Monday, May 20, 2024
Home Sport IPL 2024: ਮੁੰਬਈ ਇੰਡੀਅਨਜ਼ ਨੂੰ ਲੱਗ ਸਕਦਾ ਵੱਡਾ ਝਟਕਾ, IPL ਤੋਂ ਬਾਹਰ...

IPL 2024: ਮੁੰਬਈ ਇੰਡੀਅਨਜ਼ ਨੂੰ ਲੱਗ ਸਕਦਾ ਵੱਡਾ ਝਟਕਾ, IPL ਤੋਂ ਬਾਹਰ ਹੋਣਗੇ ਹਾਰਦਿਕ ਪੰਡਯਾ?

Hardik Pandya Injury, IPL 2024: ਹਾਰਦਿਕ ਪੰਡਯਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ‘ਚ ਹਨ। ਹਾਲ ਹੀ ਵਿੱਚ ਹਾਰਦਿਕ ਪੰਡਯਾ ਨੂੰ ਆਈਪੀਐਲ 2024 ਲਈ ਮੁੰਬਈ ਇੰਡੀਅਨਜ਼ ਦਾ ਕਪਤਾਨ ਬਣਾਇਆ ਗਿਆ ਸੀ। ਹੁਣ ਹਾਰਦਿਕ ਪੰਡਯਾ ਨੂੰ ਲੈ ਕੇ ਇੱਕ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ IPL 2024 ਤੋਂ ਬਾਹਰ ਹੋ ਸਕਦੇ ਹਨ। IPL ਤੋਂ ਪਹਿਲਾਂ ਭਾਰਤੀ ਟੀਮ ਅਫਗਾਨਿਸਤਾਨ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ, ਜਿਸ ‘ਚ ਹਾਰਦਿਕ ਪੰਡਯਾ ਦਾ ਬਾਹਰ ਹੋਣਾ ਲਗਭਗ ਤੈਅ ਹੈ।

ਹੁਣ ਬੀਸੀਸੀਆਈ ਸੂਤਰਾਂ ਦੇ ਹਵਾਲੇ ਨਾਲ ਖਬਰ ਸਾਹਮਣੇ ਆਈ ਹੈ ਕਿ ਹਾਰਦਿਕ 2024 ਤੋਂ ਪਹਿਲਾਂ ਹੀ IPL ਤੋਂ ਬਾਹਰ ਹੋ ਸਕਦੇ ਹਨ।

ਬੀਸੀਸੀਆਈ ਦੇ ਇੱਕ ਸੂਤਰ ਨੇ ਨਿਊਜ਼ ਏਜੰਸੀ ‘ਪੀਟੀਆਈ’ ਨੂੰ ਦੱਸਿਆ ਕਿ ਹਾਰਦਿਕ ਪੰਡਯਾ ਦੀ ਸੱਟ ਗੰਭੀਰ ਹੈ ਅਤੇ ਉਹ ਪੂਰੇ ਆਈਪੀਐਲ 2024 ਤੋਂ ਬਾਹਰ ਹੋ ਸਕਦੇ ਹਨ। ਜੇਕਰ ਹਾਰਦਿਕ ਆਈਪੀਐੱਲ ਤੋਂ ਬਾਹਰ ਹੁੰਦੇ ਹਨ ਤਾਂ ਇਹ ਮੁੰਬਈ ਇੰਡੀਅਨਜ਼ ਲਈ ਵੱਡਾ ਝਟਕਾ ਹੋਵੇਗਾ, ਕਿਉਂਕਿ ਮੁੰਬਈ ਨੇ ਪਹਿਲਾਂ ਉਨ੍ਹਾਂ ਨੂੰ ਕੈਸ਼ ਡੀਲ ਵਿੱਚ ਟ੍ਰੇਡ ਕੀਤਾ ਅਤੇ ਫਿਰ ਰੋਹਿਤ ਸ਼ਰਮਾ ਦੀ ਥਾਂ ‘ਤੇ ਉਨ੍ਹਾਂ ਨੂੰ ਕਪਤਾਨ ਬਣਾਇਆ। ਹਾਲਾਂਕਿ, ਨਾ ਤਾਂ ਬੀਸੀਸੀਆਈ ਅਤੇ ਨਾ ਹੀ ਮੁੰਬਈ ਇੰਡੀਅਨਜ਼ ਨੇ ਅਜੇ ਤੱਕ ਹਾਰਦਿਕ ਪੰਡਯਾ ਬਾਰੇ ਕੋਈ ਅਧਿਕਾਰਤ ਜਾਣਕਾਰੀ ਦਿੱਤੀ ਹੈ।

ਵਿਸ਼ਵ ਕੱਪ 2023 ਵਿੱਚ ਲੱਗੀ ਸੀ ਸੱਟ

ਦੱਸ ਦਈਏ ਕਿ ਹਾਲ ਹੀ ਵਿੱਚ ਖੇਡੇ ਗਏ ਵਨਡੇ ਵਿਸ਼ਵ ਕੱਪ 2023 ਵਿੱਚ ਹਾਰਦਿਕ ਜ਼ਖਮੀ ਹੋ ਗਏ ਸਨ। ਹਾਰਦਿਕ ਨੂੰ ਟੂਰਨਾਮੈਂਟ ‘ਚ ਬੰਗਲਾਦੇਸ਼ ਖਿਲਾਫ ਖੇਡੇ ਗਏ ਲੀਗ ਮੈਚ ‘ਚ ਅੱਡੀ ‘ਤੇ ਸੱਟ ਲੱਗ ਗਈ ਸੀ, ਜਿਸ ਤੋਂ ਬਾਅਦ ਉਹ ਅਜੇ ਤੱਕ ਠੀਕ ਨਹੀਂ ਹੋ ਸਕੇ ਹਨ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਹਾਰਦਿਕ ਪੰਡਯਾ ਆਈਪੀਐਲ ਵਿੱਚ ਵਾਪਸੀ ਕਰਨ ਵਿੱਚ ਕਾਮਯਾਬ ਹੁੰਦੇ ਹਨ ਜਾਂ ਨਹੀਂ।

ਹੁਣ ਤੱਕ ਇਦਾਂ ਦਾ ਰਿਹਾ ਆਈਪੀਐਲ ਦਾ ਕਰੀਅਰ

ਜ਼ਿਕਰਯੋਗ ਹੈ ਕਿ ਹਾਰਦਿਕ ਪੰਡਯਾ ਨੇ ਆਪਣੇ ਕਰੀਅਰ ‘ਚ ਹੁਣ ਤੱਕ 123 ਆਈਪੀਐੱਲ ਮੈਚ ਖੇਡੇ ਹਨ। ਇਨ੍ਹਾਂ ਮੈਚਾਂ ਦੀਆਂ 115 ਪਾਰੀਆਂ ‘ਚ ਬੱਲੇਬਾਜ਼ੀ ਕਰਦਿਆਂ ਹੋਇਆਂ ਉਨ੍ਹਾਂ ਨੇ 30.38 ਦੀ ਔਸਤ ਅਤੇ 145.86 ਦੇ ਸਟ੍ਰਾਈਕ ਰੇਟ ਨਾਲ 2309 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 10 ਸੈਂਕੜੇ ਲਗਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਗੇਂਦਬਾਜ਼ੀ ‘ਚ 33.26 ਦੀ ਔਸਤ ਨਾਲ 53 ਵਿਕਟਾਂ ਲਈਆਂ ਹਨ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments