Thursday, May 2, 2024
Home Punjab SGPC President Election Update: ਅੱਜ ਮਿਲੇਗਾ ਸ਼੍ਰੋਮਣੀ ਕਮੇਟੀ ਨੂੰ ਨਵਾਂ ਪ੍ਰਧਾਨ, ਦੇਖੋ...

SGPC President Election Update: ਅੱਜ ਮਿਲੇਗਾ ਸ਼੍ਰੋਮਣੀ ਕਮੇਟੀ ਨੂੰ ਨਵਾਂ ਪ੍ਰਧਾਨ, ਦੇਖੋ ਧਾਮੀ ਜਾਂ ਘੁੰਨਸ ਵਿੱਚੋਂ ਕਿਸਦੇ ਸਿਰ ਸੱਜੇਗਾ ਤਾਜ ?

SGPC President Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਅੱਜ ਚੋਣ ਹੋਣ ਜਾ ਰਹੀ ਹੈ। ਜਿਸ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋਣਗੇ ਜਦਕਿ ਅਕਾਲੀ ਵਿਰੋਧੀ ਧਿਰਾਂ ਨੇ ਬਲਬੀਰ ਸਿੰਘ ਘੁੰਨਸ ਉਪਰ ਦਾਅ ਖੇਡਿਆ ਹੈ।

ਸੁਖਬੀਰ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਮੀਡੀਆ ਨਾਲ ਗੱਲ ਕਰਦੇ ਹੋਏ

ਅੰਮ੍ਰਿਤਸਰ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ‘ਚ ਇਜਲਾਸ ਰੱਖਿਆ ਗਿਆ ਹੈ। ਜਿਸ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੜ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਅਕਾਲੀ ਵਿਰੋਧੀ ਧਿਰਾਂ ਵਲੋਂ ਬਲਵੀਰ ਸਿੰਘ ਘੁੰਨਸ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਜਿਸ ‘ਚ ਦੇਖਣਾ ਹੋਵੇਗਾ ਕਿ ਅੱਜ ਕਿਸ ਦੇ ਸਿਰ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਤਾਜ ਸੱਜੇਗਾ।

ਅਕਾਲੀ ਦਲ ਵਲੋਂ ਧਾਮੀ ਉਮੀਦਵਾਰ: ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਕੋਲ ਕੁੱਲ 185 ਮੈਂਬਰ ਸਨ, ਜਿੰਨ੍ਹਾਂ ‘ਚ 30 ਦੇ ਕਰੀਬ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਅਕਾਲ ਚਲਾਣਾ ਹੋ ਚੁੱਕਿਆ ਹੈ, ਜਦਕਿ ਚਾਰ ਮੈਂਬਰਾਂ ਵਲੋਂ ਅਸਤੀਫ਼ਾ ਦੇਣ ਦੀ ਗੱਲ ਸਾਹਮਣੇ ਆਈ ਹੈ ਤੇ ਬਾਕੀ ਬੱਚਦੇ 141 ਮੈਂਬਰਾਂ ਵਲੋਂ ਵੋਟ ਦਾ ਇਸਤੇਮਾਲ ਕਰਕੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਬੀਤੇ ਦਿਨ ਅੰਮ੍ਰਿਤਸਰ ਪਹੁੰਚੇ, ਜਿਥੇ ਉਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਪਾਰਟੀ ਵਲੋਂ ਉਮੀਦਵਾਰ ਐਲਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਦ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜੋ ਬਲਵੀਰ ਸਿੰਘ ਘੁੰਨਸ ਨੂੰ ਵਿਰੋਧੀ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ। ਬਾਦਲ ਨੇ ਕਿਹਾ ਕਿ ਸਿਰਫ ਤੇ ਸਿਰਫ ਵਿਰੋਧੀ ਪਾਰਟੀਆਂ ਪੰਥ ਦੇ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਕਰ ਰਹੀਆਂ ਹਨ, ਇਸ ਤੋਂ ਇਲਾਵਾ ਉਹ ਕੁਝ ਨਹੀਂ ਕਰ ਰਹੀਆਂ।

ਧਾਮੀ ਨੇ ਕੀਤਾ ਪਾਰਟੀ ਪ੍ਰਧਾਨ ਦਾ ਧੰਨਵਾਦ: ਇਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਉਹਨਾਂ ਵੱਲੋਂ ਪਿਛਲੇ ਦੋ ਸਾਲਾਂ ਵਿੱਚੋਂ ਕਾਰਜ ਸ਼ੁਰੂ ਕੀਤੇ ਗਏ ਹਨ, ਉਸ ਨੂੰ ਪੂਰਾ ਕਰਨ ਵਾਸਤੇ ਉਹਨਾਂ ਨੂੰ ਸਮਾਂ ਦਿੱਤਾ ਜਾ ਰਿਹਾ ਹੈ, ਜਿਸ ਦਾ ਉਹ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਲੈ ਕੇ ਵੀ ਕੱਲ ਇਸ ਵਿੱਚ ਪ੍ਰਸਤਾਵ ਰੱਖਿਆ ਜਾਵੇਗਾ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਉਚਿਤ ਕਦਮ ਚੁੱਕੇ ਜਾ ਸਕਣ। ਉਥੇ ਹੀ ਉਹਨਾਂ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਬਾਰੇ ਬੋਲਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੱਧ ਚੜ ਕੇ ਆਪਣੀਆਂ ਵੋਟਾਂ ਤਿਆਰ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਗੈਰ ਸਿੱਖ ਇਸ ਵਿੱਚ ਸ਼ਿਰਕਤ ਨਾ ਕਰ ਸਕਣ। ਉਹਨਾਂ ਕਿਹਾ ਕਿ ਨਾ ਤਾਂ ਸਰਕਾਰ ਵੱਲੋਂ ਇਸ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ ਅਤੇ ਨਾ ਹੀ ਹਜੇ ਤੱਕ ਇਹ ਸਾਫ ਕੀਤਾ ਜਾ ਰਿਹਾ ਹੈ ਕਿ ਚੋਣਾਂ ਕਦੋਂ ਤੱਕ ਹੋਣਗੀਆਂ।

ਅਕਾਲੀ ਵਿਰੋਧੀ ਵਲੋਂ ਘੁੰਨਸ ਉਮੀਦਵਾਰ: ਕਾਬਿਲੇਗੌਰ ਹੈ ਕਿ ਅਕਾਲੀ ਵਿਰੋਧੀ ਪਾਰਟੀਆਂ ਵਲੋਂ ਬਲਵੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜਿਸ ਸਬੰਧੀ ਐਲਾਨ ਬਰਨਾਲਾ ‘ਚ ਬੀਬੀ ਜਗੌਰ ਕੌਰ ਅਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਪ੍ਰੈਸ ਕਾਨਫਰੰਸ ਕਰਕੇ ਕੀਤਾ ਗਿਆ। ਦੱਸ ਦਈਏ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਸਾਲ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜੀ ਸੀ ਤੇ ਸੰਤ ਬਲਬੀਰ ਸਿੰਘ ਘੁੰਨਸ ਵੱਲੋਂ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਗਿਆ ਸੀ। ਇਸ ਵਾਰ ਬੀਬੀ ਜਗੀਰ ਕੌਰ ਨੇ ਸੰਤ ਬਲਵੀਰ ਸਿੰਘ ਘੁੰਨਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਵਾਅਦਾ ਕੀਤਾ ਹੈ।

RELATED ARTICLES

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

LEAVE A REPLY

Please enter your comment!
Please enter your name here

- Advertisment -

Most Popular

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ ਓਟਵਾ: ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ...

Recent Comments