Monday, May 20, 2024
Home Business HDFC Bank Q3 Results: ਤੀਜੀ ਤਿਮਾਹੀ ਵਿੱਚ 33% ਵਧਿਆ HDFC ਬੈਂਕ ਦਾ...

HDFC Bank Q3 Results: ਤੀਜੀ ਤਿਮਾਹੀ ਵਿੱਚ 33% ਵਧਿਆ HDFC ਬੈਂਕ ਦਾ ਮੁਨਾਫਾ , 16,372 ਕਰੋੜ ਦਾ ਰਿਹਾ ਨੈੱਟ ਪ੍ਰੋਫਿਟ

HDFC Bank Q3 Results: ਦੇਸ਼ ਦੇ ਸਭ ਤੋਂ ਵੱਡੇ ਨਿੱਜੀ ਖੇਤਰ ਦੇ ਬੈਂਕ, HDFC ਬੈਂਕ ਨੇ ਵਿੱਤੀ ਸਾਲ 2023-24 ਦੀ ਤੀਜੀ ਤਿਮਾਹੀ ਦੇ ਨਤੀਜੇ ਘੋਸ਼ਿਤ ਕੀਤੇ ਹਨ ਅਤੇ ਤੀਜੀ ਤਿਮਾਹੀ ‘ਚ ਬੈਂਕ ਦਾ ਮੁਨਾਫਾ 33.5 ਫੀਸਦੀ ਦੇ ਉਛਾਲ ਨਾਲ 16,372 ਕਰੋੜ ਰੁਪਏ ਰਿਹਾ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ‘ਚ 12,259 ਕਰੋੜ ਰੁਪਏ ਸੀ।

ਅਕਤੂਬਰ-ਦਸੰਬਰ ਤਿਮਾਹੀ ਦੌਰਾਨ HDFC ਬੈਂਕ ਦੀ ਸ਼ੁੱਧ ਵਿਆਜ ਆਮਦਨ 28,470 ਕਰੋੜ ਰੁਪਏ ਰਹੀ, ਜੋ ਪਿਛਲੇ ਵਿੱਤੀ ਸਾਲ ਦੀ ਤੀਜੀ ਤਿਮਾਹੀ ਵਿੱਚ 22,990 ਕਰੋੜ ਰੁਪਏ ਸੀ।

ਤੀਜੀ ਤਿਮਾਹੀ ਦੌਰਾਨ ਐਚਡੀਐਫਸੀ ਬੈਂਕ ਦਾ ਕੁੱਲ ਐਨਪੀਏ 1.26 ਫੀਸਦੀ ਰਿਹਾ, ਜੋ ਪਿਛਲੇ ਸਾਲ 1.23 ਫੀਸਦੀ ਸੀ। ਜਦਕਿ ਸ਼ੁੱਧ ਐਨਪੀਏ 0.31 ਫੀਸਦੀ ਰਿਹਾ ਹੈ ਜੋ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ‘ਚ 0.33 ਫੀਸਦੀ ਸੀ।

ਅਕਤੂਬਰ-ਦਸੰਬਰ ਤਿਮਾਹੀ ਦੌਰਾਨ, ਐਚਡੀਐਫਸੀ ਬੈਂਕ ਦੀ ਜਮ੍ਹਾਂ ਰਕਮ 27.7 ਪ੍ਰਤੀਸ਼ਤ ਦੇ ਵਾਧੇ ਨਾਲ 28.47 ਲੱਖ ਕਰੋੜ ਰੁਪਏ ਰਹੀ, ਜਦੋਂ ਕਿ ਵਿੱਤੀ ਸਾਲ 2022-23 ਦੀ ਤੀਜੀ ਤਿਮਾਹੀ ਵਿੱਚ ਇਹ 22.29 ਲੱਖ ਕਰੋੜ ਰੁਪਏ ਸੀ। ਚਾਲੂ ਖਾਤੇ ਦੀ ਜਮ੍ਹਾਂ ਰਕਮ 5.79 ਲੱਖ ਕਰੋੜ ਰੁਪਏ ਹੈ ਜਦੋਂ ਕਿ ਬਚਤ ਖਾਤੇ ਦੀ ਜਮ੍ਹਾਂ ਰਕਮ 2.58 ਲੱਖ ਕਰੋੜ ਰੁਪਏ ਹੈ।

HDFC ਬੈਂਕ ਅਤੇ ਹਾਊਸਿੰਗ ਫਾਈਨਾਂਸ ਕੰਪਨੀ HDFC ਦੇ ਰਲੇਵੇਂ ਤੋਂ ਬਾਅਦ, ਇਹ ਦੂਜੀ ਤਿਮਾਹੀ ਹੈ ਜਦੋਂ HDFC ਬੈਂਕ ਨੇ ਨਵੇਂ ਰੂਪ ਵਿੱਚ ਵਿੱਤੀ ਨਤੀਜੇ ਘੋਸ਼ਿਤ ਕੀਤੇ ਹਨ। ਹਾਲਾਂਕਿ HDFC ਬੈਂਕ ਦੇ ਤਿਮਾਹੀ ਨਤੀਜੇ ਸ਼ੇਅਰ ਬਾਜ਼ਾਰ ਦੇ ਪੱਖ ‘ਚ ਹਨ ਜਾਂ ਨਹੀਂ, ਇਹ ਤਾਂ ਬੁੱਧਵਾਰ ਨੂੰ ਬਾਜ਼ਾਰ ਖੁੱਲ੍ਹਣ ‘ਤੇ ਹੀ ਪਤਾ ਲੱਗੇਗਾ ਕਿਉਂਕਿ ਮੰਗਲਵਾਰ ਨੂੰ ਬਾਜ਼ਾਰ ਬੰਦ ਹੋਣ ਤੋਂ ਬਾਅਦ HDFC ਬੈਂਕ ਦੇ ਨਤੀਜੇ ਐਲਾਨੇ ਗਏ ਹਨ।

ਚੰਗੇ ਨਤੀਜਿਆਂ ਦੀ ਉਮੀਦ ‘ਚ HDFC ਬੈਂਕ ਦੇ ਸਟਾਕ ‘ਚ ਪਿਛਲੇ ਤਿੰਨ ਮਹੀਨਿਆਂ ‘ਚ ਚੰਗੀ ਤੇਜ਼ੀ ਦੇਖਣ ਨੂੰ ਮਿਲੀ ਹੈ। ਸਟਾਕ ‘ਚ 10 ਫੀਸਦੀ ਤੱਕ ਦਾ ਵਾਧਾ ਹੋਇਆ ਹੈ। 26 ਅਕਤੂਬਰ 2023 ਨੂੰ ਸਟਾਕ 1460 ਰੁਪਏ ਦੇ ਪੱਧਰ ਤੱਕ ਫਿਸਲ ਗਿਆ ਸੀ। ਸਟਾਕ ਨੇ ਇਸ ਪੱਧਰ ਤੋਂ ਚੰਗੀ ਰਿਕਵਰੀ ਦਿਖਾਈ ਹੈ। ਮੰਗਲਵਾਰ ਨੂੰ ਬਾਜ਼ਾਰ ਬੰਦ ਹੋਣ ‘ਤੇ HDFC ਬੈਂਕ ਦਾ ਸ਼ੇਅਰ 0.38 ਫੀਸਦੀ ਦੇ ਵਾਧੇ ਨਾਲ 1679 ਰੁਪਏ ‘ਤੇ ਬੰਦ ਹੋਇਆ। ਐਚਡੀਐਫਸੀ ਬੈਂਕ ਦੇ ਸ਼ੇਅਰਾਂ ਵਿੱਚ ਜ਼ਬਰਦਸਤ ਵਾਧੇ ਦੇ ਕਾਰਨ, ਹਾਲ ਹੀ ਵਿੱਚ ਬੈਂਕ ਨਿਫਟੀ ਲਾਈਫਟਾਈਮ 48636 ਦੇ ਪੱਧਰ ਨੂੰ ਛੂਹਣ ਵਿੱਚ ਸਫਲ ਰਿਹਾ ਹੈ।

RELATED ARTICLES

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ 

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ  ਚੰਡੀਗੜ੍ਹ:  ਆਈ.ਸੀ.ਆਈ.ਸੀ.ਆਈ. ਬੈਂਕ ਨੇ ਅੱਜ ਘੋਸ਼ਣਾ ਕੀਤੀ ਹੈ ਕਿ ਉਸਨੇ ਐਨ.ਆਰ.ਆਈ....

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ ਯੇਰੂਸ਼ਲਮ: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ...

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ ਚੰਡੀਗੜ੍ਹ: ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments