Monday, May 20, 2024
Home Sport IND vs AFG : Rohit Sharma ਦੇ ਨਿਸ਼ਾਨੇ 'ਤੇ MS ਧੋਨੀ ਦਾ...

IND vs AFG : Rohit Sharma ਦੇ ਨਿਸ਼ਾਨੇ ‘ਤੇ MS ਧੋਨੀ ਦਾ ਵਿਸ਼ਵ ਰਿਕਾਰਡ, AFG ਖ਼ਿਲਾਫ਼ ਕਰਨਾ ਹੋਵੇਗਾ ਇਹ ਟਾਸਕ

ਨਲਾਈਨ ਡੈਸਕ, ਨਵੀਂ ਦਿੱਲੀ : ਭਾਰਤ ਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ 11 ਜਨਵਰੀ ਨੂੰ ਖੇਡਿਆ ਜਾਵੇਗਾ। ਇਸ ਸੀਰੀਜ਼ ਲਈ ਕਪਤਾਨ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਭਾਰਤ ਦੀ ਟੀ-20 ਟੀਮ ‘ਚ ਵਾਪਸੀ ਹੋਈ ਹੈ।

ਲੰਬੇ ਸਮੇਂ ਬਾਅਦ ਰੋਹਿਤ ਤੇ ਵਿਰਾਟ ਕੋਹਲੀ ਟੀ-20 ਮੈਚ ਖੇਡਦੇ ਨਜ਼ਰ ਆਉਣਗੇ। ਇਸ ਸੀਰੀਜ਼ ‘ਚ ਕਪਤਾਨ ਰੋਹਿਤ ਸ਼ਰਮਾ ਦੀ ਨਜ਼ਰ ਭਾਰਤੀ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਪਾਕਿਸਤਾਨ ਦੇ ਸਾਬਕਾ ਕਪਤਾਨ ਬਾਬਰ ਆਜ਼ਮ ਦੇ ਵਿਸ਼ਵ ਰਿਕਾਰਡ ‘ਤੇ ਹੋਵੇਗੀ।

ਆਓ ਇਸ ਲੇਖ ਰਾਹੀਂ ਇਸ ਰਿਕਾਰਡ ਬਾਰੇ ਵਿਸਥਾਰ ਨਾਲ ਜਾਣਦੇ ਹਾਂ।

Rohit Sharma ਦੇ ਨਿਸ਼ਾਨੇ ‘ਤੇ ਹੋਣਗੇ MS Dhoni ਤੇ Babar Azam ਦੇ ਵਿਸ਼ਵ ਰਿਕਾਰਡ

ਦਰਅਸਲ, ਭਾਰਤੀ ਟੀਮ ਦੀ ਕਪਤਾਨੀ ਕਰਦੇ ਹੋਏ ਰੋਹਿਤ ਸ਼ਰਮਾ ਨੇ ਭਾਰਤ ਨੂੰ 51 ਟੀ-20 ਮੈਚਾਂ ‘ਚੋਂ 39 ‘ਚ ਜਿੱਤ ਦਿਵਾਈ ਹੈ ਉਥੇ ਹੀ ਐੱਮਐੱਸਧੋਨੀ ਦੀ ਅਗਵਾਈ ‘ਚ ਭਾਰਤ ਨੇ 72 ‘ਚੋਂ 42 ਟੀ-20 ਮੈਚਾਂ ‘ਚ ਜਿੱਤ ਦਾ ਸਵਾਦ ਚੱਖਿਆ ਹੈ। ਜੇਕਰ ਭਾਰਤੀ ਟੀਮ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ‘ਚ ਕਲੀਨ ਸਵੀਪ ਕਰਨ ‘ਚ ਸਫਲ ਰਹਿੰਦੀ ਹੈ ਤਾਂ ਰੋਹਿਤ ਸ਼ਰਮਾ ਐੱਮਐੱਸ ਧੋਨੀ ਦੇ ਰਿਕਾਰਡ ਦੀ ਬਰਾਬਰੀ ਕਰ ਲਵੇਗਾ।

ਰੋਹਿਤ ਸ਼ਰਮਾ ਭਾਰਤੀ ਕਪਤਾਨ ਦੇ ਤੌਰ ‘ਤੇ ਸਾਂਝੇ ਤੌਰ ‘ਤੇ ਸਭ ਤੋਂ ਸਫਲ ਕਪਤਾਨ ਬਣ ਜਾਣਗੇ। ਮਹਿੰਦਰ ਸਿੰਘ ਧੋਨੀ ਨੇ 72 ਟੀ-20 ਅੰਤਰਰਾਸ਼ਟਰੀ ਮੈਚਾਂ ‘ਚ ਟੀਮ ਇੰਡੀਆ ਦੀ ਕਪਤਾਨੀ ਕਰਨ ਲਈ ਮੈਦਾਨ ‘ਚ ਉਤਾਰਿਆ। ਇਸ ਦੌਰਾਨ ਭਾਰਤੀ ਟੀਮ ਨੇ ਕੁੱਲ 41 ਮੈਚ ਜਿੱਤੇ ਹਨ।

ਬਤੌਰ ਟੀ20ਆਈ ਕਪਤਾਨ ਵਜੋਂ ਸਭ ਤੋਂ ਵੱਧ ਜਿੱਤਾਂ

ਅਸਗਰ ਅਫਗਾਨ (ਅਫਗਾਨਿਸਤਾਨ) – 42 ਮੈਚਾਂ ਵਿੱਚ ਜਿੱਤ

ਐਮਐਸ ਧੋਨੀ (ਭਾਰਤ)- 42 ਮੈਚ ਜਿੱਤੇ

ਬਾਬਰ ਆਜ਼ਮ (ਪਾਕਿਸਤਾਨ)- 42 ਮੈਚਾਂ ਵਿੱਚ ਜਿੱਤ

ਈਓਨ ਮੋਰਗਨ (ਇੰਗਲੈਂਡ) – 42 ਮੈਚਾਂ ਵਿੱਚ ਜਿੱਤ

ਬ੍ਰਾਇਨ ਮਸਾਬਾ (ਯੂਗਾਂਡਾ) – 42 ਮੈਚ ਜਿੱਤੇ

ਆਰੋਨ ਫਿੰਚ (ਆਸਟਰੇਲੀਆ) – 40 ਮੈਚਾਂ ਵਿੱਚ ਜਿੱਤ

ਰੋਹਿਤ ਸ਼ਰਮਾ (ਭਾਰਤ)- 39 ਮੈਚ ਜਿੱਤੇ

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments