Monday, May 20, 2024
Home Sport Virat Kohli: ਵਿਰਾਟ ਕੋਹਲੀ ਦੇ ਪਹਿਲਾਂ ਛੂਹੇ ਪੈਰ ਅਤੇ ਫਿਰ ਲੱਗਿਆ ਗਲੇ,...

Virat Kohli: ਵਿਰਾਟ ਕੋਹਲੀ ਦੇ ਪਹਿਲਾਂ ਛੂਹੇ ਪੈਰ ਅਤੇ ਫਿਰ ਲੱਗਿਆ ਗਲੇ, ਪੁਲਿਸ ਨੇ ਅਜਿਹੀ ਹਰਕਤ ਕਰਨ ਵਾਲੇ ਫੈਨ ਨੂੰ ਕੀਤਾ ਕਾਬੂ

IND vs AFG 2nd T20, Fan Hugged Virat Kohli: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਗਿਆ। ਭਾਰਤੀ ਟੀਮ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਕੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਹਾਲਾਂਕਿ ਇਸ ਮੈਚ ‘ਚ ਭਾਰਤ ਦੀ ਜਿੱਤ ਤੋਂ ਜ਼ਿਆਦਾ ਵਿਰਾਟ ਕੋਹਲੀ ਦੇ ਫੈਨ ਦੀ ਗੱਲ ਕੀਤੀ ਜਾ ਰਹੀ ਹੈ।

ਆਓ ਤੁਹਾਨੂੰ ਵਿਸਥਾਰ ਵਿੱਚ ਦੱਸਦੇ ਹਾਂ ਕਿ ਕਿਉਂ?

ਦਰਅਸਲ, ਇੰਦੌਰ ‘ਚ ਖੇਡੇ ਗਏ ਦੂਜੇ ਟੀ-20 ‘ਚ ਜਦੋਂ ਵਿਰਾਟ ਕੋਹਲੀ ਬਾਊਂਡਰੀ ‘ਤੇ ਫੀਲਡਿੰਗ ਕਰ ਰਹੇ ਸਨ ਤਾਂ ਉਨ੍ਹਾਂ ਦੇ ਇਕ ਪ੍ਰਸ਼ੰਸਕ ਨੇ ਹੱਦ ਪਾਰ ਕਰ ਦਿੱਤੀ। ਐਤਵਾਰ ਨੂੰ ਖੇਡੇ ਗਏ ਮੈਚ ਦੌਰਾਨ ਕੋਹਲੀ ਦਾ ਇੱਕ ਪ੍ਰਸ਼ੰਸਕ ਸੁਰੱਖਿਆ ਪ੍ਰਬੰਧਾਂ ਦੀ ਪਰਵਾਹ ਕੀਤੇ ਬਿਨ੍ਹਾਂ ਮੈਦਾਨ ‘ਚ ਦਾਖਲ ਹੋ ਗਿਆ। ਇਸ ਪ੍ਰਸ਼ੰਸਕ ਨੇ ਪਹਿਲਾਂ ਕੋਹਲੀ ਦੇ ਪੈਰ ਛੂਹੇ ਅਤੇ ਫਿਰ ਉਨ੍ਹਾਂ ਨੂੰ ਗਲੇ ਲਗਾਇਆ। ਹਾਲਾਂਕਿ ਸੁਰੱਖਿਆ ਅਧਿਕਾਰੀਆਂ ਨੇ ਤੁਰੰਤ ਇਸ ਪ੍ਰਸ਼ੰਸਕ ਨੂੰ ਫੜ ਲਿਆ ਅਤੇ ਮੈਦਾਨ ਤੋਂ ਬਾਹਰ ਲੈ ਗਏ।

ਅੰਤਰਰਾਸ਼ਟਰੀ ਕ੍ਰਿਕਟ ‘ਚ ਅਜਿਹਾ ਕਈ ਵਾਰ ਹੋਇਆ ਹੈ, ਜਦੋਂ ਪ੍ਰਸ਼ੰਸਕ ਮੈਚ ਦੌਰਾਨ ਸੁਰੱਖਿਆ ਦੀ ਉਲੰਘਣਾ ਕਰਦੇ ਹੋਏ ਆਪਣੇ ਪਸੰਦੀਦਾ ਕ੍ਰਿਕਟਰ ਨੂੰ ਗਲੇ ਲਗਾਉਣ ਜਾਂ ਉਸ ਦੇ ਪੈਰ ਛੂਹਣ ਲਈ ਗਏ ਹਨ। ਭਾਰਤ-ਅਫਗਾਨਿਸਤਾਨ ਦੂਜੇ ਟੀ-20 ਦੌਰਾਨ ਵੀ ਹੋਲਕਰ ਸਟੇਡੀਅਮ ਦੇ ਮੈਦਾਨ ‘ਚ ਫੀਲਡਿੰਗ ਕਰ ਰਹੇ ਵਿਰਾਟ ਕੋਹਲੀ ਦੇ ਕੋਲ ਇਕ ਨੌਜਵਾਨ ਗਿਆ ਅਤੇ ਉਸ ਨੂੰ ਜੱਫੀ ਪਾ ਲਈ।

ਮੀਡੀਆ ਰਿਪੋਰਟਾਂ ਮੁਤਾਬਕ ਕੋਹਲੀ ਦੇ ਇਸ ਪ੍ਰਸ਼ੰਸਕ ਨੂੰ ਮੈਦਾਨ ਤੋਂ ਹਿਰਾਸਤ ‘ਚ ਲੈ ਕੇ ਟੁਕੋਗੰਜ ਥਾਣੇ ਲਿਜਾਇਆ ਗਿਆ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਕੋਲ ਮੈਚ ਦੀ ਟਿਕਟ ਸੀ ਅਤੇ ਉਹ ਨਰਿੰਦਰ ਹਿਰਵਾਨੀ ਗੇਟ ਤੋਂ ਹੋਲਕਰ ਸਟੇਡੀਅਮ ਵਿੱਚ ਦਾਖਲ ਹੋਇਆ ਸੀ। ਉਸ ਨੇ ਦੱਸਿਆ ਕਿ ਨੌਜਵਾਨ ਕੋਹਲੀ ਦਾ ਬਹੁਤ ਵੱਡਾ ਪ੍ਰਸ਼ੰਸਕ ਲੱਗਦਾ ਹੈ ਅਤੇ ਉਹ ਕੋਹਲੀ ਨੂੰ ਮਿਲਣ ਦੀ ਇੱਛਾ ਨਾਲ ਦਰਸ਼ਕਾਂ ਦੀ ਗੈਲਰੀ ਦੀ ਵਾੜ ‘ਤੇ ਚੜ੍ਹ ਕੇ ਮੈਦਾਨ ‘ਚ ਦਾਖਲ ਹੋਇਆ ਸੀ। ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੇ ਆਧਾਰ ‘ਤੇ ਮਾਮਲੇ ‘ਚ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments