Friday, May 17, 2024
Home Sport 'Mohammed Shami ਤੁਸੀਂ ਆਪਣੀ ਅੰਗਰੇਜ਼ੀ ਸੁਧਾਰ ਲਵੋ, ਮੈਂ ਵਿਆਹ ਲਈ ਤਿਆਰ ਹਾਂ',...

‘Mohammed Shami ਤੁਸੀਂ ਆਪਣੀ ਅੰਗਰੇਜ਼ੀ ਸੁਧਾਰ ਲਵੋ, ਮੈਂ ਵਿਆਹ ਲਈ ਤਿਆਰ ਹਾਂ’, ਭਾਰਤੀ ਤੇਜ਼ ਗੇਂਦਬਾਜ਼ ਨੂੰ ਅਦਾਕਾਰਾ ਤੋਂ ਮਿਲਿਆ ਅਨੋਖਾ ਪ੍ਰਪੋਜ਼

ਪੋਰਟਸ ਡੈਸਕ, ਨਵੀਂ ਦਿੱਲੀ : ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਬਾਲੀਵੁੱਡ ਅਦਾਕਾਰਾ ਪਾਇਲ ਘੋਸ਼ ਤੋਂ ਵਿਆਹ ਦਾ ਅਨੋਖਾ ਪ੍ਰਸਤਾਵ ਮਿਲਿਆ ਹੈ। ਅਦਾਕਾਰਾ ਨੇ ਕਿਹਾ ਕਿ ਜੇ ਸ਼ਮੀ ਆਪਣੀ ਅੰਗਰੇਜ਼ੀ ਵਿਚ ਸੁਧਾਰ ਕਰ ਲੈਂਦਾ ਹੈ ਤਾਂ ਉਹ ਉਸ ਨਾਲ ਵਿਆਹ ਕਰਨ ਲਈ ਤਿਆਰ ਹੈ।ਮੁਹੰਮਦ ਸ਼ਮੀ ਨੇ ਮੌਜੂਦਾ ਵਿਸ਼ਵ ਕੱਪ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਸੱਜੇ ਹੱਥ ਦੇ ਤੇਜ਼ ਗੇਂਦਬਾਜ਼ ਨੇ ਚਾਰ ਮੈਚਾਂ ਵਿਚ 7 ​​ਦੀ ਸ਼ਾਨਦਾਰ ਔਸਤ ਨਾਲ 16 ਵਿਕਟਾਂ ਲਈਆਂ ਹਨ। 33 ਸਾਲਾ ਸ਼ਮੀ ਨੂੰ ਸ਼ੁਰੂਆਤੀ ਮੈਚਾਂ ਵਿਚ ਭਾਰਤ ਨੇ ਨਹੀਂ ਅਜ਼ਮਾਇਆ ਕਿਉਂਕਿ ਟੀਮ ਨੂੰ ਹੇਠਲੇ ਕ੍ਰਮ ਵਿਚ ਇਕ ਵਾਧੂ ਬੱਲੇਬਾਜ਼ ਦੀ ਲੋੜ ਸੀ। ਹਾਲਾਂਕਿ ਜਦੋਂ ਤੋਂ ਉਹ ਪਲੇਇੰਗ 11 ‘ਚ ਆਇਆ ਹੈ, ਭਾਰਤ ਦਾ ਗੇਂਦਬਾਜ਼ੀ ਹਮਲਾ ਕਾਫੀ ਮਜ਼ਬੂਤ ​​ਨਜ਼ਰ ਆ ਰਿਹਾ ਹੈ।

ਪਾਇਲ ਘੋਸ਼ ਦੀ ਵਾਇਰਲ ਪੋਸਟ

ਕੁਝ ਦਿਨ ਪਹਿਲਾਂ ਪਾਇਲ ਘੋਸ਼ ਨੇ ਆਪਣੇ ਐਕਸ ਹੈਂਡਲ ਰਾਹੀਂ ਮੁਹੰਮਦ ਸ਼ਮੀ ਨੂੰ ਵਿਆਹ ਦਾ ਪ੍ਰਸਤਾਵ ਦਿੱਤਾ ਸੀ। ਘੋਸ਼ ਨੇ ਪੋਸਟ ਕੀਤੀ, ‘ਸ਼ੰਮੀ ਆਪਣੀ ਅੰਗਰੇਜ਼ੀ ਸੁਧਾਰੋ, ਮੈਂ ਤੁਹਾਡੇ ਨਾਲ ਵਿਆਹ ਕਰਨ ਲਈ ਤਿਆਰ ਹਾਂ।’ ਇਹ ਪੋਸਟ 2 ਨਵੰਬਰ ਨੂੰ ਕੀਤੀ ਗਈ ਸੀ ਪਰ ਹਾਲ ਹੀ ‘ਚ ਵਾਇਰਲ ਹੋਈ ਹੈ।

 

 

ਜ਼ਿਕਰਯੋਗ ਹੈ ਕਿ ਪਾਇਲ ਘੋਸ਼ ਵਰਸ਼ਧਾਰੇ, ਪ੍ਰਯਾਨਮ, ਊਸਾਰਵੇਲੀ, ਮਿਸਟਰ ਰਾਸਕਲ ਅਤੇ ਪਟੇਲ ਕੀ ਪੰਜਾਬੀ ਸ਼ਾਦੀ ਸਮੇਤ ਹੋਰ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ। 2020 ਵਿਚ ਉਸ ਨੂੰ ਰਾਮਦਾਸ ਅਠਾਵਲੇ ਦੀ ਰਾਜਨੀਤਿਕ ਪਾਰਟੀ – ਦ ਰਿਪਬਲਿਕਨ ਪਾਰਟੀ ਆਫ਼ ਇੰਡੀਆ ਦੇ ਮਹਿਲਾ ਵਿੰਗ ਦੀ ਉਪ-ਪ੍ਰਧਾਨ ਬਣਾਇਆ ਗਿਆ ਸੀ।

ਮੁਹੰਮਦ ਸ਼ਮੀ ਦਾ ਕਰੀਅਰ

ਮੁਹੰਮਦ ਸ਼ਮੀ ਨੇ ਹੁਣ ਤੱਕ 64 ਟੈਸਟ ਮੈਚਾਂ ‘ਚ 229 ਵਿਕਟਾਂ ਲਈਆਂ ਹਨ। ਉਸ ਨੇ 98 ਵਨਡੇ ਮੈਚਾਂ ‘ਚ 187 ਵਿਕਟਾਂ ਲਈਆਂ ਹਨ। ਇਸ ਤੋਂ ਇਲਾਵਾ ਸ਼ਮੀ ਨੇ 23 ਟੀ-20 ਅੰਤਰਰਾਸ਼ਟਰੀ ਮੈਚਾਂ ‘ਚ 24 ਵਿਕਟਾਂ ਲਈਆਂ ਹਨ। ਸ਼ਮੀ ਇਸ ਸਮੇਂ ਸ਼ਾਨਦਾਰ ਫੋਰਮ ‘ਚ ਹੈ ਅਤੇ ਦੇਸ਼ ਨੂੰ ਆਉਣ ਵਾਲੇ ਮੈਚਾਂ ‘ਚ ਉਸ ਤੋਂ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਹੈ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments