Friday, May 17, 2024
Home Punjab ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ...

ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

  • ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

    ਯਾਤਰਾ ਉਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ: ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ

    ਦਲਜੀਤ ਕੌਰ

    ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ, 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ 43 ਸ਼ਰਧਾਲੂਆਂ ਦੀ ਬੱਸ ਰਵਾਨਾ ਹੋਈ।

  • ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇੱਕ ਜੱਥਾ ਸੁਨਾਮ ਤੋਂ ਹਜ਼ੂਰ ਸਾਹਿਬ ਦੀ ਯਾਤਰਾ ਕਰਕੇ ਵਾਪਸ ਸੁਨਾਮ ਊਧਮ ਸਿੰਘ ਵਾਲਾ ਪਹੁੰਚ ਚੁੱਕਾ ਹੈ।

    ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਅਤੇ ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਯਾਤਰਾ ਤਹਿਤ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

    ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।

    ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਮਾਤਾ ਪ੍ਰਮੇਸ਼ਵਰੀ ਦੇਵੀ, ਸੀਨੀਅਰ ਆਗੂ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਮਨਪ੍ਰੀਤ ਬਾਂਸਲ, ਹਰਮੀਤ ਵਿਰਕ, ਸੰਜੀਵ ਕਾਂਸਲ ਸੰਜੂ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments