Monday, May 20, 2024
Home Sport Sandeep Lamichhane: ਸੰਦੀਪ ਲਾਮਿਛਨੇ ਨੂੰ ਲੱਗਾ ਦੂਜਾ ਵੱਡਾ ਝਟਕਾ, 8 ਸਾਲ ਦੀ...

Sandeep Lamichhane: ਸੰਦੀਪ ਲਾਮਿਛਨੇ ਨੂੰ ਲੱਗਾ ਦੂਜਾ ਵੱਡਾ ਝਟਕਾ, 8 ਸਾਲ ਦੀ ਜੇਲ੍ਹ ਤੋਂ ਬਾਅਦ ਹੁਣ ਲੱਗਿਆ ਇਹ ਸਦਮਾ

Nepal Cricket suspend Sandeep Lamichhane: ਨੇਪਾਲ ਦੇ ਕ੍ਰਿਕਟਰ ਸੰਦੀਪ ਲਾਮਿਛਨੇ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂਅ ਨਹੀਂ ਰਹੀਆਂ। ਪਹਿਲਾਂ ਉਸਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਅਤੇ ਹੁਣ ਕ੍ਰਿਕਟ ਐਸੋਸੀਏਸ਼ਨ ਆਫ ਨੇਪਾਲ (CAN) ਨੇ ਉਸਨੂੰ ਅੰਤਰਰਾਸ਼ਟਰੀ ਅਤੇ ਘਰੇਲੂ ਕ੍ਰਿਕਟ ਤੋਂ ਮੁਅੱਤਲ ਕਰ ਦਿੱਤਾ ਹੈ।

ਜੇਲ੍ਹ ਦੀ ਸਜ਼ਾ ਤੋਂ ਬਾਅਦ ਸੰਦੀਪ ਲਈ ਇਹ ਦੂਜਾ ਵੱਡਾ ਝਟਕਾ ਹੈ।

ਪਿਛਲੇ ਬੁੱਧਵਾਰ (10 ਜਨਵਰੀ) ਨੂੰ ਕਾਠਮੰਡੂ ਜ਼ਿਲ੍ਹਾ ਅਦਾਲਤ ਨੇ ਨੇਪਾਲ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੰਦੀਪ ਲਾਮਿਛਨੇਨੂੰ 8 ਸਾਲ ਦੀ ਸਜ਼ਾ ਸੁਣਾਈ ਅਤੇ ਅਗਲੇ ਹੀ ਦਿਨ ਨੇਪਾਲ ਕ੍ਰਿਕਟ ਨੇ ਉਸ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ।

ਨੇਪਾਲ ਕ੍ਰਿਕੇਟ ਨੇ ਸੰਦੀਪ ਦੀ ਮੁਅੱਤਲੀ ਨੂੰ ਲੈ ਕੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ, “ਅਸੀਂ ਤੁਹਾਨੂੰ ਸੂਚਿਤ ਕਰ ਰਹੇ ਹਾਂ ਕਿ ਸੰਦੀਪ ਲਾਮਿਛਨੇ ਨੂੰ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਕ੍ਰਿਕਟ ਗਤੀਵਿਧੀਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਕਿਉਂਕਿ ਉਹ ਦੋਸ਼ੀ ਪਾਏ ਗਏ ਹਨ ਅਤੇ ਸਜ਼ਾ ਸੁਣਾਈ ਗਈ ਹੈ।”

ਸੰਦੀਪ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਸ ਦੇ ਵਕੀਲ ਸਰੋਜ ਘਿਮੀਰੇ ਨੇ ‘ਦਿ ਕਾਠਮੰਡੂ ਪੋਸਟ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣਗੇ।

ਸਤੰਬਰ ‘ਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ

ਪਿਛਲੇ ਸਾਲ ਸਤੰਬਰ ਮਹੀਨੇ ‘ਚ ਕਾਠਮੰਡੂ ਪੁਲਿਸ ਨੇ ਸੰਦੀਪ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ, ਜਿਸ ਕਾਰਨ ਉਸ ਦੇ ਕ੍ਰਿਕਟ ਕਰੀਅਰ ਨੂੰ ਸੱਟ ਲੱਗ ਗਈ ਸੀ। ਵਾਰੰਟ ਜਾਰੀ ਹੋਣ ਤੋਂ ਬਾਅਦ ਸੰਦੀਪ ਨੂੰ ਨੇਪਾਲ ਕ੍ਰਿਕਟ ਨੇ ਕਪਤਾਨੀ ਤੋਂ ਮੁਅੱਤਲ ਕਰ ਦਿੱਤਾ ਸੀ। ਉਸ ਸਮੇਂ ਸੰਦੀਪ ਕੈਰੇਬੀਅਨ ਪ੍ਰੀਮੀਅਰ ਲੀਗ (ਸੀ.ਪੀ.ਐੱਲ.) ‘ਚ ਜਮਾਇਕਾ ਤਾਲਾਵਾਹਸ ਲਈ ਖੇਡ ਰਿਹਾ ਸੀ। ਸੂਚਨਾ ਮਿਲਣ ਤੋਂ ਬਾਅਦ, ਸੀਪੀਐਲ ਨੇ ਸੰਦੀਪ ਦਾ ਇਕਰਾਰਨਾਮਾ ਖਤਮ ਕਰ ਦਿੱਤਾ ਅਤੇ ਉਸਨੂੰ ਕਾਠਮੰਡੂ ਵਾਪਸ ਜਾਣ ਲਈ ਉਤਸ਼ਾਹਿਤ ਕੀਤਾ, ਜਿੱਥੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।

ਸੰਦੀਪ ਦਾ ਅੰਤਰਰਾਸ਼ਟਰੀ ਕਰੀਅਰ ਕੁਝ ਇਸ ਤਰ੍ਹਾਂ ਦਾ ਰਿਹਾ

ਸੰਦੀਪ ਨੇ ਨੇਪਾਲ ਲਈ 51 ਵਨਡੇ ਅਤੇ 52 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਸ ਨੇ ਵਨਡੇ ਦੀਆਂ 50 ਪਾਰੀਆਂ ਵਿੱਚ 112 ਵਿਕਟਾਂ ਲਈਆਂ। ਇਸ ਤੋਂ ਇਲਾਵਾ ਸੰਦੀਪ ਨੇ ਟੀ-20 ਦੀਆਂ 52 ਪਾਰੀਆਂ ‘ਚ 98 ਵਿਕਟਾਂ ਲਈਆਂ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments