Saturday, May 18, 2024
Home International Israel Hamas War: ਲਾਸ਼ਾਂ ਦੇ ਹੇਠਾਂ ਰੱਖੀ ਧਮਾਕਾਖੇਜ਼ ਸਮੱਗਰੀ, ਸਕੂਲੀ ਬੱਚਿਆਂ ਦੇ...

Israel Hamas War: ਲਾਸ਼ਾਂ ਦੇ ਹੇਠਾਂ ਰੱਖੀ ਧਮਾਕਾਖੇਜ਼ ਸਮੱਗਰੀ, ਸਕੂਲੀ ਬੱਚਿਆਂ ਦੇ ਬੈਗਾਂ ‘ਚ ਛੁਪਾਏ ਬੰਬ; ਹਮਾਸ ਦੇ ਅੱਤਵਾਦੀਆਂ ਦੇ ਖ਼ਤਰਨਾਕ ਮਨਸੂਬੇ

ਐਨਆਈ, ਤੇਲ ਅਵੀਵ : Israel Hamas War News Update : ਹਮਾਸ ਦੇ ਅੱਤਵਾਦੀਆਂ ਨੇ ਇਜ਼ਰਾਈਲ ‘ਤੇ ਹਮਲੇ ਤੋਂ ਬਾਅਦ ਲਾਸ਼ਾਂ ਦੇ ਹੇਠਾਂ ਵਿਸਫੋਟਕ ਸਮੱਗਰੀ ਰੱਖ ਦਿੱਤੀ ਹੈ। ਇਜ਼ਰਾਈਲ ਡਿਫੈਂਸ ਫੋਰਸਿਜ਼ (IDF) ਦੀ ਯਹਾਲੋਮ ਯੂਨਿਟ ਉਨ੍ਹਾਂ ਵਿਸਫੋਟਕਾਂ ਅਤੇ ਹਥਿਆਰਾਂ ਨੂੰ ਇਕੱਠਾ ਕਰਨ ਵਿੱਚ ਰੁੱਝੀ ਹੋਈ ਹੈ ਜਿਨ੍ਹਾਂ ਦੀ ਵਰਤੋਂ ਅੱਤਵਾਦੀਆਂ ਨੇ ਇਜ਼ਰਾਈਲ ‘ਤੇ ਹਮਲਾ ਕਰਨ ਲਈ ਕੀਤੀ ਸੀ।

 

ਲਾਸ਼ਾਂ ਦੇ ਹੇਠਾਂ ਮਿਲੇ ਬੰਬ

IDF ਨੂੰ ਲਾਸ਼ਾਂ ਦੇ ਹੇਠਾਂ ਬੰਬ ਮਿਲੇ ਹਨ। IDF ਨੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਇਸ ਵਿੱਚ ਸਕੂਲੀ ਬੱਚੇ ਦੇ ਬੈਗ ਵਿੱਚੋਂ ਸੱਤ ਕਿੱਲੋ ਵਿਸਫੋਟਕ ਅਤੇ ਰਿਮੋਟ ਕੰਟਰੋਲ ਯੰਤਰ ਬਰਾਮਦ ਕੀਤਾ ਗਿਆ ਹੈ।

ਸਾਈਨਾਈਡ ਬੰਬ ਦੀ ਵਰਤੋਂ ਕਰਨ ਦੀਆਂ ਹਦਾਇਤਾਂ ਮਿਲੀਆਂ ਸਨ

ਇਜ਼ਰਾਇਲੀ ਫੌਜ ਨੇ ਕਿਹਾ ਕਿ ਹਮਾਸ ਦੇ ਅੱਤਵਾਦੀਆਂ ਨੇ ਜਾਣਬੁੱਝ ਕੇ ਬੈਗ ‘ਚ ਵਿਸਫੋਟਕ ਯੰਤਰ ਰੱਖਿਆ ਸੀ। ਇਸ ਦੌਰਾਨ ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ ਇਜ਼ਰਾਇਲੀ ਅਧਿਕਾਰੀਆਂ ਨੇ ਕਿਹਾ ਕਿ ਹਮਾਸ ਦੇ ਅੱਤਵਾਦੀਆਂ ਨੂੰ ਸਾਈਨਾਈਡ ਬੰਬਾਂ ਦੀ ਵਰਤੋਂ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਸਨ।

ਰਸਾਇਣਕ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੱਤੀ ਗਈ

ਇਜ਼ਰਾਈਲੀ ਖੁਫੀਆ ਜਾਣਕਾਰੀ ਮੁਤਾਬਕ ਹਮਾਸ ਦੇ ਅੱਤਵਾਦੀਆਂ ਦੀਆਂ ਲਾਸ਼ਾਂ ‘ਤੇ ਮਿਲੇ ਯੂ.ਐੱਸ.ਬੀ. ‘ਚ ‘ਸਾਈਨਾਈਡ ਯੰਤਰ’ ਲਈ ਵਿਸਤ੍ਰਿਤ ਨਿਰਦੇਸ਼ਾਂ ਨੂੰ ਸਟੋਰ ਕੀਤਾ ਗਿਆ ਸੀ। ਅੱਤਵਾਦੀਆਂ ਨੂੰ ਸਾਇਨਾਈਡ ਨਾਲ ਰਸਾਇਣਕ ਹਥਿਆਰ ਬਣਾਉਣ ਅਤੇ ਚਲਾਉਣ ਬਾਰੇ ਦੱਸਿਆ ਗਿਆ ਸੀ।

ਹਮਾਸ ਆਈਐਸ ਵਾਂਗ ਹਮਲਾ ਕਰਨਾ ਚਾਹੁੰਦਾ ਸੀ

ਇਜ਼ਰਾਈਲ ਨੇ ਆਪਣੇ ਦੂਤਾਵਾਸਾਂ ਨੂੰ ਭੇਜੀ ਇੱਕ ਕੇਬਲ ਵਿੱਚ ਕਿਹਾ ਕਿ ਇਹ ਹਮਾਸ ਦੇ ਇੱਕ ਅੱਤਵਾਦੀ ਹਮਲੇ ਦੇ ਹਿੱਸੇ ਵਜੋਂ ਰਸਾਇਣਕ ਹਥਿਆਰਾਂ ਦੀ ਵਰਤੋਂ ਕਰਨ ਦੇ ਇਰਾਦੇ ਵੱਲ ਇਸ਼ਾਰਾ ਕਰਦਾ ਹੈ। ਕੇਬਲ ਨੇ ਦੂਤਾਵਾਸਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਡਿਪਲੋਮੈਟਾਂ ਨੂੰ ਸੂਚਿਤ ਕਰਨ ਕਿ ਹਮਾਸ ਨੂੰ ਅੱਤਵਾਦੀ ਸੰਗਠਨ ਆਈਐਸ ਦੁਆਰਾ ਕੀਤੇ ਗਏ ਹਮਲੇ ਵਰਗੇ ਹਮਲੇ ਕਰਨ ਲਈ ਨਿਰਦੇਸ਼ ਦਿੱਤੇ ਗਏ ਸਨ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments