Friday, May 17, 2024
Home Canada ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਨਾਮਵਰ ਪੰਜਾਬੀ ਸ਼ਾਇਰ ਦਰਸ਼ਨ ਬੁੱਟਰ ਦਾ ਸਨਮਾਨ

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਨਾਮਵਰ ਪੰਜਾਬੀ ਸ਼ਾਇਰ ਦਰਸ਼ਨ ਬੁੱਟਰ ਦਾ ਸਨਮਾਨ

ਸਰੀ, 5 ਨਵੰਬਰ 2023-ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬ ਤੋਂ ਆਏ ਸਾਹਿਤ ਅਕਾਦਮੀ ਅਵਾਰਡ ਵਿਜੇਤਾ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ ਦੇ ਸਨਮਾਨ ਵਿਚ ਸਾਹਿਤਕ ਮਿਲਣੀ ਕੀਤੀ ਗਈ। ਗ਼ਜ਼ਲ ਮੰਚ ਦੇ ਪ੍ਰਧਾਨ ਅਤੇ ਨਾਮਵਰ ਸ਼ਾਇਰ ਜਸਵਿੰਦਰ ਨੇ ਦਰਸ਼ਨ ਬੁੱਟਰ ਨੂੰ ਜੀ ਆਇਆਂ ਕਿਹਾ। ਉਨ੍ਹਾਂ ਦੱਸਿਆ ਕਿ ਦਾਰਸ਼ਨਿਕ ਕਵਿਤਾ ਦੇ ਖੇਤਰ ਵਿੱਚ ਦਰਸ਼ਨ ਬੁੱਟਰ ਦੀ ਵੱਖਰੀ ਪਹਿਚਾਣ ਹੈ। ਉਸ ਦੇ ਸੱਤ ਕਾਵਿ ਸੰਗ੍ਰਿਹ ‘ਔੜ ਦੇ ਬੱਦਲ’, ‘ਸਲ੍ਹਾਬੀ ਹਵਾ’, ‘ਸ਼ਬਦ. ਸ਼ਹਿਰ ਤੇ ਰੇਤ’, ‘ਖੜਾਵਾਂ’, ‘ਦਰਦ ਮਜੀਠੀ’, ‘ਮਹਾਂ ਕੰਬਣੀ’ ਅਤੇ ‘ਅੱਕਾਂ ਦੀ ਕਵਿਤਾ’ ਪ੍ਰਕਾਸ਼ਿਤ ਹੋ ਚੁੱਕੇ ਹਨ। ‘ਮਹਾਂ ਕੰਬਣੀ’ ਲਈ ਉਸ ਨੂੰ ਭਾਰਤੀ ਸਾਹਿਤ ਅਕਦਾਮੀ ਪੁਰਸਕਾਰ ਮਿਲਿਆ ਹੈ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਰੋਮਣੀ ਕਵੀ ਸਨਮਾਨ ਨਾਲ ਨਿਵਾਜਿਆ ਗਿਆ ਹੈ। ਉਹ ਦੂਜੀ ਵਾਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਸਰਬਸਮੰਤੀ ਨਾਲ ਬਣੇ ਹਨ। ਉਹ ਪਿਛਲੇ 25 ਸਾਲਾਂ ਤੋਂ ਨਾਭਾ ਵਿਖੇ ਪੰਜਾਬੀ ਕਵਿਤਾ ਦਾ ਮਹਾਂ ਕੁੰਭ (ਨਾਭਾ ਕਵਿਤਾ ਉਤਸਵ) ਕਰਵਾਉਂਦੇ ਆ ਰਹੇ ਹਨ ਜਿੱਥੇ ਨਵੇਂ, ਪੁਰਾਣੇ ਕਵੀਆਂ ਨੂੰ ਆਪਣੀ ਕਾਵਿ ਪ੍ਰਤਿਭਾ ਦੇ ਸੰਚਾਰ ਦਾ ਮੌਕਾ ਮਿਲਦਾ ਹੈ।

ਦਰਸ਼ਨ ਬੁੱਟਰ ਨੇ ਇਸ ਮੌਕੇ ਕਿਹਾ ਕਿ ਮੇਰੀ ਮਾਂ ਊੜੇ ਦੀ ਉਂਗਲ ਫੜਾ ਕੇ ਤੁਰ ਗਈ ਸੀ, ਉਸ ਦਾ ਚਿਹਰਾ ਵੀ ਮੈਨੂੰ ਯਾਦ ਨਹੀਂ ਪਰ ਉਹਦੇ ਠੂਠੀ ‘ਚ ਰਗੜ ਕੇ ਪਾਏ ਹੋਏ ਸੁਰਮੇ ਦੀ ਰੜਕ ਅੱਜ ਤੱਕ ਮੇਰੀਆਂ ਅੱਖਾਂ ‘ਚ ਹੈ। ਮੇਰੀ ਕਵਿਤਾ ਵਿਚ ਮਾੜੀ ਮੋਟੀ ਕੋਈ ਸੰਵੇਦਨਾ ਹੈ ਜਾਂ ਕਿਸੇ ਕਿਸਮ ਦਾ ਸਲੀਕਾ ਹੈ ਤਾਂ ਉਹ ਮੈਨੂੰ ਮੇਰੀ ਮਾਂ ਦੀ ਬਖਸ਼ਿਸ਼ ਲੱਗਦਾ ਹੈ। ਮੇਰੇ ਪਿਤਾ ਵੀ ਕਵਿਤਾ ਲਿਖਦੇ ਸਨ। ਉਨ੍ਹਾਂ ਦੀ ਸਟੇਜ ਦੀ ਕਵਿਤਾ ਮੈਨੂੰ ਬਹੁਤ ਚੰਗੀ ਲੱਗਦੀ ਸੀ। ਹੌਲੀ ਹੌਲੀ ਮੈਂ ਵੀ ਮਾੜੀ ਮੋਟੀ ਕਵਿਤਾ ਝਰੀਟਣ ਲੱਗ ਪਿਆ। ਥੋੜ੍ਹਾ ਜਿਹਾ ਘਰ ਦਾ ਮਾਹੌਲ ਮੈਨੂੰ ਇਸ ਪਾਸੇ ਲੈ ਆਇਆ ਤੇ ਫੇਰ ਮੈਨੂੰ ਅਧਿਆਪਕ ਇਸ ਤਰ੍ਹਾਂ ਦੇ ਮਿਲਦੇ ਰਹੇ, ਸਲੀਕਾ ਇਸ ਤਰ੍ਹਾਂ ਦਾ ਮਿਲਦਾ ਰਿਹਾ ਕਿ ਮੈਂ ਕਵਿਤਾ ਨਾਲ ਹੀ ਜੁੜ ਗਿਆ।

ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਸ਼ਰੋਮਣੀ ਕਵੀ ਕਹੋ ਜਾਂ ਭਾਰਤੀ ਸਾਹਿਤ ਅਕੈਡਮੀ ਅਵਾਰਡੀ ਕਹੋ, ਮੈਂ ਦਰਅਸਲ ਇੱਕ ਨਿੱਕੇ ਜਿਹੇ ਪਿੰਡ ਦੇ ਨਿੱਕੇ ਜਿਹੇ ਕਿਸਾਨ ਦਾ ਪੁੱਤ ਅੱਖਰਾਂ ਦੀ ਅਰਾਧਨਾ ਕਰਦਾ ਕਰਦਾ ਇੱਥੋਂ ਤੱਕ ਪਹੁੰਚਿਆ ਹਾਂ। ਅਸਲ ਵਿਚ ਇਹ ਕਲਮ ਦੀ ਨੋਕ ਦੀ ਤਾਕਤ ਹੀ ਹੈ ਕਿ ਕਵਿਤਾ ਦੇ ਬਹਾਨੇ ਅਸੀਂ ਸਾਰੀ ਦੁਨੀਆ ਵਿਚ ਘੁੰਮ ਰਹੇ ਹਾਂ। ਇਸ ਕਲਮ ਦੇ ਬਹਾਨੇ ਅਸੀਂ ਉੱਥੇ ਪਹੁੰਚ ਗਏ ਹਾਂ ਜਿਸ ਬਾਰੇ ਕਦੇ ਸੋਚ ਵੀ ਨਹੀਂ ਸੀ ਸਕਦੇ।

ਦਰਸ਼ਨ ਬੁੱਟਰ ਨੇ ਇਸ ਮੌਕੇ ਆਪਣੀਆਂ ਬਹੁਤ ਹੀ ਭਾਵਪੂਰਤ ਅਤੇ ਦਾਰਸ਼ਨਿਕ ਬੋਧ ਦੀਆਂ ਕਾਵਿ ਰਚਨਾਵਾਂ ਸੁਣਾ ਕੇ ਗ਼ਜ਼ਲ ਮੰਚ ਦੇ ਸ਼ਾਇਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਅਤੇ ਉਨ੍ਹਾਂ ਦੀ ਕਾਵਿਕ ਗਹਿਰਾਈ ਸਭ ਨੂੰ ਆਨੰਦਿਤ ਕੀਤਾ। ਗ਼ਜ਼ਲ ਮੰਚ ਵੱਲੋਂ ਪਲੈਕ ਅਤੇ ਸ਼ਾਲ ਨਾਲ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਨਮਾਨ ਦੀ ਰਸਮ ਮੰਚ ਦੇ ਆਗੂ ਜਸਵਿੰਦਰ, ਕ੍ਰਿਸ਼ਨ ਭਨੋਟ, ਰਾਜਵੰਤ ਰਾਜ, ਦਵਿੰਦਰ ਗੌਤਮ, ਦਸ਼ਮੇਸ਼ ਗਿੱਲ ਫ਼ਿਰੋਜ਼, ਹਰਦਮ ਸਿੰਘ ਮਾਨ ਅਤੇ ਪ੍ਰੀਤ ਮਨਪ੍ਰੀਤ ਨੇ ਅਦਾ ਕੀਤੀ।

RELATED ARTICLES

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments