Friday, May 17, 2024
Home Health & Fitness Peanuts Side Effects: ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ...

Peanuts Side Effects: ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਮੂੰਗਫਲੀ…ਨਹੀਂ ਤਾਂ ਦਿਲ ਅਤੇ ਲੀਵਰ ਦੋਵਾਂ ਨੂੰ ਹੋ ਸਕਦਾ ਨੁਕਸਾਨ

Peanuts Side Effects: ਸਰਦੀਆਂ ਦੇ ਵਿੱਚ ਸਭ ਨੂੰ ਮੂੰਗਫਲੀ ਖਾਣਾ ਬਹੁਤ ਹੀ ਪਸੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਕਿਹੜੇ ਲੋਕਾਂ ਨੂੰ ਮੂੰਗਫਲੀ ਬਿਲਕੁਲ ਨਹੀਂ ਖਾਣੀ ਚਾਹੀਦੀ? ਜਿਵੇਂ ਸਭ ਨੂੰ ਪਤਾ ਹੀ ਹੈ ਕਿ ਸਰਦ ਰੁੱਤ ਸ਼ੁਰੂ ਹੋ ਗਈ ਹੈ। ਹੌਲੀ ਹੌਲੀ ਠੰਡ ਨੇ ਵੱਧਣਾ ਹੀ ਹੈ।

ਜਿਸ ਕਰਕੇ ਲੋਕ ਆਪਣੇ ਸਰੀਰ ਨੂੰ ਗਰਮ ਰੱਖਣ ਲਈ ਸੁੱਕੇ ਮੇਵਿਆਂ ਦਾ ਸੇਵਨ ਕਰਦੇ ਹਨ।

ਸਰਦੀਆਂ ਦੇ ਵਿੱਚ ਲੋਕਾਂ ਨੂੰ ਮੂੰਗਫਲੀ ਖਾਣਾ ਬਹੁਤ ਹੀ ਜ਼ਿਆਦਾ ਪਸੰਦ ਹੁੰਦਾ ਹੈ। ਆਮ ਦਿਨਾਂ ਦੇ ਮੁਕਾਬਲੇ ਸਰਦੀਆਂ ਵਿੱਚ ਲੋਕ ਬਹੁਤ ਜ਼ਿਆਦਾ ਮੂੰਗਫਲੀ ਖਾਂਦੇ ਹਨ। ਮੂੰਗਫਲੀ ਵਿੱਚ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਕਿਹੜੇ ਲੋਕਾਂ ਨੂੰ ਮੂੰਗਫਲੀ ਬਿਲਕੁਲ ਨਹੀਂ ਖਾਣੀ ਚਾਹੀਦੀ? ਜੇਕਰ ਇਹ ਸਿਹਤ ਲਈ ਚੰਗੀ ਹੈ ਤਾਂ ਇਹ ਕੁੱਝ ਲੋਕਾਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ।
ਸਰਦੀਆਂ ਵਿੱਚ ਮੂੰਗਫਲੀ ਬਹੁਤ ਖਾਧੀ ਜਾਂਦੀ ਹੈ ਪਰ ਲੋਕ ਇਨ੍ਹਾਂ ਨੂੰ ਟਾਈਮ ਪਾਸ ਦੇ ਤੌਰ ‘ਤੇ ਖਾਂਦੇ ਹਨ ਜਦੋਂ ਉਹ ਕੋਈ ਫਿਲਮ ਦੇਖਦੇ ਹਨ ਜਾਂ ਲੰਬੇ ਸਮੇਂ ਤੱਕ ਆਪਣੇ ਦੋਸਤਾਂ ਨਾਲ ਗੱਲ ਕਰਦੇ ਹਨ। ਮੂੰਗਫਲੀ ਖਾਣ ਦੇ ਬਹੁਤ ਸਾਰੇ ਫਾਇਦੇ ਹਨ। ਮੂੰਗਫਲੀ ‘ਚ ਭਰਪੂਰ ਮਾਤਰਾ ‘ਚ ਪੋਸ਼ਕ ਤੱਤ ਹੁੰਦੇ ਹਨ ਪਰ ਜੇਕਰ ਇਸ ਦੀ ਮਾਤਰਾ ਬਹੁਤ ਜ਼ਿਆਦਾ ਵਧਾ ਦਿੱਤੀ ਜਾਵੇ ਤਾਂ ਇਹ ਸਰੀਰ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ।

ਜਿਨ੍ਹਾਂ ਲੋਕਾਂ ਦੇ ਸਰੀਰ ‘ਚ ਇਹ ਸਮੱਸਿਆ ਹੈ, ਉਨ੍ਹਾਂ ਨੂੰ ਗਲਤੀ ਨਾਲ ਵੀ ਮੂੰਗਫਲੀ ਨਹੀਂ ਖਾਣੀ ਚਾਹੀਦੀ, ਨਹੀਂ ਤਾਂ ਉਹ ਬਿਮਾਰ ਹੋ ਸਕਦੇ ਹਨ।
ਗਠੀਏ ਦੇ ਰੋਗੀ
ਗਠੀਏ ਦੇ ਰੋਗੀ ਨੂੰ ਮੂੰਗਫਲੀ ਨਹੀਂ ਖਾਣੀ ਚਾਹੀਦੀ। ਕਿਉਂਕਿ ਗਠੀਆ ਦੇ ਰੋਗੀਆਂ ਨੂੰ ਅਕਸਰ ਜੋੜਾਂ ਵਿੱਚ ਦਰਦ ਰਹਿੰਦਾ ਹੈ, ਜੇਕਰ ਉਹ ਮੂੰਗਫਲੀ ਖਾਂਦੇ ਹਨ ਤਾਂ ਇਹ ਸਮੱਸਿਆ ਗੰਭੀਰ ਹੋ ਸਕਦੀ ਹੈ।
ਮੋਟਾਪੇ ਤੋਂ ਪੀੜਤ
ਜੋ ਲੋਕ ਮੋਟਾਪੇ ਤੋਂ ਪੀੜਤ ਹਨ ਯਾਨੀ ਜਿਨ੍ਹਾਂ ਦਾ ਭਾਰ ਬਹੁਤ ਵਧ ਗਿਆ ਹੈ। ਉਨ੍ਹਾਂ ਨੂੰ ਮੂੰਗਫਲੀ ਖਾਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਮੂੰਗਫਲੀ ‘ਚ ਕਾਫੀ ਕੈਲੋਰੀ ਹੁੰਦੀ ਹੈ। ਜਿਸ ਕਾਰਨ ਭਾਰ ਵਧ ਸਕਦਾ ਹੈ। ਅਜਿਹੇ ਲੋਕਾਂ ਨੂੰ ਮੂੰਗਫਲੀ ਖਾਣ ਤੋਂ ਬਚਣਾ ਚਾਹੀਦਾ ਹੈ।
ਪੇਟ ਸਬੰਧੀ ਸਮੱਸਿਆਵਾਂ
ਜਿਨ੍ਹਾਂ ਲੋਕਾਂ ਨੂੰ ਪੇਟ ਫੁੱਲਣਾ, ਪੇਟ ਦਰਦ ਵਰਗੀਆਂ ਪੇਟ ਦੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਮੂੰਗਫਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਮੂੰਗਫਲੀ ਇਸ ਬਿਮਾਰੀ ਨੂੰ ਹੋਰ ਵੀ ਵਧਾ ਸਕਦੀ ਹੈ।
ਐਲਰਜੀ ਵਾਲੇ ਲੋਕ
ਕੁਝ ਲੋਕਾਂ ਨੂੰ ਮੂੰਗਫਲੀ ਖਾਣ ਤੋਂ ਬਾਅਦ ਐਲਰਜੀ ਵੀ ਹੋਣ ਲੱਗਦੀ ਹੈ। ਅਜਿਹੇ ‘ਚ ਜਦੋਂ ਵੀ ਤੁਸੀਂ ਮੂੰਗਫਲੀ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਉਂਦੇ ਹੋ ਤਾਂ ਮਾਹਿਰਾਂ ਦੀ ਸਲਾਹ ਜ਼ਰੂਰ ਲਓ।
ਹਾਈ ਬੀਪੀ
ਮੂੰਗਫਲੀ ਵਿੱਚ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਵਿੱਚ ਸੋਡੀਅਮ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਮੂੰਗਫਲੀ ਖਾਂਦੇ ਹੋ ਤਾਂ ਸਰੀਰ ‘ਚ ਸੋਡੀਅਮ ਦੀ ਮਾਤਰਾ ਵਧ ਜਾਂਦੀ ਹੈ ਅਤੇ ਬੀਪੀ ਵੀ ਹਾਈ ਹੋ ਸਕਦਾ ਹੈ।

ਮੂੰਗਫਲੀ ਖਾਣ ਦਾ ਸਹੀ ਸਮਾਂ?
ਤੁਸੀਂ ਖਾਣੇ ਦੇ ਵਿਚਕਾਰ ਮੂੰਗਫਲੀ ਖਾ ਸਕਦੇ ਹੋ। ਇਹ ਤੁਹਾਡੀ ਸਿਹਤ ਲਈ ਚੰਗਾ ਹੈ। ਪਰ ਜੇਕਰ ਤੁਸੀਂ ਇੱਕ ਸੀਮਾ ਤੋਂ ਵੱਧ ਖਾਂਦੇ ਹੋ ਤਾਂ ਇਹ ਨੁਕਸਾਨ ਵੀ ਕਰ ਸਕਦਾ ਹੈ। ਇਸ ਲਈ ਮੂੰਗਫਲੀ ਖਾਂਦੇ ਸਮੇਂ ਇਸ ਦੀ ਮਾਤਰਾ ਦਾ ਖਾਸ ਧਿਆਨ ਰੱਖੋ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

RELATED ARTICLES

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ...

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments