Sunday, May 19, 2024
Home Canada ਚੋਣ ਮਗਰੋਂ ਲਿਬਰਲ ਪਾਰਟੀ ਨਾਲ ਗਠਜੋੜ ਨਹੀਂ : ਜਗਮੀਤ ਸਿੰਘ

ਚੋਣ ਮਗਰੋਂ ਲਿਬਰਲ ਪਾਰਟੀ ਨਾਲ ਗਠਜੋੜ ਨਹੀਂ : ਜਗਮੀਤ ਸਿੰਘ

ਟਵਾ 29 ਦਸੰਬਰ (ਵਿਸ਼ੇਸ਼ ਪ੍ਰਤੀਨਿਧ) :ਕੈਨੇਡਾ ਵਿਚ ਅਗਲੀਆਂ ਆਮ ਚੋਣਾਂ ਮਗਰੋਂ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਿਆ ਤਾਂ ਜਗਮੀਤ ਸਿੰਘ ਦੀ ਅਗਵਾਈ ਵਾਲੀ ਐਨ.ਡੀ.ਪੀ., ਲਿਬਰਲ ਪਾਰਟੀ ਨਾਲ ਗਠਜੋੜ ਸਰਕਾਰ ਨਹੀਂ ਬਣਾਵੇਗੀ। ਇਹ ਦਾਅਵਾ ਜਗਮੀਤ ਸਿੰਘ ਨੇ ਮੌਜੂਦਾ ਵਰ੍ਹੇ ਦੀ ਅੰਤਲੀ ਇੰਟਰਵਿਊ ਦੌਰਾਨ ਕਰਦਿਆਂ ਕਿਹਾ ਕਿ ਅਸੀਂ ਲੋਕਾਂ ਵਾਸਤੇ ਬਹੁਤ ਕੁਝ ਕਰਨ ਵੱਲ ਧਿਆਨ ਕੇਂਦਰਤ ਕੀਤਾ ਹੈ ਤਾਂਕਿ ਜਿੱਤ ਹਾਸਲ ਕੀਤੀ ਜਾ ਸਕੇ।

ਜਗਮੀਤ ਸਿੰਘ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਸ ਬਿਆਨ ਤੋਂ ਬਾਅਦ ਆਈ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਚੋਣਾਂ ਤੋਂ ਬਾਅਦ ਨਿਊ ਡੈਮੋਕ੍ਰੈਟਿਕ ਪਾਰਟੀ ਨਾਲ ਗਠਜੋੜ ਸਰਕਾਰ ਬਣਾਉਣ ਬਾਰੇ ਹਾਲੇ ਕੋਈ ਗੱਲ ਨਹੀਂ ਹੋਈ। ਜਗਮੀਤ ਸਿੰਘ ਨੇ ਆਖਿਆ ਕਿ ਲਿਬਰਲ ਪਾਰਟੀ ਨਾਲ ਪਿਛਲੇ ਸਾਲ ਹੋਏ ਸਮਝੌਤੇ ਰਾਹੀਂ ਕਾਫੀ ਕੁਝ ਸਮਝਣ ਦਾ ਮੌਕਾ ਮਿਲਿਆ। ਜਿਥੇ ਅਸੀਂ ਲਿਬਰਲ ਪਾਰਟੀ ਨੂੰ ਨੇੜਿਉਂ ਹੋ ਕੇ ਦੇਖਿਆ, ਉਥੇ ਹੀ ਕੈਨੇਡਾ ਵਾਸੀਆਂ ਦੀ ਬਿਹਤਰੀ ਲਈ ਉਠਾਏ ਜਾਣ ਵਾਲੇ ਕਦਮਾਂ ਦੇ ਤੌਰ ਤਰੀਕੇ ਵੀ ਪਤਾ ਲੱਗੇ ਪਰ ਇਥੇ ਇਕ ਗੱਲ ਸਪੱਸ਼ਟ ਕਰਨੀ ਲਾਜ਼ਮੀ ਹੈ ਕਿ ਲੋਕਾਂ ਦੀ ਮਦਦ ਵਾਸਤੇ ਹੋਰ ਬਹੁਤ ਕੁਝ ਕੀਤਾ ਜਾ ਸਕਦਾ ਹੈ।

ਇਥੇ ਦਸਣਾ ਬਣਦਾ ਹੈ ਕਿ ਮਾਰਚ 2022 ਵਿਚ ਘੱਟ ਗਿਣਤੀ ਲਿਬਰਲ ਸਰਕਾਰ ਵੱਲੋਂ ਸੱਤਾ ਬਚਾਉਣ ਲਈ ਐਨ.ਡੀ.ਪੀ. ਨਾਲ ਇਕ ਲਿਖਤੀ ਸਮਝੌਤਾ ਕੀਤਾ ਗਿਆ ਜਿਸ ਵਿਚ ਜਗਮੀਤ ਸਿੰਘ ਦੀ ਅਗਵਾਈ ਵਾਲੀ ਪਾਰਟੀ ਵੱਲੋਂ ਯੂਨੀਵਰਸਲ ਫਾਰਮਾਕੇਅਰ ਅਤੇ ਦੰਦਾਂ ਦੇ ਸਸਤੇ ਇਲਾਜ ਨਾਲ ਸਬੰਧਤ ਕਈ ਕਾਨੂੰਨ ਲਿਆਉਣ ‘ਤੇ ਜ਼ੋਰ ਦਿਤਾ ਗਿਆ। ਦੰਦਾਂ ਦੇ ਸਸਤੇ ਇਲਾਜ ਵਾਲਾ ਕਾਨੂੰਨ ਲਿਆਂਦਾ ਜਾ ਚੁੱਕਾ ਹੈ ਪਰ ਹਰ ਉਮਰ ਵਰਗ ਦੇ ਲੋਕ ਇਸ ਦੇ ਘੇਰੇ ਵਿਚ ਨਹੀਂ ਆਏ ਜਦਕਿ ਯੂਨੀਵਰਸਲ ਫਾਰਮਾਕੇਅਰ ਦਾ ਸਮਾਂ ਹੱਲ ਅਗਲੇ ਸਾਲ ਤੱਕ ਵਧਾ ਦਿਤੀ ਗਈ ਹੈ। ਪਿਛਲੇ ਦਿਨੀਂ ਹਾਊਸਿੰਗ ਸੰਕਟ ਦੇ ਮਸਲੇ ‘ਤੇ ਜਗਮੀਤ ਸਿੰਘ ਨੇ ਟਰੂਡੋ ਸਰਕਾਰ ਨੂੰ ਕਰੜੇ ਹੱਥੀਂ ਲਿਆ ਤਾਂ ਮੁਲਕ ਵਿਚ ਮੁੜ ਮੱਧਕਾਲੀ ਚੋਣਾਂ ਦੇ ਚਰਚੇ ਛਿੜ ਗਏ। ਜਸਟਿਨ ਟਰੂਡੋ ਨੇ ਪਿਛਲੇ ਦਿਨੀਂ ਇਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਆਮ ਚੋਣਾਂ 2025 ਦੀ ਪਤਝੜ ਰੁੱਤ ਵਿਚ ਹੋਣੀਆਂ ਹਨ ਅਤੇ ਇਸ ਹਿਸਾਬ ਨਾਲ ਹੀ ਤਿਆਰੀ ਕੀਤੀ ਜਾ ਰਹੀ ਹੈ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments