Friday, November 1, 2024
Home Punjab Sangrur News: ਗੰਨ ਹਾਊਸ ਲੁੱਟਣ ਵਾਲੇ ਲੁਟੇਰੇ 14 ਹਥਿਆਰਾਂ ਸਣੇ ਅੜਿੱਕੇ, ਹੁਣ...

Sangrur News: ਗੰਨ ਹਾਊਸ ਲੁੱਟਣ ਵਾਲੇ ਲੁਟੇਰੇ 14 ਹਥਿਆਰਾਂ ਸਣੇ ਅੜਿੱਕੇ, ਹੁਣ ਵੱਡੇ ਖੁਲਾਸੇ ਹੋਣ ਦੀ ਉਮੀਦ

Sangrur News: ਪੁਲਿਸ ਨੇ ਗੰਨ ਹਾਊਸ ਲੁੱਟਣ ਵਾਲੇ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਪੰਜ ਲੁਟੇਰਿਆਂ ਤੋਂ ਲੁੱਟੇ ਗਏ 14 ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਤੋਂ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੀ ਪੁਲਿਸ ਵੱਲੋਂ ਤਿੰਨ ਦਿਨ ਪਹਿਲਾਂ ਇੱਥੇ ਗੰਨ ਹਾਊਸ ਤੋਂ ਚੋਰੀ ਕੀਤੇ ਹਥਿਆਰਾਂ ਦੇ ਮਾਮਲੇ ਦਾ ਪਰਦਾਫ਼ਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਕਾਬੂ ਕਰਕੇ ਚੋਰੀ 14 ਹਥਿਆਰ ਬਰਾਮਦ ਕਰ ਲਏ ਹਨ।

ਇਨ੍ਹਾਂ ‘ਚ 5 ਪਿਸਟਲ, 5 ਰਿਵਾਲਵਰ, 3 ਬੰਦੂਕਾਂ ਤੇ ਰਾਈਫ਼ਲ ਸ਼ਾਮਲ ਹੈ।

ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਐਸਪੀ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਵਿਸੇਸ਼ ਟੀਮ ਨੇ ਮਾਮਲਾ ਹੱਲ ਕਰਦਿਆਂ ਪਵਨਦੀਪ ਸਿੰਘ ਉਰਫ ਪੰਮਾ ਵਾਸੀ ਪਾਤੜਾਂ, ਅਮਨਦੀਪ ਸਿੰਘ ਵਾਸੀ ਟੋਡਰਪੁਰ ਜ਼ਿਲ੍ਹਾ ਮਾਨਸਾ, ਮਲਵਿੰਦਰ ਸਿੰਘ ਵਾਸੀ ਪਾਤੜਾਂ, ਸੰਦੀਪ ਸਿੰਘ ਵਾਸੀ ਪਾਤੜਾਂ ਤੇ ਗੁਰਮੀਤ ਸਿੰਘ ਵਾਸੀ ਟੋਡਰਪੁਰ ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕਰਕੇ 14 ਹਥਿਆਰ ਬਰਾਮਦ ਕਰ ਲਏ ਹਨ।

ਪੁਲਿਸ ਨੇ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ, ਕਟਰ, ਹਥੌੜਾ ਤੇ ਰਾਡ ਬਰਾਮਦ ਕੀਤੀ ਹੈ। ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਪੁੱਛ ਪੜਤਾਲ ਕੀਤੀ ਜਾਵੇਗੀ ਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। 12 ਜਨਵਰੀ ਦੀ ਰਾਤ ਨੂੰ ਡੀਸੀ ਦਫਤਰ ਦੇ ਸਾਹਮਣੇ ਚੰਚਲ ਗੰਨ ਹਾਊਸ ਤੋਂ ਹਥਿਆਰ ਚੋਰੀ ਹੋਏ ਸਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments