Saturday, May 18, 2024
Home India ਮੋਦੀ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਨੂੰ ਵੱਡਾ ਤੋਹਫ਼ਾ

ਮੋਦੀ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਨੂੰ ਵੱਡਾ ਤੋਹਫ਼ਾ

ਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi)ਨੇ ਕਿਹਾ ਕਿ ਸਰਕਾਰ ਹਾਈਵੇਅ ‘ਤੇ ਟਰੱਕ ਅਤੇ ਟੈਕਸੀ ਡਰਾਈਵਰਾਂ ਲਈ ਢੁਕਵੇਂ ਆਰਾਮ ਸਥਾਨ ਮੁਹੱਈਆ ਕਰਵਾਉਣ ਲਈ ਨਵੀਂ ਯੋਜਨਾ ‘ਤੇ ਕੰਮ ਕਰ ਰਹੀ ਹੈ। ਇਸ ਯੋਜਨਾ ਤਹਿਤ ਪਹਿਲੇ ਪੜਾਅ ਵਿੱਚ 1,000 ਸੁਵਿਧਾ ਕੇਂਦਰ ਬਣਾਏ ਜਾਣਗੇ। ਰਾਸ਼ਟਰੀ ਰਾਜ ਮਾਰਗਾਂ ਦੇ ਨਾਲ ਬਣਾਈਆਂ ਜਾਣ ਵਾਲੀਆਂ ਇਨ੍ਹਾਂ ਸਹੂਲਤਾਂ ‘ਤੇ ਡਰਾਈਵਰਾਂ ਨੂੰ ਆਰਾਮ ਕਰਨ ਲਈ ਸਥਾਨ, ਪਖਾਨੇ ਅਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

 

‘ਭਾਰਤ ਮੋਬਿਲਿਟੀ’ (‘Bharat Mobility’) ਗਲੋਬਲ ਪ੍ਰਦਰਸ਼ਨੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਹਾਈਵੇਅ ‘ਤੇ ਟਰੱਕ ਅਤੇ ਟੈਕਸੀ ਡਰਾਈਵਰਾਂ ਨੂੰ ਦਰਪੇਸ਼ ਸਮੱਸਿਆਵਾਂ ਵੱਲ ਉਦਯੋਗ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ, “ਡਰਾਈਵਰ ਟਰਾਂਸਪੋਰਟ ਸੈਕਟਰ ਦਾ ਅਹਿਮ ਹਿੱਸਾ ਹਨ, ਉਹ ਲੰਬੇ ਸਮੇਂ ਤੱਕ ਗੱਡੀ ਚਲਾਉਂਦੇ ਹਨ ਪਰ ਉਨ੍ਹਾਂ ਕੋਲ ਆਰਾਮ ਕਰਨ ਲਈ ਢੁਕਵੀਂ ਥਾਂ ਵੀ ਨਹੀਂ ਹੈ। ਉਨ੍ਹਾਂ ਨੂੰ ਆਰਾਮ ਕਰਨ ਦਾ ਸਮਾਂ ਨਹੀਂ ਮਿਲਦਾ ਅਤੇ ਇਸ ਕਾਰਨ ਕਈ ਵਾਰ ਸੜਕ ਹਾਦਸੇ ਵੀ ਹੋ ਜਾਂਦੇ ਹਨ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਟਰੱਕ ਡਰਾਈਵਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਸਮਝਦੀ ਹੈ।

ਬਣਾਈਆਂ ਜਾਣਗੀਆਂ 1000 ਇਮਾਰਤਾਂ
ਉਨ੍ਹਾਂ ਕਿਹਾ, “ਸਾਰੇ ਰਾਸ਼ਟਰੀ ਰਾਜਮਾਰਗਾਂ ‘ਤੇ ਡਰਾਈਵਰਾਂ ਲਈ ਭੋਜਨ, ਪੀਣ ਵਾਲੇ ਸਾਫ਼ ਪਾਣੀ, ਪਖਾਨੇ, ਪਾਰਕਿੰਗ ਅਤੇ ਆਰਾਮ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਇਮਾਰਤਾਂ ਬਣਾਉਣ ਲਈ ਇੱਕ ‘ਨਵੀਂ ਯੋਜਨਾ’ ਚੱਲ ਰਹੀ ਹੈ,”। ਮੋਦੀ ਨੇ ਕਿਹਾ ਕਿ ਸਰਕਾਰ ਇਸ ਯੋਜਨਾ ਦੇ ਪਹਿਲੇ ਪੜਾਅ ‘ਚ ਦੇਸ਼ ਭਰ ‘ਚ ਅਜਿਹੀਆਂ 1000 ਇਮਾਰਤਾਂ ਬਣਾਉਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਟਰੱਕ ਅਤੇ ਟੈਕਸੀ ਡਰਾਈਵਰਾਂ ਦਾ ਜੀਵਨ ਸੁਖਾਲਾ ਹੋਵੇਗਾ ਅਤੇ ਸਫ਼ਰ ਵੀ ਸੁਖਾਲਾ ਹੋਵੇਗਾ। ਇਸ ਨਾਲ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਵੇਗਾ ਅਤੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments