Monday, May 20, 2024
Home Business ਸ਼ੇਅਰ ਮਾਰਕੀਟ ਨੇ ਕਰਵਾਈ ਲੋਕਾਂ ਦੀ ਬੱਲੇ-ਬੱਲੇ ! 3 ਲੱਖ ਕਰੋੜ ਰੁਪਏ...

ਸ਼ੇਅਰ ਮਾਰਕੀਟ ਨੇ ਕਰਵਾਈ ਲੋਕਾਂ ਦੀ ਬੱਲੇ-ਬੱਲੇ ! 3 ਲੱਖ ਕਰੋੜ ਰੁਪਏ ਦਾ ਆਇਆ ਉਛਾਲ, ਇਤਿਹਾਸਕ ਉੱਚ ਪੱਧਰ ‘ਤੇ ਬੰਦ ਹੋਏ ਸੈਂਸੈਕਸ-ਨਿਫਟੀ

Stock Market Closing On 12 January 2024: ਭਾਰਤੀ ਸਟਾਕ ਮਾਰਕੀਟ ਦੇ ਨਿਵੇਸ਼ਕਾਂ ਲਈ ਹਫ਼ਤੇ ਦਾ ਆਖਰੀ ਵਪਾਰਕ ਸੈਸ਼ਨ ਬਹੁਤ ਵਧੀਆ ਰਿਹਾ। ਆਈਟੀ ਸ਼ੇਅਰਾਂ ‘ਚ ਭਾਰੀ ਖਰੀਦਦਾਰੀ ਕਾਰਨ ਸੈਂਸੈਕਸ ਅਤੇ ਨਿਫਟੀ ਨਵੇਂ ਇਤਿਹਾਸਕ ਉੱਚੇ ਪੱਧਰ ‘ਤੇ ਬੰਦ ਹੋਏ ਹਨ। ਸੈਂਸੈਕਸ ‘ਚ 800 ਤੋਂ ਜ਼ਿਆਦਾ ਅੰਕਾਂ ਅਤੇ ਨਿਫਟੀ ‘ਚ 250 ਅੰਕਾਂ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।

 

ਦਰਅਸਲ, ਆਈਟੀ ਕੰਪਨੀਆਂ ਦੇ ਸ਼ੇਅਰਾਂ ਵਿੱਚ ਤੇਜ਼ੀ ਦੇ ਕਾਰਨ, ਘਰੇਲੂ ਸ਼ੇਅਰ ਬਾਜ਼ਾਰਾਂ ਸੈਂਸੈਕਸ ਅਤੇ ਨਿਫਟੀ ਦੇ ਮਿਆਰੀ ਸੂਚਕਾਂਕ ਸ਼ੁੱਕਰਵਾਰ ਨੂੰ ਵਪਾਰ ਦੌਰਾਨ ਆਪਣੇ ਨਵੇਂ ਉੱਚ ਪੱਧਰ ‘ਤੇ ਪਹੁੰਚ ਗਏ। ਕਾਰੋਬਾਰ ਦੇ ਆਖ਼ਰੀ ਪਲਾਂ ‘ਚ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 999.78 ਅੰਕਾਂ ਦੀ ਛਲਾਂਗ ਲਗਾ ਕੇ 72,720.96 ਦੇ ਨਵੇਂ ਰਿਕਾਰਡ ‘ਤੇ ਪਹੁੰਚ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਸੂਚਕ ਅੰਕ ਨਿਫਟੀ ਵੀ 281.05 ਅੰਕ ਵਧ ਕੇ 21,928.25 ਦੇ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਿਆ।

ਹਾਲਾਂਕਿ, ਅੱਜ ਦੇ ਕਾਰੋਬਾਰ ਦੇ ਅੰਤ ਵਿੱਚ, ਬੀਐਸਈ ਸੈਂਸੈਕਸ 847 ਅੰਕ ਵਧਿਆ ਹੈ। ਇਸ ਦੇ ਨਾਲ ਹੀ ਨਿਫਟੀ ‘ਚ ਵੀ 247 ਅੰਕਾਂ ਦਾ ਵਾਧਾ ਦਰਜ ਕੀਤਾ ਗਿਆ। ਵਿਆਪਕ ਬਾਜ਼ਾਰਾਂ ਵਿੱਚ, ਬੀਐਸਈ ਮਿਡਕੈਪ ਅਤੇ ਸਮਾਲਕੈਪ ਸੂਚਕਾਂਕ ਕ੍ਰਮਵਾਰ 0.3 ਪ੍ਰਤੀਸ਼ਤ ਅਤੇ 0.5 ਪ੍ਰਤੀਸ਼ਤ ਵਧੇ।

ਬੀਐੱਸਈ ਦਾ 30 ਸ਼ੇਅਰਾਂ ਵਾਲਾ ਸਟੈਂਡਰਡ ਇੰਡੈਕਸ ਸੈਂਸੈਕਸ 847.27 ਅੰਕ ਜਾਂ 1.18 ਫੀਸਦੀ ਦੇ ਵੱਡੇ ਵਾਧੇ ਨਾਲ 72,568.45 ਅੰਕਾਂ ‘ਤੇ ਬੰਦ ਹੋਇਆ। ਸੈਂਸੈਕਸ ਨੇ ਅੱਜ 71,982.29 ਅਤੇ 72,720.96 ਦੀ ਰੇਂਜ ਵਿੱਚ ਕਾਰੋਬਾਰ ਕੀਤਾ।

ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ (NSE) ਦੇ ਨਿਫਟੀ ਨੇ ਵੀ 247.35 ਅੰਕ ਯਾਨੀ 1.14 ਫੀਸਦੀ ਦਾ ਵਾਧਾ ਦਰਜ ਕੀਤਾ। ਨਿਫਟੀ ਦਿਨ ਦਾ ਅੰਤ 21,894.55 ਅੰਕ ‘ਤੇ ਹੋਇਆ। ਅੱਜ ਨਿਫਟੀ ਨੇ 21,715.15 ਅਤੇ 21,928.25 ਦੀ ਰੇਂਜ ਵਿੱਚ ਵਪਾਰ ਕੀਤਾ।

RELATED ARTICLES

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ 

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ  ਚੰਡੀਗੜ੍ਹ:  ਆਈ.ਸੀ.ਆਈ.ਸੀ.ਆਈ. ਬੈਂਕ ਨੇ ਅੱਜ ਘੋਸ਼ਣਾ ਕੀਤੀ ਹੈ ਕਿ ਉਸਨੇ ਐਨ.ਆਰ.ਆਈ....

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ ਯੇਰੂਸ਼ਲਮ: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ...

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ ਚੰਡੀਗੜ੍ਹ: ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments