Friday, May 17, 2024
Home Business Govt. steps in to tackle price hike : ਵਧੀਆਂ ਕੀਮਤਾਂ ਮਗਰੋਂ ਸਰਕਾਰ...

Govt. steps in to tackle price hike : ਵਧੀਆਂ ਕੀਮਤਾਂ ਮਗਰੋਂ ਸਰਕਾਰ ਸਰਗਰਮ, ਪਿਆਜ਼, ਆਟੇ ਅਤੇ ਦਾਲ ਬਾਰੇ ਕੀਤੇ ਮਹੱਤਵਪੂਰਨ ਫੈਸਲੇ

Govt. steps in to tackle price hike : ਤਿਉਹਾਰਾਂ ਦਾ ਮੌਸਮ ਆਉਂਦਿਆਂ ਹੀ ਭੋਜਨ ਪਦਾਰਥਾਂ ਦੀਆਂ ਕੀਮਤਾਂ ਵਧਣੀਆਂ (price hike) ਸ਼ੁਰੂ ਹੋ ਗਈਆਂ ਹਨ ਜਿਨ੍ਹਾਂ ਨੂੰ ਕਾਬੂ ‘ਚ ਕਰਨ ਲਈ ਅੱਜ ਸਰਕਾਰ ਨੇ ਕੁਝ ਮਹੱਤਵਪੂਰਨ ਫੈਸਲੇ ਕੀਤੇ ਹਨ।

ਪਿਆਜ਼ (Onion) ਦੀ ਕੁਲ ਭਾਰਤੀ ਔਸਤ ਪ੍ਰਚੂਨ ਕੀਮਤ 57 ਫੀ ਸਦੀ ਵਧ ਕੇ 47 ਰੁਪਏ ਪ੍ਰਤੀ ਕਿਲੋਗ੍ਰਾਮ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਸ਼ੁਕਰਵਾਰ ਨੂੰ ਪ੍ਰਚੂਨ ਬਾਜ਼ਾਰਾਂ ‘ਚ 25 ਰੁਪਏ ਪ੍ਰਤੀ ਕਿਲੋ ਦੀ ਰਿਆਇਤੀ ਦਰ ‘ਤੇ ‘ਬਫ਼ਰ ਸਟਾਕ’ ਰਾਹੀਂ ਪਿਆਜ਼ ਦੀ ਵਿਕਰੀ ਵਧਾਉਣ ਦਾ ਫੈਸਲਾ ਕੀਤਾ ਹੈ।

ਖਪਤਕਾਰ ਮਾਮਲਿਆਂ ਦੇ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ, ਇਕ ਸਾਲ ਪਹਿਲਾਂ ਇਸੇ ਅਰਸੇ ਦੌਰਾਨ ਪਿਆਜ਼ ਦੀ ਕੁਲ ਭਾਰਤੀ ਔਸਤ ਪ੍ਰਚੂਨ ਕੀਮਤ 30 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ ਸ਼ੁਕਰਵਾਰ ਨੂੰ 47 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਅੰਕੜਿਆਂ ਅਨੁਸਾਰ ਰਾਸ਼ਟਰੀ ਰਾਜਧਾਨੀ ‘ਚ ਸ਼ੁਕਰਵਾਰ ਨੂੰ ਪਿਆਜ਼ ਦੀ ਪ੍ਰਚੂਨ ਕੀਮਤ 40 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜੋ ਕਿ ਇਕ ਸਾਲ ਪਹਿਲਾਂ ਇਸੇ ਮਿਆਦ ‘ਚ 30 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਕਿਹਾ, ”ਅਸੀਂ ਅਗੱਸਤ ਦੇ ਅੱਧ ਤੋਂ ‘ਬਫਰ ਸਟਾਕ’ ਰਾਹੀਂ ਪਿਆਜ਼ ਦੀ ਸਪਲਾਈ ਕਰ ਰਹੇ ਹਾਂ ਅਤੇ ਅਸੀਂ ਕੀਮਤਾਂ ‘ਚ ਹੋਰ ਵਾਧੇ ਨੂੰ ਰੋਕਣ ਅਤੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਪ੍ਰਚੂਨ ਵਿਕਰੀ ਵਧਾ ਰਹੇ ਹਾਂ।”

ਕਣਕ, ਆਟੇ ਦੀਆਂ ਕੀਮਤਾਂ ਨੂੰ ਸਥਿਰ ਕਰਨ ਲਈ OMSS ਕਣਕ ਦੇ ਤਹਿਤ ਬੋਲੀ ਦੀ ਮਾਤਰਾ ਵਧੀ

ਕਣਕ (Wheat) ਅਤੇ ਕਣਕ ਦੇ ਆਟੇ ਦੀਆਂ ਕੀਮਤਾਂ ਨੂੰ ਹੋਰ ਸਥਿਰ ਬਣਾਉਣ ਲਈ ਸਰਕਾਰ ਨੇ ਸ਼ੁਕਰਵਾਰ ਨੂੰ ਕੇਂਦਰੀ ਪੂਲ ਤੋਂ ਕਣਕ ਲਈ ਓਪਨ ਮਾਰਕੀਟ ਸੇਲ ਸਕੀਮ (OMSS) ਦੇ ਤਹਿਤ ਬੋਲੀ ਦੀ ਮਾਤਰਾ ਵਧਾ ਕੇ 200 ਟਨ ਕਰ ਦਿਤੀ ਹੈ। ਘਰੇਲੂ ਬਜ਼ਾਰ ਵਿੱਚ ਕਣਕ ਦੀ ਸਪਲਾਈ ਵਧਾਉਣ ਲਈ, ਆਟਾ ਮਿੱਲਰ ਅਤੇ ਛੋਟੇ ਵਪਾਰੀ ਵਰਗੇ ਥੋਕ ਖਰੀਦਦਾਰ ਈ-ਨਿਲਾਮੀ ‘ਚ 200 ਟਨ ਲਈ ਬੋਲੀ ਲਗਾਉਣ ਦੇ ਯੋਗ ਹੋਣਗੇ, ਜਦੋਂ ਕਿ OMSS ਅਧੀਨ ਮੌਜੂਦਾ ਸਮੇਂ ਵਿੱਚ 100 ਟਨ ਹੈ। ਸਰਕਾਰ ਦਾ ਅਦਾਰਾ ਐਫ.ਸੀ.ਆਈ. ਇਨ੍ਹਾਂ ਵਸਤੂਆਂ ਦੀਆਂ ਪ੍ਰਚੂਨ ਕੀਮਤਾਂ ਨੂੰ ਕਾਬੂ ‘ਚ ਕਰਨ ਲਈ 28 ਜੂਨ ਤੋਂ ਹਫ਼ਤਾਵਾਰੀ ਈ-ਨਿਲਾਮੀ ਰਾਹੀਂ ਕੇਂਦਰੀ ਪੂਲ ਤੋਂ ਆਟਾ ਮਿੱਲਰਾਂ ਅਤੇ ਛੋਟੇ ਵਪਾਰੀਆਂ ਨੂੰ OMSS ਦੇ ਅਧੀਨ ਥੋਕ ਖਰੀਦਦਾਰਾਂ ਨੂੰ ਕਣਕ ਅਤੇ ਚਾਵਲ ਵੇਚ ਰਿਹਾ ਹੈ।

ਮੋਜ਼ਾਮਬੀਕ ਨੂੰ ਤਰੁਤ ਦਾਲ ਦੀ ਖੇਪ ਤੁਰੰਤ ਭੇਜਣ ਦੀ ਅਪੀਲ

ਭਾਰਤ ਨੇ ਸ਼ੁਕਰਵਾਰ ਨੂੰ ਮੋਜ਼ਾਮਬੀਕ ਤੋਂ ਤੁਆਰ (ਤੂਰ) ਦਾਲਾਂ ਦੀ ਖੇਪ ਦੀ ਆਮਦ ਵਿੱਚ ਦੇਰੀ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਬੰਦਰਗਾਹਾਂ ‘ਤੇ ਪ੍ਰਕਿਰਿਆ ਨੂੰ ਜਲਦੀ ਪੂਰਾ ਕਰਨ ਅਤੇ ਖੇਪ ਨੂੰ ਭੇਜਣ ਦੀ ਬੇਨਤੀ ਕੀਤੀ। ਭਾਰਤ ਘਰੇਲੂ ਘਾਟ ਨੂੰ ਪੂਰਾ ਕਰਨ ਲਈ ਦਾਲਾਂ ਦੀ ਦਰਾਮਦ ਕਰਦਾ ਹੈ। ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਇੱਥੇ ਮੋਜ਼ਾਮਬੀਕ ਦੇ ਹਾਈ ਕਮਿਸ਼ਨਰ ਏਰਮਿੰਡੋ ਏ ਪਰੇਰਾ ਨਾਲ ਮੀਟਿੰਗ ਦੌਰਾਨ ਤੁਆਰ ਦਾਲ ਨਾਲ ਸਬੰਧਤ ਵਪਾਰਕ ਮੁੱਦਿਆਂ ‘ਤੇ ਚਰਚਾ ਕੀਤੀ। ਬਿਆਨ ਅਨੁਸਾਰ, ਸਕੱਤਰ ਨੇ ਜੁਲਾਈ 2023 ਤੋਂ ਮੋਜ਼ਾਮਬੀਕ ਵਿੱਚ ਪੈਦਾ ਹੋਣ ਵਾਲੀਆਂ ਪ੍ਰਕਿਰਿਆਤਮਕ ਰੁਕਾਵਟਾਂ ‘ਤੇ ਚਿੰਤਾ ਜ਼ਾਹਰ ਕੀਤੀ, ਜੋ ਉਥੋਂ ਤੁਆਰ ਦੀ ਖੇਪ ਦੀ ਬਰਾਮਦ ਵਿੱਚ ਦੇਰੀ ਕਰ ਰਹੇ ਹਨ। ਮੀਟਿੰਗ ‘ਚ ਹਾਈ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਤੁਆਰ ਵਪਾਰ ਨਾਲ ਸਬੰਧਤ ਮੌਜੂਦਾ ਮੁੱਦਿਆਂ ਨੂੰ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਮੋਜ਼ਾਮਬੀਕ ਤੋਂ ਭਾਰਤ ਨੂੰ ਤਰਰ ਨਿਰਯਾਤ ਦੇ ਨਿਰਵਿਘਨ ਪ੍ਰਵਾਹ ਨੂੰ ਯਕੀਨੀ ਬਣਾਇਆ ਜਾਵੇਗਾ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments