Sunday, May 19, 2024
Home Canada ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ 'ਚ ਇੱਕੋ ਵਿਸ਼ੇ 'ਚ ਫੇਲ੍ਹ 130 ਵਿਦਿਆਰਥੀਆਂ ਨੇ...

ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ ‘ਚ ਇੱਕੋ ਵਿਸ਼ੇ ‘ਚ ਫੇਲ੍ਹ 130 ਵਿਦਿਆਰਥੀਆਂ ਨੇ ਲਾਇਆ ਧਰਨਾ, ਜ਼ਿਆਦਾ ਪੰਜਾਬੀ

ਕੈਨੇਡਾ ਦੇ ਓਨਟਾਰੀਓ ਸਥਿਤ ਅਲਗੋਮਾ ਯੂਨੀਵਰਸਿਟੀ ਵਿੱਚ ਪੜ੍ਹਦੇ 130 ਵਿਦਿਆਰਥੀ ਇੱਕ ਵੀ ਵਿਸ਼ੇ ਵਿੱਚ ਫੇਲ੍ਹ ਹੋ ਗਏ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬ ਦੇ ਹਨ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਆਰੋਪ ਹੈ ਕਿ ਇੱਕ ਆਈਟੀ ਵਿਸ਼ੇ ਵਿੱਚ 130 ਵਿਦਿਆਰਥੀ ਫੇਲ੍ਹ ਹੋਏ ਹਨ।

ਜੋ ਫੇਲ ਹੋਏ ਹਨ ਉਹ ਸਾਰੇ ਦੂਜੇ ਦੇਸ਼ਾਂ ਦੇ ਹਨ।

ਪ੍ਰਦਰਸ਼ਨਕਾਰੀ ਵਿਦਿਆਰਥੀ ਉਨ੍ਹਾਂ ਨੂੰ ਪਾਸ ਕਰਨ ਅਤੇ ਅਗਲੇ ਸਮੈਸਟਰ ਵਿੱਚ ਦਾਖ਼ਲਾ ਦੇਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨੌਂ ਵਿਸ਼ੇ ਪਾਸ ਕੀਤੇ ਹਨ ਅਤੇ ਸਿਸਟਮ ਐਨਾਲਿਸਟ ਵਿਸ਼ੇ ਦਾ ਪ੍ਰੈਕਟੀਕਲ ਵੀ ਕੀਤਾ ਹੈ ਪਰ ਉਹ ਇਸ ਵਿਸ਼ੇ ਦੀ ਲਿਖਤੀ ਪ੍ਰੀਖਿਆ ਵਿੱਚੋਂ ਫੇਲ੍ਹ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਵਿਦਿਆਰਥੀਆਂ ਨੂੰ ਫੇਲ ਕਰਨ ਵਾਲਾ ਪ੍ਰੋਫ਼ੈਸਰ ਇੱਕੋ ਹੀ ਹੈ।

ਉਨ੍ਹਾਂ ਯੂਨੀਵਰਸਿਟੀ ਅੱਗੇ ਮੰਗ ਰੱਖੀ ਹੈ ਕਿ ਇਸ ਵਿਸ਼ੇ ਦਾ ਪੇਪਰ ਕਿਸੇ ਹੋਰ ਅਧਿਆਪਕ ਤੋਂ ਚੈੱਕ ਕਰਵਾਇਆ ਜਾਵੇ। ਇਸ ਮੰਗ ਨੂੰ ਲੈ ਕੇ ਵਿਦਿਆਰਥੀਆਂ ਨੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਫੈਸਲਾ ਕੀਤਾ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫੇਲ ਕੀਤਾ ਗਿਆ ਹੈ। ਇਨ੍ਹਾਂ ਦਾ ਨਤੀਜਾ 1 ਜਨਵਰੀ ਨੂੰ ਐਲਾਨਿਆ ਗਿਆ ਸੀ ਜਦਕਿ ਬਾਕੀਆਂ ਦਾ ਨਤੀਜਾ 31 ਦਸੰਬਰ ਨੂੰ ਐਲਾਨਿਆ ਗਿਆ। ਇੰਨਾ ਹੀ ਨਹੀਂ ਅਗਲੇ ਦਾਖਲੇ ਲਈ ਵੀ 7 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਇਹ ਸਾਰੇ 130 ਵਿਦਿਆਰਥੀ ਦਾ ਭਵਿੱਖ ਅੱਧ ਵਿਚਾਲੇ ਫਸੇ ਗਿਆ ਹੈ।

ਯੂਨੀਵਰਸਿਟੀ ਨੇ ਦਿੱਤਾ ਜਾਂਚ ਦਾ ਭਰੋਸਾ

ਯੂਨੀਵਰਸਿਟੀ ਦਾ ਬਿਆਨ ਵੀ ਸਾਹਮਣੇ ਆਇਆ ਹੈ ਅਤੇ ਪ੍ਰਬੰਧਕਾਂ ਨੇ ਜਾਂਚ ਕਰਨ ਦੀ ਗੱਲ ਕਹੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਅਸੀਂ ਇਕ ਸੀਨੀਅਰ ਪ੍ਰੋਫੈਸਰ ਨੂੰ ਵਿਦਿਆਰਥੀਆਂ ਨਾਲ ਗੱਲ ਕਰਨ ਲਈ ਕਿਹਾ ਹੈ। ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਇੰਸ ਡੀਨ ਦੀ ਅਗਵਾਈ ਹੇਠ ਇੱਕ ਜਾਂਚ ਕਮੇਟੀ ਬਣਾਈ ਜਾ ਰਹੀ ਹੈ। ਦਰਅਸਲ, ਇੱਕ ਵਿਸ਼ੇ ਦੀ ਘੱਟੋ-ਘੱਟ ਫੀਸ 4 ਲੱਖ ਰੁਪਏ ਹੈ, ਜੋ ਵਿਦਿਆਰਥੀਆਂ ਨੂੰ ਦੁਬਾਰਾ ਅਦਾ ਕਰਨੀ ਪੈ ਸਕਦੀ ਹੈ। ਵਿਦਿਆਰਥੀਆਂ ਦੀ ਮਦਦ ਕਰਨ ਵਾਲੀ ਰੇਮੀ ਸੇਖੋਂ ਦਾ ਕਹਿਣਾ ਹੈ ਕਿ ਮਾਮਲਾ ਬਹੁਤ ਗੰਭੀਰ ਹੈ ਅਤੇ ਉਹ ਵਿਦਿਆਰਥੀਆਂ ਦੇ ਸੰਪਰਕ ਵਿੱਚ ਹਨ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments