Saturday, May 4, 2024
Home Punjab ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਵੱਡੀ ਰਾਹਤ

ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਵੱਡੀ ਰਾਹਤ

ਲੁਧਿਆਣਾ : ਨਗਰ ਨਿਗਮ ਦੇ ਮੁਲਾਜ਼ਮਾਂ (Municipal Corporation employees) ਨੂੰ ਸਰਕਾਰ ਵੱਲੋਂ ਵੱਡੀ ਰਾਹਤ ਮਿਲੀ ਹੈ, ਜਿਸ ਤਹਿਤ ਗਰੁੱਪ-ਬੀ ਦੇ ਮੁਲਾਜ਼ਮਾਂ (Group-B employees) ਨੂੰ ਸਥਾਨਕ ਪੱਧਰ ‘ਤੇ ਹੀ ਤਨਖਾਹ ਵਧਾਉਣ ਦੀ ਮਨਜ਼ੂਰੀ ਮਿਲੇਗੀ।

ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਲੋਕਲ ਬਾਡੀ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਵੱਲੋਂ ਪਿਛਲੇ ਸਾਲ 4 ਅਕਤੂਬਰ ਨੂੰ ਜਾਰੀ ਆਰਡਰ ਜ਼ਰੀਏ ਨਗਰ ਨਿਗਮ ‘ਚ ਕੰਮ ਕਰ ਰਹੇ ਗਰੁੱਪ-ਏ ਅਤੇ ਬੀ. ਦੇ ਮੁਲਾਜ਼ਮਾਂ ਦੀ ਤਨਖ਼ਾਹ ਵਧਾਉਣ ਜਾਂ ਸਲਾਨਾ ਤਰੱਕੀ ਦੀ ਮਨਜ਼ੂਰੀ ਦੇਣ ਦਾ ਫ਼ੈਸਲਾ ਸਰਕਾਰ ਦੇ ਪੱਧਰ ‘ਤੇ ਹੋਣ ਦਾ ਫਰਮਾਨ ਸੁਣਾਇਆ ਗਿਆ ਸੀ।

ਇਸ ਫ਼ੈਸਲੇ ਦਾ ਮੁਲਾਜ਼ਮ ਯੂਨੀਅਨਾਂ ਵੱਲੋਂ ਇਹ ਕਹਿ ਕੇ ਵਿਰੋਧ ਕੀਤਾ ਗਿਆ ਕਿ ਪਹਿਲੇ ਗਰੁੱਪ-ਬੀ ਦੇ ਮੁਲਾਜ਼ਮ ਦੇ ਏ. ਸੀ. ਪੀ. ਸਕੀਮ ਜਾਂ ਐਕਸ ਇੰਡੀਆ ਲੀਵ ਦੇ ਕੇਸ ਸਰਕਾਰ ਦੇ ਪੱਧਰ ‘ਤੇ ਡੀਲ ਕੀਤੇ ਜਾਂਦੇ ਹਨ।

ਹੁਣ ਸੈਲਰੀ ਵਧਾਉਣ ਜਾਂ ਸਲਾਨਾ ਤਰੱਕੀ ਦੀ ਮਨਜ਼ੂਰੀ ਦੇਣ ਦਾ ਫ਼ੈਸਲਾ ਸਰਕਾਰ ਦੇ ਪੱਧਰ ‘ਤੇ ਹੋਣ ਤੋਂ ਬਾਅਦ ਮੁਲਾਜ਼ਮਾਂ ਨੂੰ ਚੰਡੀਗੜ੍ਹ ਦਫ਼ਤਰ ‘ਚ ਗੇੜੇ ਮਾਰ ਕੇ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਆਪਣੇ ਫ਼ੈਸਲੇ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਸਿਰਫ ਗਰੁੱਪ-ਏ ਦੇ ਮੁਲਾਜ਼ਮਾਂ ਦੀ ਤਨਖ਼ਾਹ ਵਧਾਉਣ ਜਾਂ ਸਲਾਨਾ ਤਰੱਕੀ ਦੀ ਮਨਜ਼ੂਰੀ ਦੇਣ ਦਾ ਫ਼ੈਸਲਾ ਸਰਕਾਰ ਦੇ ਪੱਧਰ ‘ਤੇ ਹੋਵੇਗਾ, ਜਦੋਂਕਿ ਗਰੁੱਪ-ਬੀ ਦੇ ਮੁਲਾਜ਼ਮਾਂ ਦੀ ਤਨਖ਼ਾਹ ਵਧਾਉਣ ਦੀ ਮਨਜ਼ੂਰੀ ਪਹਿਲਾਂ ਵਾਂਗ ਕਮਿਸ਼ਨਰ ਵੱਲੋਂ ਹੀ ਦਿੱਤੀ ਜਾਵੇਗੀ। ਇਸ ਸਬੰਧੀ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਨਵੇਂ ਸਿਰੇ ਤੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

RELATED ARTICLES

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

ਜੰਮੂ-ਕਸ਼ਮੀਰ ‘ਚ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ

ਜੰਮੂ-ਕਸ਼ਮੀਰ 'ਚ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ ਪੁੰਛ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੂਰਨਕੋਟ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫ਼ੌਜ...

ਭਾਰਤ ‘ਚ ‘ਸੋਨੇ ਦੀ ਤਸਕਰੀ’ ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ

ਭਾਰਤ 'ਚ 'ਸੋਨੇ ਦੀ ਤਸਕਰੀ' ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ ਮੁੰਬਈ: ਮੁੰਬਈ ਵਿੱਚ ਅਫਗਾਨਿਸਤਾਨ ਕੌਂਸਲੇਟ ਦੀ ਕੌਂਸਲੇਟ ਜਨਰਲ ਜ਼ਕੀਆ ਵਾਰਦਕ...

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

Recent Comments