Sunday, May 19, 2024
Home Canada Canada News: ਹਰਦੀਪ ਸਿੰਘ ਨਿੱਝਰ ਦੇ ਸਾਥੀ ਦੇ ਘਰ 'ਤੇ ਚੱਲੀਆਂ ਗੋਲੀਆਂ;...

Canada News: ਹਰਦੀਪ ਸਿੰਘ ਨਿੱਝਰ ਦੇ ਸਾਥੀ ਦੇ ਘਰ ‘ਤੇ ਚੱਲੀਆਂ ਗੋਲੀਆਂ; ਪੁਲਿਸ ਨੇ ਸ਼ੁਰੂ ਕੀਤੀ ਜਾਂਚ

Canada News: ਕੈਨੇਡਾ ਵਿਚ ਪਿਛਲੇ ਸਾਲ ਮਾਰੇ ਗਏ ਗਰਮਖਿਆਲੀ ਆਗੂ ਹਰਦੀਪ ਸਿੰਘ ਨਿੱਝਰ ਦੇ ਇਕ ਸਾਥੀ ਦੇ ਘਰ ‘ਤੇ ਕਈ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਘਰ ਉਤੇ ਹਮਲਾ ਹੋਇਆ ਹੈ, ਕੈਨੇਡੀਅਨ ਮੀਡੀਆ ਨੇ ਉਸ ਰਿਹਾਇਸ਼ ਦੇ ਮਾਲਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਕੀਤੀ ਹੈ।

ਘਟਨਾ ਵੀਰਵਾਰ ਤੜਕੇ ਵਾਪਰੀ ਅਤੇ ਗਵਾਹਾਂ ਨੇ ਦਸਿਆ ਕਿ ਘਰ ਦੇ ਨਾਲ-ਨਾਲ ਘਰ ਵਿਚ ਖੜ੍ਹੀ ਇਕ ਕਾਰ ਨੂੰ ਵੀ ਗੋਲੀਆਂ ਲੱਗੀਆਂ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿਚ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿਤਾ ਗਿਆ ਸੀ।ਸਰੀ ਆਰਸੀਐਮਪੀ ਨੇ ਕਿਹਾ ਕਿ 1 ਫਰਵਰੀ ਨੂੰ, ਲਗਭਗ 1:21 ਵਜੇ, ਉਸ ਨੂੰ ਇਕ ਰਿਹਾਇਸ਼ ‘ਤੇ ਗੋਲੀ ਚੱਲਣ ਦੀ ਰੀਪੋਰਟ ਮਿਲੀ ਅਤੇ ਫਰੰਟਲਾਈਨ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਗਏ ਅਤੇ ਗੋਲੀਬਾਰੀ ਨਾਲ ਸਬੰਧਤ ਸਬੂਤ ਲੱਭੇ।

ਸਰੀ ਆਰਸੀਐਮਪੀ ਮੇਜਰ ਕ੍ਰਾਈਮ ਸੈਕਸ਼ਨ ਮਾਮਲੇ ਦੀ ਜਾਂਚ ਕਰ ਰਿਹਾ ਹੈ। ਹਾਲਾਂਕਿ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਇਹ ਇਕ ਵੱਖਰੀ ਘਟਨਾ ਸੀ, ਅਧਿਕਾਰੀ ਅਜੇ ਵੀ ਇਕ ਉਦੇਸ਼ ਨਿਰਧਾਰਤ ਕਰਨ ਲਈ ਕੰਮ ਕਰ ਰਹੇ ਹਨ।

ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਦੇ ਬੁਲਾਰੇ ਅਤੇ ਕੈਨੇਡਾ ਦੇ ਪ੍ਰਮੁੱਖ ਵੱਖਵਾਦੀ ਮੋਨਿੰਦਰ ਸਿੰਘ ਨੇ ਸੀਬੀਸੀ ਨਿਊਜ਼ ਨੂੰ ਦਸਿਆ ਕਿ ਸਿਮਰਨਜੀਤ ਸਿੰਘ ਨੂੰ ਲੱਗਦਾ ਹੈ ਕਿ ਇਹ ਹਮਲਾ ਉਸ ਨੂੰ ਡਰਾਉਣ ਲਈ ਕਰਵਾਇਆ ਗਿਆ ਹੈ। ਉਸ ਦਾ ਮੰਨਣਾ ਹੈ ਕਿ ਸਿਮਰਨਜੀਤ ਸਿੰਘ ਦਾ ਹਰਦੀਪ ਸਿੰਘ ਨਿੱਝਰ ਨਿੱਝਰ ਨਾਲ ਸਬੰਧ ਹੋਣਾ ਵੀ ਇਸ ਹਮਲੇ ਦਾ ਕਾਰਨ ਹੋ ਸਕਦਾ ਹੈ

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments