Thursday, May 9, 2024
Home Sport IND vs ENG: ਵਿਸ਼ਾਖਾਪਟਨਮ 'ਚ ਜੈਸਵਾਲ ਨੇ ਦਿਖਾਇਆ ਜਲਵਾ, ਪਹਿਲੇ ਦਿਨ ਬਣਾਈਆਂ...

IND vs ENG: ਵਿਸ਼ਾਖਾਪਟਨਮ ‘ਚ ਜੈਸਵਾਲ ਨੇ ਦਿਖਾਇਆ ਜਲਵਾ, ਪਹਿਲੇ ਦਿਨ ਬਣਾਈਆਂ 179 ਦੌੜਾਂ

IND vs ENG: ਇੰਗਲੈਂਡ ਅਤੇ ਭਾਰਤ ਵਿਚਾਲੇ ਵਿਸ਼ਾਖਾਪਟਨਮ ਟੈਸਟ ਮੈਚ ਦਾ ਪਹਿਲਾ ਦਿਨ ਮੇਜ਼ਬਾਨ ਭਾਰਤ ਲਈ ਮਿਲਿਆ-ਜੁਲਿਆ ਰਿਹਾ। ਇੱਕ ਪਾਸੇ ਜੈਸਵਾਲ ਦੇ ਸ਼ਾਨਦਾਰ ਸੈਂਕੜੇ ਨੇ ਭਾਰਤ ਨੂੰ 336 ਦੌੜਾਂ ਦਾ ਸਕੋਰ ਦਿੱਤਾ ਤਾਂ ਦੂਜੇ ਪਾਸੇ ਸੈਟ ਬੱਲੇਬਾਜ਼ਾਂ ਦੇ ਆਊਟ ਹੋਣ ਕਾਰਨ 6 ਵਿਕਟਾਂ ਡਿੱਗ ਗਈਆਂ।

ਜੇਕਰ ਜੈਸਵਾਲ ਦੀ ਪਾਰੀ ਨੂੰ ਅਲਗ ਕਰ ਦਈਏ ਤਾਂ ਬਾਕੀ ਬੱਲੇਬਾਜ਼ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ ਹਨ।

ਪਰ ਭਾਰਤ ਦੇ ਖੱਬੇ ਹੱਥ ਦੇ ਓਪਨਰ ਬੱਲੇਬਾਜ਼ ਦੀ ਤਾਰੀਫ ਕਰਨੀ ਬਣਦੀ ਹੈ, ਜਿਸ ਨੇ ਪਹਿਲੇ ਦਿਨ 257 ਗੇਂਦਾਂ ਦਾ ਸਾਹਮਣਾ ਕਰਦੇ ਹੋਏ 179 ਦੌੜਾਂ ਦੀ ਅਜੇਤੂ ਪਾਰੀ ਖੇਡੀ। ਜੈਸਵਾਲ ਨੇ 17 ਚੌਕੇ ਅਤੇ 5 ਛੱਕੇ ਲਗਾਏ ਹਨ। ਭਾਰਤ ਨੇ ਪਹਿਲੇ ਦਿਨ ਸਟੰਪ ਤੱਕ 93 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 336 ਦੌੜਾਂ ਬਣਾ ਲਈਆਂ ਹਨ।

ਇਸ ਤੋਂ ਪਹਿਲਾਂ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 14 ਦੌੜਾਂ ਦੇ ਨਿੱਜੀ ਸਕੋਰ ‘ਤੇ ਸ਼ੋਏਬ ਬਸ਼ੀਰ ਦਾ ਸ਼ਿਕਾਰ ਬਣੇ। ਸ਼ੁਭਮਨ ਗਿੱਲ (34), ਸ਼੍ਰੇਅਸ ਅਈਅਰ (27), ਜੇਮਸ ਐਂਡਰਸਨ (34), ਟੌਮ ਹਾਰਟਲੇ ਕ੍ਰਮਵਾਰ ਆਊਟ ਹੋ ਗਏ। ਸਾਰਿਆਂ ਦੀਆਂ ਨਜ਼ਰਾਂ ਡੈਬਿਊ ਕਰਨ ਵਾਲੇ ਰਜਤ ਪਾਟੀਦਾਰ ‘ਤੇ ਟਿਕੀਆਂ ਹੋਈਆਂ ਸਨ। ਉਸ ਨੇ 72 ਗੇਂਦਾਂ ‘ਤੇ 32 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਤੋਂ ਇਲਾਵਾ ਅਕਸ਼ਰ ਪਟੇਲ ਨੇ 51 ਗੇਂਦਾਂ ‘ਤੇ 27 ਦੌੜਾਂ ਬਣਾਈਆਂ। ਸ਼੍ਰੀਕਰ ਭਾਰਤ ਨੇ 23 ਗੇਂਦਾਂ ‘ਤੇ 17 ਦੌੜਾਂ ਦਾ ਯੋਗਦਾਨ ਪਾਇਆ।

ਇਦਾਂ ਦੀ ਰਹੀ ਇੰਗਲੈਂਡ ਦੀ ਗੇਂਦਬਾਜ਼ੀ

ਇੰਗਲੈਂਡ ਲਈ ਸ਼ੋਏਬ ਬਸ਼ੀਰ ਅਤੇ ਰੇਹਨਾ ਅਹਿਮਦ ਨੇ ਦੋ-ਦੋ ਵਿਕਟਾਂ ਲਈਆਂ। ਪਹਿਲੇ ਟੈਸਟ ਦੇ ਹੀਰੋ ਰਹੇ ਟੌਮ ਹਾਰਟਲੀ ਨੇ ਸਿਰਫ 1 ਵਿਕਟ ਲਈ। ਆਪਣੇ 42ਵੇਂ ਸਾਲ ਵਿੱਚ ਚੱਲ ਰਹੇ ਜੇਮਸ ਐਂਡਰਸਨ ਨੇ ਬਿਹਤਰੀਨ ਗੇਂਦਬਾਜ਼ੀ ਕੀਤੀ। ਜਿੰਮੀ ਨੇ 17 ਓਵਰਾਂ ਵਿੱਚ 30 ਦੌੜਾਂ ਦੇ ਕੇ 1 ਵਿਕਟ ਲਿਆ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

Recent Comments