Friday, May 17, 2024
Home Punjab CM ਮਾਨ ਦੀ ਕਿਸਾਨਾਂ ਨਾਲ ਮੀਟਿੰਗ: MSP ਦੇ ਮੁੱਦੇ 'ਤੇ ਹੋਈ ਚਰਚਾ,...

CM ਮਾਨ ਦੀ ਕਿਸਾਨਾਂ ਨਾਲ ਮੀਟਿੰਗ: MSP ਦੇ ਮੁੱਦੇ ‘ਤੇ ਹੋਈ ਚਰਚਾ, ਕਿਸਾਨਾਂ ਨੇ ਕਈ ਮੰਗਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ

Farmers Meeting CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਹੈ। ਮੁੱਖ ਮੰਤਰੀ ਮਾਨ ਨੇ ਵੀ ਕਿਸਾਨਾਂ ਨੂੰ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਭਵਨ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ।

ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਵੀ ਮੁੱਖ ਮੰਤਰੀ ਮਾਨ ਨਾਲ ਗੱਲਬਾਤ ਹੋਈ।

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੂੰ ਦਿੱਤਾ ਮੰਗ ਪੱਤਰ: ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਦਿੱਤਾ ਗਿਆ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਐਮਐਸਪੀ ਮੁੱਖ ਮੁੱਦਾ ਹੈ। ਇਸ ਤੋਂ ਇਲਾਵਾ ਇਸ ਮੰਗ ਪੱਤਰ ਵਿੱਚ ਲਟਕਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਕਿਸਾਨਾਂ ਨੇ ਹੜ੍ਹਾਂ ਦੌਰਾਨ ਨੁਕਸਾਨੀਆਂ ਫ਼ਸਲਾਂ ਸਬੰਧੀ ਵੀ ਮੰਗਾਂ ਰੱਖੀਆਂ ਹਨ। ਇਸ ਤੋਂ ਇਲਾਵਾ ਰਾਜ ਮਾਰਗਾਂ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਦਾ ਮੁੱਦਾ ਵੀ ਉਠਾਇਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਵਿੱਚ ਧਰਨੇ ਦੌਰਾਨ ਕਿਸਾਨਾਂ ਖ਼ਿਲਾਫ਼ ਕੀਤੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਹੈ।

 

  •  

 

ਮੀਟਿੰਗ ਤੋਂ ਬਾਅਦ ਖੇਤੀ ਮੰਤਰੀ ਧਾਲੀਵਾਲ ਦਾ ਬਿਆਨ: ਮੁੱਖ ਮੰਤਰੀ ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਮੰਤਰੀ ਨੇ ਕਿਹਾ ਕਿ ਕਰੀਬ 2 ਘੰਟੇ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਚਰਚਾ ਹੋਈ ਹੈ ਤੇ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਹੈ ਕਿ ਉਹਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ।

28 ਦਸੰਬਰ ਨੂੰ ਪੰਜਾਬ ਦੀ ਪਾਣੀਆਂ ਸਬੰਧੀ ਮੀਟਿੰਗ: ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਹੈ ਕਿ 28 ਦਸੰਬਰ ਨੂੰ ਪੰਜਾਬ ਦੇ ਪਾਣੀਆਂ ਉੱਤੇ ਹੋਣ ਵਾਲੀ ਮੀਟਿੰਗ ਵਿੱਚ ਹੋਈ ਪੰਜਾਬ ਦੇ ਹੱਕ ਵਿੱਚ ਖੜ੍ਹੇ ਹੋਣਗੇ ਤੇ ਉਹ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਕਹਿੰਣਗੇ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਤੇ ਅਸੀਂ ਕੋਈ ਨਹਿਰ ਨਹੀਂ ਬਣਾਉਣੀ ਹੈ।

ਕੋਰਟ ਰਹਿਤ ਕੇਸਾਂ ਦਾ ਕਰਾਂਗੇ ਨਿਪਟਾਰਾ: ਮੀਟਿੰਗ ਵਿੱਚ ਕਿਸਾਨਾਂ ਨਾਲ ਸਰਕਾਰ ਦੀ ਸਹਿਮਤੀ ਹੋਈ ਹੈ ਕਿ 1 ਜਨਵਰੀ ਤੋਂ 13 ਅਪ੍ਰੈਲ ਤਕ ਪਿੰਡ-ਪਿੰਡ ਜਾ ਕੇ ਅਫ਼ਸਰ ਕੈਂਪ ਲਗਾਉਣਗੇ ਤੇ ਜਿਹੜੇ ਕਿਸਾਨਾਂ ਦੇ ਕੋਰਟ ਰਹਿਤ ਤਕਸੀਮ ਦੇ ਕੇਸ ਚੱਲ ਰਹੇ ਹਨ, ਉਹਨਾਂ ਦੀ ਸਹਿਮਤੀ ਨਾਲ ਉਹਨਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਕਿਸਾਨਾਂ ਦੇ ਖਾਤੇ ਕੀਤੇ ਜਾਣਗੇ ਬਹਾਲ: ਮੰਤਰੀ ਨੇ ਕਿਹਾ ਕਿ ਜੋ ਵੀ ਸੁਸਾਈਟੀਆਂ ਦੇ ਵਿੱਚ ਪੁਰਾਣੇ ਖਾਤੇ ਬੰਦ ਹੋ ਗਏ ਹਨ, ਉਹ ਸਾਰੇ ਅੱਜ ਤੋਂ ਹੀ ਬਹਾਲ ਕਰ ਦਿੱਤੇ ਜਾਣਗੇ। ਉਹਨਾਂ ਨੇ ਕਿਹਾ ਕਿ ਜਿਸ ਵੀ ਇਲਾਕੇ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲੀਆ ਹੈ ਉਹ ਵੀ ਜਲਦ ਤੋਂ ਜਲਦ ਪੜਤਾਲ ਕਰਨ ਉਪਰੰਤ ਦੇ ਦਿੱਤਾ ਜਾਵੇਗਾ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments