Monday, May 20, 2024
Home Business ਗਲੋਬਲ ਮਾਰਕੀਟ ਤੋਂ ਮਜ਼ਬੂਤੀ ਦੇ ਸੰਕੇਤ, ਏਸ਼ੀਆ ਵਿੱਚ ਵੀ ਖਰੀਦਦਾਰੀ ਦਾ ਮਾਹੌਲ

ਗਲੋਬਲ ਮਾਰਕੀਟ ਤੋਂ ਮਜ਼ਬੂਤੀ ਦੇ ਸੰਕੇਤ, ਏਸ਼ੀਆ ਵਿੱਚ ਵੀ ਖਰੀਦਦਾਰੀ ਦਾ ਮਾਹੌਲ

ਵੀਂ ਦਿੱਲੀ, ਗਲੋਬਲ ਬਾਜ਼ਾਰ ਤੋਂ ਅੱਜ ਮਜ਼ਬੂਤੀ ਦੇ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ਦੇ ਤਿੰਨੋਂ ਸੂਚਕਾਂਕ ਮਜ਼ਬੂਤੀ ਨਾਲ ਬੰਦ ਹੋਏ। ਡਾਓ ਜੌਂਸ ਫਿਊਚਰਜ਼ ਵੀ ਅੱਜ ਮਜ਼ਬੂਤੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਯੂਰਪੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਦਬਾਅ ‘ਚ ਕਾਰੋਬਾਰ ਕਰਨ ਤੋਂ ਬਾਅਦ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ।

ਏਸ਼ੀਆਈ ਬਾਜ਼ਾਰਾਂ ‘ਚ ਅੱਜ ਆਮ ਤੌਰ ‘ਤੇ ਤੇਜ਼ੀ ਦਾ ਮਾਹੌਲ ਬਣਿਆ ਹੋਇਆ ਹੈ।

ਮਹਿੰਗਾਈ ਦੇ ਮੋਰਚੇ ‘ਤੇ ਰਾਹਤ ਦੀ ਉਮੀਦ ਦੇ ਕਾਰਨ ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ‘ਚ ਉਤਸ਼ਾਹ ਦਾ ਮਾਹੌਲ ਰਿਹਾ। ਨਿਊਯਾਰਕ ਫੈਡਰਲ ਰਿਜ਼ਰਵ ਦੇ ਪ੍ਰਧਾਨ ਜੌਨ ਵਿਲੀਅਮਸ ਨੇ ਬੁੱਧਵਾਰ ਨੂੰ ਆਪਣੇ ਬਿਆਨ ‘ਚ ਕਿਹਾ ਕਿ ਮਹਿੰਗਾਈ ਦੇ ਅੰਕੜੇ ਸਹੀ ਦਿਸ਼ਾ ‘ਚ ਜਾਪਦੇ ਹਨ। ਇਸ ਬਿਆਨ ਤੋਂ ਬਾਅਦ ਡਾਓ ਜੌਂਸ ‘ਚ ਕਰੀਬ 170 ਅੰਕਾਂ ਦਾ ਉੱਛਾਲ ਦਰਜ ਕੀਤਾ ਗਿਆ। ਇਸੇ ਤਰ੍ਹਾਂ ਐੱਸਐਂਡਪੀ 500 ਸੂਚਕਾਂਕ ਨੇ ਪਿਛਲੇ ਸੈਸ਼ਨ ਦਾ ਕਾਰੋਬਾਰ 0.47 ਫੀਸਦੀ ਮਜ਼ਬੂਤੀ ਨਾਲ 4,778.93 ਅੰਕਾਂ ਦੇ ਪੱਧਰ ‘ਤੇ ਬੰਦ ਕੀਤਾ। ਨੈਸਡੈਕ 0.58 ਫੀਸਦੀ ਮਜ਼ਬੂਤੀ ਨਾਲ 14,944.12 ਪੱਧਰ ‘ਤੇ ਬੰਦ ਹੋਇਆ ਹੈ। ਡਾਓ ਜੌਂਸ ਫਿਊਚਰਜ਼ ਵੀ ਅੱਜ 0.15 ਫੀਸਦੀ ਦੀ ਮਜ਼ਬੂਤੀ ਨਾਲ 37,751.45 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ ਹੈ।

ਅਮਰੀਕੀ ਬਾਜ਼ਾਰ ਦੇ ਉਲਟ ਯੂਰਪੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਦਬਾਅ ‘ਚ ਕਾਰੋਬਾਰ ਕਰਦੇ ਰਹੇ। ਐੱਫਟੀਐੱਸਈ ਇੰਡੈਕਸ 0.42 ਫੀਸਦੀ ਦੀ ਗਿਰਾਵਟ ਨਾਲ 7,651.76 ‘ਤੇ, ਸੀਏਸੀ ਸੂਚਕਾਂਕ 0.01 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 7,426.08 ਅੰਕ ਦੇ ਪੱਧਰ ‘ਤੇ ਬੰਦ ਹੋਇਆ। ਦੂਜੇ ਪਾਸੇ ਡੀਏਐਕਸ ਇੰਡੈਕਸ 0.01 ਫੀਸਦੀ ਦੇ ਮਾਮੂਲੀ ਮਜ਼ਬੂਤੀ ਨਾਲ 16,689.81 ਅੰਕ ਦੇ ਪੱਧਰ ‘ਤੇ ਬੰਦ ਹੋਇਆ।

ਏਸ਼ੀਆਈ ਬਾਜ਼ਾਰਾਂ ‘ਚ ਅੱਜ ਆਮ ਤੌਰ ‘ਤੇ ਤੇਜ਼ੀ ਦਾ ਮਾਹੌਲ ਬਣਿਆ ਹੋਇਆ ਹੈ। ਸਿਰਫ਼ ਸੈੱਟ ਕੰਪੋਜ਼ਿਟ ਇੰਡੈਕਸ 0.19 ਫੀਸਦੀ ਦੀ ਕਮਜ਼ੋਰੀ ਦੇ ਨਾਲ 1,410.87 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਦਿਖਾਂੀ ਦਿੱਤਾ ਹੈ। ਦੂਜੇ ਪਾਸੇ GIFT ਨਿਫਟੀ 0.14 ਫੀਸਦੀ ਮਜ਼ਬੂਤੀ ਨਾਲ 21,731 ਦੇ ਪੱਧਰ ‘ਤੇ, ਸਟ੍ਰੇਟਸ ਟਾਈਮਜ਼ ਇੰਡੈਕਸ 0.59 ਫੀਸਦੀ ਮਜ਼ਬੂਤ ਹੋ ਕੇ 3,198.78 ਅੰਕਾਂ ਦੇ ਪੱਧਰ ‘ਤੇ, ਨਿੱਕੇਈ ਇੰਡੈਕਸ ਵੱਡੀ ਛਾਲ 679.91 ਅੰਕ ਜਾਂ 1.94 ਫੀਸਦੀ ਮਜ਼ਬੂਤੀ ਨਾਲ 35,121.63 ਅੰਕਾਂ ਦੇ ਪੱਧਰ ‘ਤੇ, ਤਾਈਵਾਨ ਵੇਟਿਡ ਇੰਡੈਕਸ 0.31 ਫੀਸਦੀ ਮਜ਼ਬੂਤੀ ਨਾਲ 17,520.22 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ। ਹੈਂਗ ਸੇਂਗ ਇੰਡੈਕਸ 218.67 ਅੰਕ ਜਾਂ 1.34 ਫੀਸਦੀ ਦੀ ਛਾਲ ਮਾਰ ਕੇ 16,315.95 ਅੰਕਾਂ ਦੇ ਪੱਧਰ ‘ਤੇ, ਕੋਸਪੀ ਇੰਡੈਕਸ 0.16 ਫੀਸਦੀ ਦੀ ਮਜ਼ਬੂਤੀ ਨਾਲ 2,545.94 ਅੰਕਾਂ ਦੇ ਪੱਧਰ ‘ਤੇ, ਜਕਾਰਤਾ ਕੰਪੋਜ਼ਿਟ ਇੰਡੈਕਸ 0.44 ਫੀਸਦੀ ਮਜ਼ਬੂਤੀ ਨਾਲ 7,258.99 ਅੰਕਾਂ ਦੇ ਪੱਧਰ ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.09 ਫੀਸਦੀ ਮਜ਼ਬੂਤੀ ਨਾਲ 2,880.27 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦੇ ਨਜ਼ਰ ਆਏ।

RELATED ARTICLES

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ 

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ  ਚੰਡੀਗੜ੍ਹ:  ਆਈ.ਸੀ.ਆਈ.ਸੀ.ਆਈ. ਬੈਂਕ ਨੇ ਅੱਜ ਘੋਸ਼ਣਾ ਕੀਤੀ ਹੈ ਕਿ ਉਸਨੇ ਐਨ.ਆਰ.ਆਈ....

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ ਯੇਰੂਸ਼ਲਮ: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ...

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ ਚੰਡੀਗੜ੍ਹ: ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments