Monday, May 20, 2024
Home International ਅਮਰੀਕਾ ਵੱਲੋਂ 1 ਲੱਖ ਵਰਕ ਪਰਮਿਟ ਜਾਰੀ ਕਰਨ ਦਾ ਐਲਾਨ

ਅਮਰੀਕਾ ਵੱਲੋਂ 1 ਲੱਖ ਵਰਕ ਪਰਮਿਟ ਜਾਰੀ ਕਰਨ ਦਾ ਐਲਾਨ

ਵਾਸ਼ਿੰਗਟਨ, 5 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਮਰੀਕਾ ਸਰਕਾਰ ਨੇ ਐਚ-1ਬੀ ਵੀਜ਼ਾ ‘ਤੇ ਮੁਲਕ ਵਿਚ ਆਏ ਪ੍ਰਵਾਸੀਆਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਇਕ ਲੱਖ ਵਰਕ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਐਤਵਾਰ ਨੂੰ ਕੌਮੀ ਸੁਰੱਖਿਆ ਸਮਝੌਤਾ ਜਨਤਕ ਕੀਤਾ ਗਿਆ ਜਿਸ ਤਹਿਤ ਐਚ-1ਬੀ ਵੀਜ਼ਾ ਧਾਰਕਾਂ ਦੇ ਉਨ੍ਹਾਂ ਢਾਈ ਲੱਖ ਬੱਚਿਆਂ ਦਾ ਮਸਲਾ ਵੀ ਸੁਲਝਾਇਆ ਜਾਵੇਗਾ ਜਿਨ੍ਹਾਂ ਦੀ ਉਮਰ 21 ਸਾਲ ਤੋਂ ਟੱਪ ਗਈ।

 

ਵਿਰੋਧੀ ਧਿਰ ਰਿਪਬਲਿਕਨ ਪਾਰਟੀ ਨਾਲ ਵਿਚਾਰ ਵਟਾਂਦਰੇ ਮਗਰੋਂ ਡੈਮੋਕ੍ਰੈਟਿਕ ਪਾਰਟੀ ਸਰਬਸੰਮਤੀ ਵਾਲਾ ਰਾਹ ਕੱਢਣ ਵਿਚ ਸਫਲ ਰਹੀ ਜਿਸ ਦਾ ਸਭ ਤੋਂ ਵੱਧ ਫਾਇਦਾ ਕਈ ਵਰਿ੍ਹਆਂ ਤੋਂ ਗਰੀਨ ਕਾਰਡ ਦੀ ਉਡੀਕ ਕਰ ਰਹੇ ਪ੍ਰਵਾਸੀਆਂ ਨੂੰ ਹੋਵੇਗਾ। ਬਿਨਾਂ ਸ਼ੱਕ ਇਸ ਕਤਾਰ ਵਿਚ ਹਜ਼ਾਰਾਂ ਭਾਰਤੀ ਸ਼ਾਮਲ ਹਨ ਅਤੇ ਹੁਣ ਅਮਰੀਕਾ ਵਿਚ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਵੀ ਸੁਨਹਿਰੀ ਬਣਦਾ ਨਜ਼ਰ ਆ ਰਿਹਾ ਹੈ। ਅਮਰੀਕਾ ਵਿਚ ਵੱਖ ਵੱਖ ਮੁਲਕਾਂ ‘ਤੇ ਆਧਾਰਤ ਕੋਟਾ ਹੋਣ ਕਾਰਨ ਭਾਰਤੀਆਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਚ-1ਬੀ ਵੀਜ਼ਾ ਲੈਣ ਵਾਲਿਆਂ ਵਿਚ ਵੱਡੀ ਗਿਣਤੀ ਭਾਰਤੀਆਂ ਦੀ ਹੁੰਦੀ ਹੈ ਪਰ ਗਰੀਨ ਕਾਰਡ ਮਿਲਣ ਦੀ ਮੰਜ਼ਿਲ ਤੱਕ ਪੁੱਜਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਬੱਚਿਆਂ ਦੀ ਉਮਰ ਇੰਮੀਗ੍ਰੇਸ਼ਨ ਕਾਨੂੰਨ ਵਿਚ ਤੈਅਸ਼ੁਦਾ ਹੱਦ ਤੋਂ ਟੱਪ ਜਾਂਦੀ ਹੈ।

ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇੰਮੀਗ੍ਰੇਸ਼ਨ ਪ੍ਰਣਾਲੀ ਵੇਲਾ ਵਿਹਾਅ ਚੁੱਕੀ ਹੈ ਅਤੇ ਹੁਣ ਇਸ ਨੂੰ ਸਮੇਂ ਦੀ ਹਾਣ ਦਾ ਬਣਾਉਣਾ ਲਾਜ਼ਮੀ ਹੋ ਗਿਆ ਹੈ। ਇਸ ਤਰੀਕੇ ਨਾਲ ਅਮਰੀਕਾ ਨੂੰ ਸੁਰੱਖਿਅਤ ਰੱਖਣ ਵਿਚ ਮਦਦ ਮਿਲੇਗੀ ਅਤੇ ਪ੍ਰਵਾਸੀਆਂ ਨਾਲ ਮਨੁੱਖਤਾ ਦੇ ਬੁਨਿਆਦੀ ਸਿਧਾਂਤਾਂ ਮੁਤਾਬਕ ਸਲੂਕ ਕੀਤਾ ਜਾ ਸਕੇਗਾ। ਵਾਈਟ ਹਾਊਸ ਵੱਲੋਂ ਜਾਰੀ ਸਮਝੌਤੇ ਦੇ ਵੇਰਵਿਆਂ ਮੁਤਾਬਕ ਉਮਰ ਟਪਾ ਚੁੱਕਾ ਬੱਚਿਆਂ ਨੂੰ ਅੱਠ ਸਾਲ ਵਾਸਤੇ ਐਚ-4 ਵੀਜ਼ੇ ਦਾ ਲਾਭ ਮਿਲ ਸਕੇਗਾ। ਇਸ ਤੋਂ ਇਲਾਵਾ ਰੁਜ਼ਗਾਰ ਆਧਾਰਤ 18 ਹਜ਼ਾਰ ਗਰੀਨ ਕਾਰਡ ਜਾਰੀ ਕੀਤੇ ਜਾਣਗੇ ਅਤੇ ਆਉਂਦੇ ਪੰਜ ਸਾਲ ਦੌਰਾਨ ਅਮਰੀਕਾ 1 ਲੱਖ 58 ਹਜ਼ਾਰ ਗਰੀਨ ਕਾਰਡ ਜਾਰੀ ਕਰੇਗਾ।

RELATED ARTICLES

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments