Friday, May 17, 2024
Home Punjab CM ਮਾਨ ਵੱਲੋਂ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ, ਕਿਹਾ- ਛਾਪਾ ਮਾਰਨ ਨਹੀਂ,...

CM ਮਾਨ ਵੱਲੋਂ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ, ਕਿਹਾ- ਛਾਪਾ ਮਾਰਨ ਨਹੀਂ, ਕਮੀਆਂ ਦੂਰ ਕਰਨ ਆਇਆਂ; ਸਾਰੇ ਸਕੂਲਾਂ ‘ਚ PTM 16 ਨੂੰ

ਮੋਰਿੰਡਾ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਰੂਪਨਗਰ ਦੇ ਅਚਨਚੇਤ ਦੌਰੇ ‘ਤੇ ਹਨ। ਮੁੱਖ ਮੰਤਰੀ ਮੋਰਿੰਡਾ ਬਲਾਕ ਦੇ ਪਿੰਡ ਸੁੱਖੋਮਾਜਰਾ ਦੇ ਸਕੂਲ ਆਫ ਐਮੀਨੈਂਸ ਪੁੱਜੇ ਹਨ। ਐਸਐਸਪੀ ਗੁਲਨੀਤ ਸਿੰਘ ਖੁਰਾਣਾ ਵੀ ਮੁੱਖ ਮੰਤਰੀ ਦੇ ਨਾਲ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ਼ ਨਾਲ ਗੱਲਬਾਤ ਕੀਤੀ ਸਗੋਂ ਵਿਦਿਆਰਥੀਆਂ ਨੂੰ ਸੰਬੋਧਨ ਵੀ ਕੀਤਾ।
ਮੁੱਖ ਮੰਤਰੀ ਨੇ ਸਾਰਿਆਂ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਕੂਲ ਦੀਆਂ ਕਮੀਆਂ ਬਾਰੇ ਪੁੱਛਿਆ। ਜਿਨ੍ਹਾਂ ਨੂੰ ਵੀ ਮੁੱਖ ਮੰਤਰੀ ਮਾਨ ਮਿਲੇ, ਉਨ੍ਹਾਂ ਨੂੰ ਕਮੀਆਂ ਬਾਰੇ ਪੁੱਛਿਆ। ਭਗਵੰਤ ਮਾਨ ਨੇ ਸਕੂਲ ਪ੍ਰਿੰਸੀਪਲ ਨੂੰ ਕਿਹਾ ਕਿ ਉਹ ਇੱਥੇ ਛਾਪਾ ਮਾਰਨ ਨਹੀਂ ਸਗੋਂ ਕਮੀਆਂ ਦੂਰ ਕਰਨ ਲਈ ਆਏ ਹਨ। ਕਈ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਪਹਿਲਾਂ ਪ੍ਰਾਈਵੇਟ ਸਕੂਲ ‘ਚ ਪੜ੍ਹਦੇ ਸਨ।

ਪਰ ਹੁਣ ਸਕੂਲਾਂ ‘ਚ ਬਿਹਤਰ ਸਿੱਖਿਆ ਪ੍ਰਣਾਲੀ ਦੇ ਮੱਦੇਨਜ਼ਰ ਮਾਪਿਆਂ ਨੇ ਉਨ੍ਹਾਂ ਨੂੰ ਸਰਕਾਰੀ ਸਕੂਲ ‘ਚ ਦਾਖ਼ਲਾ ਦਿਵਾਇਆ ਤੇ ਉਹ ਵੀ ਹੁਣ ਸਰਕਾਰੀ ਸਕੂਲ ‘ਚ ਪੜ੍ਹ ਕੇ ਖੁਸ਼ ਹਨ। ਮੁੱਖ ਮੰਤਰੀ ਨੇ ਸਕੂਲ ਪ੍ਰਬੰਧਕਾਂ ਨੂੰ ਸਕੂਲ ‘ਚ ਖਾਲੀ ਅਸਾਮੀਆਂ, ਇਮਾਰਤ ਦੀ ਘਾਟ, ਫਰਨੀਚਰ ਦੀ ਘਾਟ ਆਦਿ ਬਾਰੇ ਵੀ ਪੁੱਛਿਆ। ਇੱਥੇ ਸੀਐੱਮ ਮਾਨ ਨੇ ਵਿਦਿਆਰਥੀਆਂ ਤੋਂ ਸਕੂਲ ਦੀ ਕਾਰਗੁਜ਼ਾਰੀ ਸਬੰਧੀ ਸਵਾਲ-ਜਵਾਬ ਕੀਤੇ। ਇਕ ਵਿਦਿਆਰਥਣ ਵੱਲੋਂ ਸਕੂਲ ਦੂਰ ਹੋਣ ਆਉਂਦੀ ਟਰਾਂਸਪੋਰਟ ਦੀ ਪਰੇਸ਼ਾਨੀ ਬਾਰੇ ਦੱਸਣ ‘ਤੇ ਸੀਐੱਮ ਮਾਨ ਨੇ ਕਿਹਾ ਕਿ ਜਲਦ ਹੀ ਸਰਕਾਰੀ ਸਕੂਲਾਂ ‘ਚ ਬੱਸਾਂ ਦਾ ਸਹੂਲਤ ਸ਼ੁਰੂ ਹੋਵੇਗੀ ਜਿਨ੍ਹਾਂ ਵਿਚ ਜੀਪੀਐੱਸ ਦੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ‘ਚ 16 ਦਸੰਬਰ ਨੂੰ PTM ਹੋਵੇਗਾ। ਸੀਐੱਮ ਮਾਨ ਨੇ ਵਿਦਿਆਰਥੀਆਂ ਨਾਲ ਜ਼ਮੀਨ ‘ਤੇ ਬੈਠ ਕੇ ਗੱਲਬਾਤ ਕੀਤੀ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments