Monday, May 20, 2024
Home Sport ਸੰਨਿਆਸ ਤੋਂ ਬਾਅਦ ਵੀ 2025 ਚੈਂਪੀਅਨਸ ਟਰਾਫੀ ਲਈ ਉਪਲਬਧ ਹੋਣਗੇ ਡੇਵਿਡ ਵਾਰਨਰ,...

ਸੰਨਿਆਸ ਤੋਂ ਬਾਅਦ ਵੀ 2025 ਚੈਂਪੀਅਨਸ ਟਰਾਫੀ ਲਈ ਉਪਲਬਧ ਹੋਣਗੇ ਡੇਵਿਡ ਵਾਰਨਰ, ਭਾਰਤ ਖਿਲਾਫ ਟੈਸਟ ਸੀਰੀਜ਼ ‘ਚ ਨਿਭਾਉਣਗੇ ਇਹ ਭੂਮਿਕਾ

ਪੋਰਟਸ ਡੈਸਕ, ਨਵੀਂ ਦਿੱਲੀ: David Warner in Championship trophy: ਆਸਟ੍ਰੇਲੀਆ ਦੇ ਮਹਾਨ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਨਵੇਂ ਸਾਲ ਦੀ ਪਹਿਲੀ ਸਵੇਰ ਆਪਣੇ ਵਨਡੇ ਕਰੀਅਰ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਵਾਰਨਰ ਨੇ ਆਪਣੇ ਫੈਸਲੇ ਨਾਲ ਕ੍ਰਿਕਟ ਜਗਤ ਨੂੰ ਹੈਰਾਨ ਕਰ ਦਿੱਤਾ।

ਚੈਂਪੀਅਨਸ ਟਰਾਫੀ ਲਈ ਉਪਲਬਧ ਹੋਵੇਗਾ-

ਵਾਰਨਰ ਆਸਟ੍ਰੇਲੀਆ ਲਈ ਦੋ ਵਿਸ਼ਵ ਕੱਪ ਜਿੱਤਣ ਵਾਲੇ ਖਿਡਾਰੀਆਂ ਵਿੱਚੋਂ ਇੱਕ ਹੈ।

ਅਜਿਹੇ ‘ਚ ਵਾਰਨਰ ਨੇ ਸੰਨਿਆਸ ਦੇ ਨਾਲ-ਨਾਲ ਇਕ ਅਨੋਖਾ ਬਿਆਨ ਵੀ ਦਿੱਤਾ ਹੈ। ਡੇਵਿਡ ਵਾਰਨਰ ਨੇ ਸਿਡਨੀ ‘ਚ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਜੇਕਰ ਆਸਟ੍ਰੇਲੀਆ ਨੂੰ ਪਾਕਿਸਤਾਨ ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ 2025 ਲਈ ਉਸ ਦੀ ਜ਼ਰੂਰਤ ਹੈ ਤਾਂ ਉਹ ਸੰਨਿਆਸ ਤੋਂ ਬਾਹਰ ਆ ਜਾਵੇਗਾ ਅਤੇ ਇਸ ਦੇ ਲਈ ਉਪਲਬਧ ਹੋਵੇਗਾ।

ਵਨਡੇ ਵਿਸ਼ਵ ਤੋਂ ਸੰਨਿਆਸ ਲੈਣ ਦਾ ਫੈਸਲਾ

ਡੇਵਿਡ ਵਾਰਨਰ ਨੇ ਕਿਹਾ ਕਿ ਸੰਨਿਆਸ ਦਾ ਫੈਸਲਾ ਵਨਡੇ ਵਿਸ਼ਵ ਕੱਪ ਦੌਰਾਨ ਹੀ ਮੇਰੇ ਦਿਮਾਗ ‘ਚ ਸੀ। ਉਸਨੇ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਹ ਆਪਣੀ ਪਤਨੀ ਕੈਂਡਿਸ ਅਤੇ ਆਪਣੀਆਂ ਤਿੰਨ ਬੇਟੀਆਂ ਇੰਡੀ, ਆਈਵੀ ਅਤੇ ਇਸਲਾ ਨੂੰ ਵਧੇਰੇ ਸਮਾਂ ਦੇਣ।

ਫੌਕਸ ਟਿੱਪਣੀ ਵਿੱਚ ਸ਼ਾਮਲ ਹੋਣਗੇ-

ਟੈਸਟ ਅਤੇ ਵਨਡੇ ਦੋਵਾਂ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਵਾਰਨਰ ਹੁਣ ਆਪਣਾ ਸਮਾਂ ਘਰੇਲੂ ਟੀ-20 ਲੀਗ ਅਤੇ ਕੁਮੈਂਟਰੀ ਲਈ ਸਮਰਪਿਤ ਕਰੇਗਾ। ਵਾਰਨਰ ਨੇ ਅੱਗੇ ਕਿਹਾ ਕਿ ਮੈਂ ਅਗਲੇ ਸਾਲ ਹੋਣ ਵਾਲੀ ਬਿਗ ਬੈਸ਼ ਲੀਗ ਦਾ ਇੰਤਜ਼ਾਰ ਕਰ ਰਿਹਾ ਹਾਂ। ਉਸ ਨੇ ਕਿਹਾ ਕਿ ਮੈਂ ਭਾਰਤ ਖਿਲਾਫ ਅਗਲੇ ਸਾਲ ਹੋਣ ਵਾਲੀ ਟੈਸਟ ਸੀਰੀਜ਼ ‘ਚ ਫੌਕਸ ਕੁਮੈਂਟਰੀ ਨਾਲ ਜੁੜ ਗਿਆ ਹਾਂ, ਜਿਸ ਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ। ਇਸ ਦੌਰਾਨ, ਬਿਗ ਬੈਸ਼ ਲੀਗ ਹੈ ਜਿਸ ਵਿੱਚ ਉਹ ਖੇਡੇਗਾ ਅਤੇ ਇਸ ਤੋਂ ਬਾਅਦ ਆਈਐਲਟੀ20 ਦੀ ਬਹੁਤ ਚਰਚਾ ਹੈ।

ਪਾਕਿਸਤਾਨ ਖਿਲਾਫ ਖੇਡਣਗੇ ਆਖਰੀ ਮੈਚ-

ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਪਾਕਿਸਤਾਨ ਦੇ ਖਿਲਾਫ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਿਹਾ ਹੈ। ਇਸ ਦੌਰਾਨ ਸਿਡਨੀ ‘ਚ ਖੇਡਿਆ ਗਿਆ ਆਖਰੀ ਟੈਸਟ ਮੈਚ ਡੇਵਿਡ ਵਾਰਨਰ ਦੇ ਕਰੀਅਰ ਦਾ ਆਖਰੀ ਟੈਸਟ ਮੈਚ ਹੈ। ਹੁਣ ਉਨ੍ਹਾਂ ਨੇ ਵਨਜੇ ਤੋਂ ਵੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments