Monday, May 20, 2024
Home Sport IND vs AFG: ਰਿਸ਼ਭ ਪੰਤ ਦੀ ਟੀਮ ਇੰਡੀਆ 'ਚ ਵਾਪਸੀ! ਰਿੰਕੂ ਸਿੰਘ...

IND vs AFG: ਰਿਸ਼ਭ ਪੰਤ ਦੀ ਟੀਮ ਇੰਡੀਆ ‘ਚ ਵਾਪਸੀ! ਰਿੰਕੂ ਸਿੰਘ ਤੋਂ ਲਿਆ ਬੱਲਾ ਤੇ ਵਿਰਾਟ ਕੋਹਲੀ ਨਾਲ ਕੀਤੀ ਪ੍ਰੈਕਟਿਸ

ਪੋਰਟਸ ਡੈਸਕ, ਨਵੀਂ ਦਿੱਲੀ: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤੀਜਾ ਟੀ-20 ਮੈਚ ਬੈਂਗਲੁਰੂ ‘ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਬੈਂਗਲੁਰੂ ਪਹੁੰਚ ਚੁੱਕੀਆਂ ਹਨ। ਰਿਸ਼ਭ ਪੰਤ ਅਭਿਆਸ ਸੈਸ਼ਨ ਦੌਰਾਨ ਭਾਰਤੀ ਟੀਮ ਵਿੱਚ ਸ਼ਾਮਲ ਹੋਏ। ਉਸ ਨੇ ਨੈੱਟ ‘ਤੇ ਅਭਿਆਸ ਵੀ ਕੀਤਾ। ਰਿਸ਼ਭ ਪੰਤ ਨੇ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨਾਲ ਵੀ ਮੁਲਾਕਾਤ ਕੀਤੀ।
ਟੀਮ ਦੇ ਖਿਡਾਰੀਆਂ ਨਾਲ ਵੀ ਕਾਫੀ ਦੇਰ ਤੱਕ ਗੱਲਬਾਤ ਕੀਤੀ। ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਅਫਗਾਨਿਸਤਾਨ ਖਿਲਾਫ ਤੀਜੇ ਅਤੇ ਆਖਰੀ ਟੀ-20 ਮੈਚ ਦੀ ਪੂਰਵ ਸੰਧਿਆ ‘ਤੇ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਅਭਿਆਸ ਸੈਸ਼ਨ ਦੌਰਾਨ ਪਸੀਨਾ ਵਹਾਇਆ। ਹਾਲਾਂਕਿ, ਅਭਿਆਸ ਸੈਸ਼ਨ ਦਾ ਧਿਆਨ ਇਕ ਬਹੁਤ ਹੀ ਖਾਸ ਖਿਡਾਰੀ ਯਾਨੀ ਰਿਸ਼ਭ ਪੰਤ ‘ਤੇ ਸੀ, ਜਿਸ ਦੇ ਪ੍ਰਸ਼ੰਸਕ ਉਸ ਦੀ ਭਾਰਤੀ ਟੀਮ ‘ਚ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਵਿਰਾਟ ਕੋਹਲੀ ਅਤੇ ਰੋਹਿਤ ਨਾਲ ਮਸਤੀ ਕੀਤੀ

ਸਟਾਰ ਵਿਕਟਕੀਪਰ-ਬੱਲੇਬਾਜ਼ ਪੰਤ ਟੀਮ ਦੇ ਅਭਿਆਸ ਸੈਸ਼ਨ ਵਿੱਚ ਸ਼ਾਮਲ ਹੋਏ ਅਤੇ ਵਿਰਾਟ ਕੋਹਲੀ ਨਾਲ ਗੱਲਬਾਤ ਕਰਦੇ ਨਜ਼ਰ ਆਏ। ਇਸ ਦੌਰਾਨ ਸਟਾਰ ਖਿਡਾਰੀ ਹੱਸੇ ਅਤੇ ਖੂਬ ਮਜ਼ਾਕ ਵੀ ਕੀਤਾ। ਰਿਸ਼ਭ ਪੰਤ ਇਸ ਸਮੇਂ ਬੇਂਗਲੁਰੂ ‘ਚ NCA ‘ਚ ਰੀਹੈਬ ‘ਤੇ ਹਨ। ਰਿਸ਼ਭ ਪੰਤ ਪਿਛਲੇ ਸਾਲ ਦਸੰਬਰ ‘ਚ ਇਕ ਸੜਕ ਹਾਦਸੇ ‘ਚ ਗੰਭੀਰ ਜ਼ਖਮੀ ਹੋ ਗਏ ਸਨ। ਉਹ ਪਿਛਲੇ ਇਕ ਸਾਲ ਤੋਂ ਕ੍ਰਿਕਟ ਦੇ ਮੈਦਾਨ ਤੋਂ ਦੂਰ ਰਹੇ। ਹੁਣ ਉਸ ਨੇ ਅਭਿਆਸ ਸ਼ੁਰੂ ਕਰ ਦਿੱਤਾ ਹੈ।

 

 

ਕੋਹਲੀ ਇਤਿਹਾਸ ਰਚ ਸਕਦੇ ਹਨ

ਧਿਆਨਯੋਗ ਹੈ ਕਿ ਕੋਹਲੀ ਦੀ ਆਈਪੀਐਲ ਦੇ ਘਰੇਲੂ ਮੈਦਾਨ ‘ਤੇ ਵਾਪਸੀ ਬਲਾਕਬਸਟਰ ਹੋਣ ਦੀ ਉਮੀਦ ਹੈ। ਕੋਹਲੀ ਨੂੰ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਸਭ ਤੋਂ ਜ਼ਿਆਦਾ ਟੀ-20 ਦੌੜਾਂ ਦੇ ਆਸਟ੍ਰੇਲੀਆ ਦੇ ਗਲੇਨ ਮੈਕਸਵੈੱਲ ਦੇ 139 ਦੌੜਾਂ ਦੇ ਰਿਕਾਰਡ ਨੂੰ ਤੋੜਨ ਲਈ ਸਿਰਫ 36 ਦੌੜਾਂ ਦੀ ਲੋੜ ਹੈ। ਕੋਹਲੀ 12000 ਟੀ-20 ਦੌੜਾਂ ਪੂਰੀਆਂ ਕਰਨ ਵਾਲੇ ਪਹਿਲੇ ਭਾਰਤੀ ਬੱਲੇਬਾਜ਼ ਬਣਨ ਤੋਂ ਸਿਰਫ਼ 6 ਦੌੜਾਂ ਦੂਰ ਹਨ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments