Thursday, May 2, 2024
Home Punjab ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ : ਅਮਨ ਅਰੋੜਾ

ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ : ਅਮਨ ਅਰੋੜਾ

ਚੰਡੀਗੜ : ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 269 ਆਸਾਮੀਆਂ ਭਰਨ ਦੇ ਨਾਲ-ਨਾਲ ਸਰਕਾਰੀ ਪ੍ਰੈੱਸ ਦੀ ਸਮਰੱਥਾ ਨੂੰ ਵੀ ਵਧਾਇਆ ਜਾਵੇਗਾ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਨੇ ਵਿਭਾਗ ਦੇ ਪੁਨਰਗਠਨ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਵਿਭਾਗ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।

ਅਮਨ ਅਰੋੜਾ ਅੱਜ ਇੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ.ਮੀਨਾ, ਕੰਟਰੋਲਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਰਾਜ ਸਰਕਾਰ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਸਾਰੇ ਕੰਮ ਵਿਭਾਗ ਦੇ ਪੱਧਰ ‘ਤੇ ਹੀ ਕੀਤੇ ਜਾਣ।

ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਲੋੜਾਂ ਅਨੁਸਾਰ ਸਰਕਾਰੀ ਪ੍ਰਿੰਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਲਈ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਪ੍ਰੈੱਸ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਤਿ-ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਰਕਾਰੀ ਦਸਤਾਵੇਜ਼ਾਂ ਦੀ ਗੋਪਨੀਅਤਾ ਨੂੰ ਬਣਾ ਕੇ ਰੱਖਣ ਵਿੱਚ ਵੀ ਸਹਾਈ ਹੋਵੇਗਾ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚਾ ਲੋੜਾਂ ਖਾਸ ਕਰਕੇ ਨਵੀਂ ਮਸ਼ੀਨਰੀ ਅਤੇ ਉਪਕਰਨ ਸਥਾਪਤ ਕਰਨ ਲਈ ਇਮਾਰਤ ਅਤੇ ਜਗ੍ਹਾ ਦੀ ਪਛਾਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

RELATED ARTICLES

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

LEAVE A REPLY

Please enter your comment!
Please enter your name here

- Advertisment -

Most Popular

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ ਓਟਵਾ: ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ...

Recent Comments