Monday, May 20, 2024
Home Sport IND vs SA: ਟੀਮ ਇੰਡੀਆ ਦੇ ਖਰਾਬ ਪ੍ਰਦਰਸ਼ਨ ਦੇ ਬਾਵਜੂਦ ਵਿਰਾਟ ਕੋਹਲੀ...

IND vs SA: ਟੀਮ ਇੰਡੀਆ ਦੇ ਖਰਾਬ ਪ੍ਰਦਰਸ਼ਨ ਦੇ ਬਾਵਜੂਦ ਵਿਰਾਟ ਕੋਹਲੀ ਦੀ ਹੋਈ ਤਾਰੀਫ, ਸਾਬਕਾ ਕ੍ਰਿਕਟਰ ਨੇ ਕਹਿ ਦਿੱਤੀ ਵੱਡੀ ਗੱਲ

India vs South Africa: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਕੇਪਟਾਊਨ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਦੇ ਪਹਿਲੇ ਹੀ ਦਿਨ ਦੱਖਣੀ ਅਫਰੀਕਾ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ ਹੋ ਗਈ ਸੀ। ਇਸ ਤੋਂ ਬਾਅਦ ਭਾਰਤੀ ਟੀਮ ਵੀ ਆਲ ਆਊਟ ਹੋ ਗਈ। ਭਾਰਤ ਲਈ ਵਿਰਾਟ ਕੋਹਲੀ ਨੇ 46 ਦੌੜਾਂ ਦੀ ਪਾਰੀ ਖੇਡੀ। ਸ਼ੁਭਮਨ ਗਿੱਲ ਅਤੇ ਰੋਹਿਤ ਸ਼ਰਮਾ ਨੇ ਵੀ ਅਹਿਮ ਯੋਗਦਾਨ ਪਾਇਆ।

ਇਨ੍ਹਾਂ ਤਿੰਨਾਂ ਤੋਂ ਇਲਾਵਾ ਕੋਈ ਹੋਰ ਖਿਡਾਰੀ ਦੋਹਰੇ ਅੰਕੜੇ ਨੂੰ ਨਹੀਂ ਛੂਹ ਸਕਿਆ। ਸੰਜੇ ਮਾਂਜਰੇਕਰ ਨੇ ਵਿਰਾਟ ਕੋਹਲੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਸ ਸੀਰੀਜ਼ ‘ਚ ਕੋਹਲੀ ਕਿਉਂ ਅਹਿਮ ਹੋਣਗੇ।

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਸੰਜੇ ਮਾਂਜਰੇਕਰ ਨੇ ਵਿਰਾਟ ਕੋਹਲੀ ਦੀ ਤਾਰੀਫ ਕੀਤੀ ਹੈ। ਉਸ ਦਾ ਮੰਨਣਾ ਹੈ ਕਿ ਕੋਹਲੀ ਇਸ ਸੀਰੀਜ਼ ਲਈ ਅਹਿਮ ਹੋਣਗੇ। ਇੰਡੀਆ ਟੂਡੇ ਦੀ ਖਬਰ ਮੁਤਾਬਕ ਉਨ੍ਹਾਂ ਨੇ ਕਿਹਾ, ”ਵਿਰਾਟ ਕੋਹਲੀ, ਵਿਰਾਟ ਕੋਹਲੀ ਹੈ। ਕੋਹਲੀ ਦੱਖਣੀ ਅਫਰੀਕਾ ਦੇ ਪਿਛਲੇ ਦੌਰੇ ‘ਤੇ ਆਪਣਾ ਤਰ੍ਹਾਂ ਨਾਲ ਨਹੀਂ ਖੇਡ ਨਹੀਂ ਰਹੇ ਸੀ। ਉਹ ਇਸ ਵਾਰ ਲੈਅ ਵਿੱਚ ਨਜ਼ਰ ਆ ਰਹੇ ਹਨ।

ਦੱਖਣੀ ਅਫਰੀਕਾ ਦੀ ਟੀਮ ਪਹਿਲੀ ਪਾਰੀ ਵਿੱਚ 55 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਦੌਰਾਨ ਭਾਰਤ ਲਈ ਮੁਹੰਮਦ ਸਿਰਾਜ ਨੇ 6 ਵਿਕਟਾਂ ਲਈਆਂ। ਉਸ ਨੇ 9 ਓਵਰਾਂ ‘ਚ 15 ਦੌੜਾਂ ਦਿੱਤੀਆਂ। ਜਸਪ੍ਰੀਤ ਬੁਮਰਾਹ ਅਤੇ ਮੁਕੇਸ਼ ਕੁਮਾਰ ਨੇ ਵੀ 2-2 ਵਿਕਟਾਂ ਲਈਆਂ। ਜਵਾਬ ‘ਚ ਟੀਮ ਇੰਡੀਆ ਨੇ ਪਹਿਲੀ ਪਾਰੀ ‘ਚ 153 ਦੌੜਾਂ ਬਣਾਈਆਂ। ਕੋਹਲੀ, ਸ਼ੁਭਮਨ ਅਤੇ ਰੋਹਿਤ ਤੋਂ ਇਲਾਵਾ ਕੋਈ ਵੀ ਭਾਰਤੀ ਖਿਡਾਰੀ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕਿਆ। ਯਸ਼ਸਵੀ ਜੈਸਵਾਲ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਸਿਰਾਜ ਅਤੇ ਪ੍ਰਸਿਧ ਕ੍ਰਿਸ਼ਨਾ ਜ਼ੀਰੋ ‘ਤੇ ਆਊਟ ਹੋਏ।

ਭਾਰਤ ਲਈ ਕਪਤਾਨ ਰੋਹਿਤ ਸ਼ਰਮਾ ਨੇ 50 ਗੇਂਦਾਂ ਦਾ ਸਾਹਮਣਾ ਕਰਦਿਆਂ 39 ਦੌੜਾਂ ਬਣਾਈਆਂ। ਉਸ ਨੇ 7 ਚੌਕੇ ਲਗਾਏ। ਸ਼ੁਭਮਨ ਗਿੱਲ ਨੇ 5 ਚੌਕਿਆਂ ਦੀ ਮਦਦ ਨਾਲ 36 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ 59 ਗੇਂਦਾਂ ਦਾ ਸਾਹਮਣਾ ਕਰਦਿਆਂ 46 ਦੌੜਾਂ ਬਣਾਈਆਂ। ਕੋਹਲੀ ਨੇ ਇਸ ਪਾਰੀ ‘ਚ 6 ਚੌਕੇ ਅਤੇ 1 ਛੱਕਾ ਲਗਾਇਆ। ਇਸ ਤਰ੍ਹਾਂ ਭਾਰਤੀ ਟੀਮ 153 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਦੱਖਣੀ ਅਫਰੀਕੀ ਟੀਮ ਨੇ ਦੂਜੀ ਪਾਰੀ ‘ਚ 3 ਵਿਕਟਾਂ ਗੁਆ ਕੇ 63 ਦੌੜਾਂ ਬਣਾ ਲਈਆਂ ਹਨ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments