Friday, May 17, 2024
Home Punjab ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਖੁਸ਼ਖਬਰੀ ! ਪੰਜਾਬ ਸਰਕਾਰ ਵੱਲੋਂ DA 'ਚ...

ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਖੁਸ਼ਖਬਰੀ ! ਪੰਜਾਬ ਸਰਕਾਰ ਵੱਲੋਂ DA ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀਏ ‘ਚ 4 ਫੀਸਦੀ ਵਾਧਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਡੀਏ 34 ਫ਼ੀਸਦ ਤੋਂ 38 ਫ਼ੀਸਦ ਹੋ ਗਿਆ ਹੈ ਜੋ 1 ਦਸੰਬਰ, 2023 ਤੋਂ ਲਾਗੂ ਹੋਵੇਗਾ ਯਾਨੀ ਜਨਵਰੀ ਦੀ ਤਨਖ਼ਾਹ ਦੇ ਨਾਲ ਮੁਲਾਜ਼ਮਾਂ ਨੂੰ ਇਕ ਮਹੀਨੇ ਦਾ ਏਰੀਅਰ ਵੀ ਮਿਲੇਗਾ।

ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਸੀ ਕਿ ‘ਆਪ’ ਦੀ ਸਰਕਾਰ ਪੰਜਾਬ ’ਚ ਹਰ ਵਰਗ ਦੀ ਸਰਕਾਰ ਹੈ। ਕੰਗ ਨੇ ਦੱਸਿਆ ਸੀ ਕਿ ਮਾਨ ਸਰਕਾਰ ’ਚ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ, ਹਰ ਖੇਤਰ ਦੇ ਹਰ ਕੋਨੇ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ, ਸਾਡੇ ਨੌਜਵਾਨਾਂ ਨੂੰ 40,000 ਸਰਕਾਰੀ ਨੌਕਰੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਮਾਲੀਏ ਵਿਚ ਵਾਧਾ ਹੋਇਆ ਹੈ। ਕੰਗ ਨੇ ਸਰਕਾਰ ਵੱਲੋਂ ਡੀਏ 4 ਫ਼ੀਸਦੀ ਵਧਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਇਸ ਨਾਲ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ’ਤੇ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments