਡਾਰੀ ਦਾ ਅਪਮਾਨ! ਕਰਜ਼ਾ ਲੈ ਕੇ ਖੇਡਣ ਗਏ ਤਰੁਣ...

ਖੰਨਾ ‘ਚ ਅੰਤਰਰਾਸ਼ਟਰੀ ਖਿਡਾਰੀ ਦਾ ਅਪਮਾਨ! ਕਰਜ਼ਾ ਲੈ ਕੇ ਖੇਡਣ ਗਏ ਤਰੁਣ ਸ਼ਰਮਾ ਨੇ ਲਿਆ ਸੰਨਿਆਸ ਦਾ ਫ਼ੈਸਲਾ

ਲੇਸ਼ੀਆ ਤੋਂ ਕਾਂਸੀ ਦਾ ਤਮਗ਼ਾ ਜਿੱਤ ਕੇ ਪਰਤਣ ਸਮੇਂ ਨਹੀਂ ਹੋਇਆ ਸਵਾਗਤ

ਖੰਨਾ: ਲੁਧਿਆਣਾ ਜ਼ਿਲ੍ਹੇ ਦੇ ਕੌਮਾਂਤਰੀ ਪੈਰਾ ਕਰਾਟੇ ਖਿਡਾਰੀ ਦਾ ਅਪਮਾਨ ਹੋਇਆ ਹੈ। ਦਰਅਸਲ ਮਲੇਸ਼ੀਆ ‘ਚ ਭਾਰਤ ਲਈ ਕਾਂਸੀ ਦਾ ਤਮਗ਼ਾ ਜਿੱਤ ਕੇ ਖੰਨਾ ਪਰਤੇ ਇਸ ਖਿਡਾਰੀ ਦਾ ਕਿਸੇ ਵਲੋਂ ਵੀ ਸਵਾਗਤ ਨਹੀਂ ਕੀਤਾ ਗਿਆ। ਖਿਡਾਰੀ ਤਰੁਣ ਸ਼ਰਮਾ ਨੇ ਨਿਰਾਸ਼ ਹੋ ਕੇ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।

 

ਦੱਸ ਦਈਏ ਕਿ ਤਰੁਣ ਸ਼ਰਮਾ 21 ਤੋਂ 23 ਜੁਲਾਈ ਤਕ ਹੋਈ ਦੂਜੀ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ਵਿਚ ਭਾਰਤ ਵਲੋਂ ਭਾਗ ਲੈਣ ਲਈ ਮਲੇਸ਼ੀਆ ਗਿਆ ਸੀ। ਇਸ ਚੈਂਪੀਅਨਸ਼ਿਪ ਵਿਚ 43 ਦੇਸ਼ਾਂ ਦੇ ਪੈਰਾ ਖਿਡਾਰੀ ਪਹੁੰਚੇ। ਭਾਰਤ ਦੋ ਖਿਡਾਰੀ ਤਰੁਣ ਸ਼ਰਮਾ ਅਤੇ ਦੂਜਾ ਦਿੱਲੀ ਤੋਂ ਖਿਡਾਰੀ ਸ਼ਾਮਲ ਸੀ। ਤਰੁਣ ਨੇ ਮਲੇਸ਼ੀਆ ਵਿਚ ਅਪਣੀ ਕਾਬਲੀਅਤ ਦਾ ਸਬੂਤ ਦਿਤਾ ਅਤੇ ਭਾਰਤ ਨੂੰ ਕਾਂਸੀ ਦਾ ਤਮਗ਼ਾ ਦਿਵਾਇਆ।

ਉਸ ਨੂੰ ਉਮੀਦ ਸੀ ਕਿ ਜਦੋਂ ਉਹ ਸ਼ਹਿਰ ਪਹੁੰਚੇਗਾ ਤਾਂ ਉਸ ਦਾ ਸਨਮਾਨ ਕੀਤਾ ਜਾਵੇਗਾ ਪਰ ਜਦੋਂ ਤਰੁਣ ਬੱਸ ਸਟੈਂਡ ‘ਤੇ ਉਤਰਿਆ ਤਾਂ ਉਸ ਨੂੰ ਲੈਣ ਉਸ ਦੇ ਕੁੱਝ ਦੋਸਤ ਹੀ ਪਹੁੰਚੇ ਸਨ। ਇਸ ਦੌਰਾਨ ਤਰੁਣ ਨੇ ਨਿਰਾਸ਼ ਹੋ ਕੇ ਸੰਨਿਆਸ ਲੈਣ ਦਾ ਐਲਾਨ ਕਰ ਦਿਤਾ। ਤਰੁਣ ਦਿੱਲੀ ਤੋਂ ਰੋਡਵੇਜ਼ ਦੀ ਬੱਸ ਵਿਚ ਖੰਨਾ ਵਾਪਸ ਪਰਤਿਆ। ਸ਼ਹਿਰ ਪਹੁੰਚਣ ‘ਤੇ ਜਦੋਂ ਕਿਸੇ ਨੇ ਤਰੁਣ ਦੀ ਜਿੱਤ ਦੀ ਖੁਸ਼ੀ ਨਹੀਂ ਮਨਾਈ ਤਾਂ ਉਹ ਨਿਰਾਸ਼ ਹੋ ਗਿਆ।

ਤਰੁਣ ਸ਼ਰਮਾ ਇਕ ਗਰੀਬ ਪ੍ਰਵਾਰ ਨਾਲ ਸਬੰਧ ਰੱਖਦਾ ਹੈ। ਪ੍ਰਵਾਰ ਦਾ ਗੁਜ਼ਾਰਾ ਚਲਾਉਣ ਲਈ ਉਹ ਅਪਣੇ ਪਿਤਾ ਨਾਲ ਸਬਜ਼ੀ ਦੀ ਰੇਹੜੀ ਲਗਾਉਂਦਾ ਸੀ। ਪਿਤਾ ਦੀ ਕੁੱਝ ਮਹੀਨੇ ਪਹਿਲਾਂ ਮੌਤ ਹੋ ਗਈ। ਹੁਣ ਉਹ ਖੁਦ ਰੇਹੜੀ ਲਗਾ ਰਿਹਾ ਹੈ। ਉਸ ਨੇ ਕਈ ਵਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪਧਰ ‘ਤੇ ਦੇਸ਼ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ। ਲੰਬੇ ਸਮੇਂ ਤੋਂ ਉਹ ਸਰਕਾਰ ਕੋਲ ਨੌਕਰੀ ਲਈ ਵੀ ਤਰਲੇ ਕੱਢ ਰਿਹਾ ਹੈ। ਖੇਡਾਂ ਪ੍ਰਤੀ ਅਪਣੇ ਜਨੂੰਨ ਨੂੰ ਪੂਰਾ ਕਰਨ ਲਈ ਤਰੁਣ ਨੇ ਅਪਣਾ ਘਰ ਗਿਰਵੀ ਰੱਖਿਆ ਹੋਇਆ ਹੈ ਅਤੇ ਉਸ ਦੇ ਸਿਰ 12 ਲੱਖ ਰੁਪਏ ਦਾ ਕਰਜ਼ਾ ਹੈ। ਇਸ ਵਾਰ ਵੀ ਉਹ 1 ਲੱਖ ਰੁਪਏ ਦਾ ਕਰਜ਼ਾ ਲੈ ਕੇ ਮਲੇਸ਼ੀਆ ਗਿਆ ਸੀ।

ਅੰਤਰਰਾਸ਼ਟਰੀ ਪੈਰਾ ਕਰਾਟੇ ਖਿਡਾਰੀ ਇੰਨਾ ਨਿਰਾਸ਼ ਸੀ ਕਿ ਉਸ ਨੇ ਗੁੱਸੇ ‘ਚ ਆ ਕੇ ਕਿਹਾ ਕਿ ਹੁਣ ਉਹ ਭੁੱਕੀ, ਅਫੀਮ ਅਤੇ ਸ਼ਰਾਬ ਵੇਚੇਗਾ। ਉਸ ਨੇ ਕਿਹਾ ਕਿ ਉਸ ਨੂੰ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ ਅਤੇ ਪ੍ਰਵਾਰ ਦੀ ਖਰਚਾ ਚਲਾਉਣ ਲਈ ਜੇ ਉਸ ਨੂੰ ਦਿਹਾੜੀ ਵੀ ਕਰਨੀ ਪਈ ਤਾਂ ਜ਼ਰੂਰ ਕਰੇਗਾ।

RELATED ARTICLES

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ...

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

Recent Comments