Gold Silver Price Today Update: ਵਿਸ਼ਵ ਪੱਧਰ ‘ਤੇ ਕੀਮਤੀ ਧਾਤਾਂ ‘ਚ ਗਿਰਾਵਟ ਦੇ ਵਿਚਕਾਰ ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ (Delhi bullion market) ‘ਚ ਸੋਨੇ ਦੀ ਕੀਮਤ 150 ਰੁਪਏ ਡਿੱਗ ਕੇ 63,050 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 63,200 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।
ਹਾਲਾਂਕਿ ਇਸ ਦੌਰਾਨ ਚਾਂਦੀ 200 ਰੁਪਏ ਦੀ ਤੇਜ਼ੀ ਨਾਲ 76,200 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ।
HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਜਿੰਸ) ਸੌਮਿਲ ਗਾਂਧੀ ਨੇ ਕਿਹਾ, “ਦਿੱਲੀ ਦੇ ਬਾਜ਼ਾਰਾਂ ਵਿੱਚ 24 ਕੈਰੇਟ ਸੋਨੇ ਦੀ ਸਪਾਟ ਕੀਮਤ 150 ਰੁਪਏ ਦੀ ਗਿਰਾਵਟ ਨਾਲ 63,050 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ।”
ਗਲੋਬਲ ਬਾਜ਼ਾਰਾਂ ‘ਚ ਕਾਮੈਕਸ ‘ਤੇ ਸੋਨੇ ਦੀ ਹਾਜ਼ਿਰ ਕੀਮਤ 10 ਡਾਲਰ ਦੀ ਗਿਰਾਵਟ ਨਾਲ 2,016 ਡਾਲਰ ਪ੍ਰਤੀ ਔਂਸ ‘ਤੇ ਆ ਗਈ। ਹਾਲਾਂਕਿ ਇਸ ਦੌਰਾਨ ਚਾਂਦੀ ਦੀ ਕੀਮਤ ਮਾਮੂਲੀ ਵਧ ਕੇ 22.78 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਈ।
ਨੋਟ:ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।