Friday, May 17, 2024
Home Punjab ਬੰਦੀ ਸਿੰਘਾਂ ਬਾਰੇ ਅਮਿਤ ਸ਼ਾਹ ਦਾ ਬਿਆਨ ਕੇਂਦਰ ਸਰਕਾਰ ਦੇ ਆਪਣੇ ਹੀ...

ਬੰਦੀ ਸਿੰਘਾਂ ਬਾਰੇ ਅਮਿਤ ਸ਼ਾਹ ਦਾ ਬਿਆਨ ਕੇਂਦਰ ਸਰਕਾਰ ਦੇ ਆਪਣੇ ਹੀ ਨੋਟੀਫਿਕੇਸ਼ਨ ਦੇ ਉਲਟ

ਅੰਮ੍ਰਿਤਸਰ: ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ ਤਿੰਨ ਦਹਾਕਿਆਂ ਤੋਂ ਕੈਦ ਸਿੱਖ ਬੰਦੀਆਂ ਦੇ ਮਾਨਵ ਅਧਿਕਾਰ ਕਿਸੇ ਸੰਵਿਧਾਨਿਕ ਅਹੁਦੇਦਾਰ ਨੂੰ ਇਸ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕਰਨੇ ਚਾਹੀਦੇ।
ਉਨ੍ਹਾਂ ਕਿਹਾ ਕਿ ਸਿੱਖ ਪਹਿਲਾਂ ਹੀ ਮਹਿਸੂਸ ਕਰਦੇ ਹਨ ਕਿ ਉਨਾਂ ਨੂੰ ਆਪਣੇ ਹੀ ਦੇਸ਼ ਅੰਦਰ ਇਨਸਾਫ ਨਹੀਂ ਮਿਲ ਰਿਹਾ ਅਤੇ ਹੁਣ ਗ੍ਰਹਿ ਮੰਤਰੀ ਦੇ ਸੰਸਦ ਵਿੱਚ ਦਿੱਤੇ ਤਾਜ਼ਾ ਬਿਆਨ ਨੇ ਸਿੱਖਾਂ ਦੇ ਮਨਾ ਨੂੰ ਇੱਕ ਵਾਰ ਫਿਰ ਗਹਿਰੀ ਸੱਟ ਮਾਰੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਿੱਖਾਂ ਦੀਆਂ 90 ਫੀਸਦੀ ਕੁਰਬਾਨੀਆਂ ਸਰਕਾਰ ਨੂੰ ਕਦੇ ਨਹੀਂ ਭੁੱਲਣੀਆਂ ਚਾਹੀਦੀਆਂ। ਜਿਸ ਸੰਸਦ ਅੰਦਰ ਗ੍ਰਹਿ ਮੰਤਰੀ ਆਪਣਾ ਬਿਆਨ ਦੇ ਰਹੇ ਹਨ ਉਹ ਸੰਸਦ ਵੀ ਸਿੱਖਾਂ ਦੀਆਂ ਕੁਰਬਾਨੀਆਂ ਸਦਕਾ ਹੀ ਕਾਇਮ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸੰਵਿਧਾਨ ਦੇ ਦਾਇਰੇ ਅੰਦਰ ਹੈ। ਕੇਂਦਰ ਸਰਕਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ 2019 ਵਿੱਚ ਆਪਣੇ ਨੋਟੀਫਿਕੇਸ਼ਨ ਰਾਹੀਂ ਇਸ ਨੂੰ ਪ੍ਰਵਾਨ ਕਰ ਚੁੱਕੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ 2019 ਵਾਲਾ ਆਪਣਾ ਨੋਟੀਫਿਕੇਸ਼ਨ ਲਾਗੂ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਬਿਆਨ ਆਪਣੇ ਹੀ ਇਸ ਨੋਟੀਫਿਕੇਸ਼ਨ ਦੀ ਭਾਵਨਾ ਦੇ ਬਿਲਕੁਲ ਉਲਟ ਅਤੇ ਹੈਰਾਨੀਜਨਕ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਮਿਲ ਬੈਠ ਕੇ ਵਿਚਾਰਨ ਵਾਲਾ ਹੈ, ਜਿਸ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਤ ਕੀਤੀ ਗਈ 5 ਮੈਂਬਰੀ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵਾਸਤੇ ਸਮਾਂ ਵੀ ਮੰਗਿਆ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਬੰਦੀਆਂ ਦੇ ਸੰਜੀਦਾ ਮਸਲੇ `ਤੇ ਗੱਲਬਾਤ ਵਿੱਚ ਆਉਣ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments