Sunday, April 28, 2024
Home India India-Maldives Row: ਚੀਨ ਤੋਂ ਪਰਤੇ ਮੁਹੰਮਦ ਮੁਈਜ਼ੂ ਨੇ ਹੁਣ ਭਾਰਤ ਨੂੰ ਦਿੱਤਾ...

India-Maldives Row: ਚੀਨ ਤੋਂ ਪਰਤੇ ਮੁਹੰਮਦ ਮੁਈਜ਼ੂ ਨੇ ਹੁਣ ਭਾਰਤ ਨੂੰ ਦਿੱਤਾ ਅਲਟੀਮੇਟਮ, ਕਿਹਾ- 15 ਮਾਰਚ ਤੱਕ ਹਟਾਓ ਭਾਰਤੀ ਫੌਜ

India-Maldives Row:: ਮਾਲਦੀਵ ਅਤੇ ਭਾਰਤ ਵਿਚਕਾਰ ਸਬੰਧ ਲਗਾਤਾਰ ਵਿਗੜ ਰਹੇ ਹਨ। ਇਸ ਦੌਰਾਨ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਇੱਕ ਵਾਰ ਫਿਰ ‘ਇੰਡੀਆ ਆਊਟ’ ਦਾ ਨਾਅਰਾ ਲਗਾਇਆ ਹੈ। ਪੀਟੀਆਈ ਦੀ ਖਬਰ ਮੁਤਾਬਕ ਮੁਹੰਮਦ ਮੁਈਜ਼ੂ ਨੇ ਭਾਰਤ ਦੀ ਮਾਲਦੀਵ ਤੋਂ ਆਪਣੀਆਂ ਫੌਜੀ ਬਲਾਂ ਨੂੰ ਵਾਪਸ ਬੁਲਾਉਣ ਦੀ ਮੰਗ ਨੂੰ ਦੁਹਰਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਨੂੰ 15 ਮਾਰਚ ਦਾ ਅਲਟੀਮੇਟਮ ਦਿੱਤਾ ਹੈ।

 

ਇਸ ਤੋਂ ਪਹਿਲਾਂ ਮਾਲਦੀਵ ਨੇ ਦੋ ਮਹੀਨੇ ਪਹਿਲਾਂ ਭਾਰਤੀ ਸੈਨਿਕਾਂ ਨੂੰ ਹਟਾਉਣ ਦੀ ਮੰਗ ਕੀਤੀ ਸੀ। ਜੇਕਰ ਸਰਕਾਰੀ ਅੰਕੜਿਆਂ ਦੀ ਮੰਨੀਏ ਤਾਂ ਮਾਲਦੀਵ ਵਿੱਚ 88 ਭਾਰਤੀ ਸੈਨਿਕ ਹਨ।

ਹਾਲ ਹੀ ਵਿੱਚ ਚੀਨ ਦੇ ਦੌਰੇ ਤੋਂ ਬਾਅਦ ਵਤਨ ਪਰਤੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਹੁਣ ਭਾਰਤ ਬਾਰੇ ਲਗਾਤਾਰ ਤਿੱਖੇ ਬਿਆਨ ਦੇ ਰਹੇ ਹਨ। ਸ਼ਨੀਵਾਰ (13 ਜਨਵਰੀ) ਨੂੰ ਵੀ ਮੁਈਜ਼ੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਾਂਅ ਲਏ ਬਿਨਾਂ ਅਸਿੱਧੇ ਤੌਰ ‘ਤੇ ਭਾਰਤ ‘ਤੇ ਨਿਸ਼ਾਨਾ ਸਾਧਿਆ ਸੀ। ਉਸ ਨੇ ਕਿਹਾ ਸੀ ਕਿ ਅਸੀਂ ਛੋਟੇ ਹੋ ਸਕਦੇ ਹਾਂ ਪਰ ਇਹ ਸਾਨੂੰ ਧਮਕੀ ਦੇਣ ਦਾ ਲਾਇਸੈਂਸ ਨਹੀਂ ਦਿੰਦਾ।

ਮਾਲਦੀਵ ਦੇ ਰਾਸ਼ਟਰਪਤੀ ਅਤੇ ਪ੍ਰਸ਼ਾਸਨਿਕ ਨੀਤੀ ਦਾ ਹਵਾਲਾ ਦਿੱਤਾ

ਸਨਓਨਲਾਈਨ ਅਖਬਾਰ ਦੀ ਰਿਪੋਰਟ ਦੇ ਅਨੁਸਾਰ, ਰਾਸ਼ਟਰਪਤੀ ਦਫਤਰ ਵਿੱਚ ਜਨਤਕ ਨੀਤੀ ਸਕੱਤਰ ਅਬਦੁੱਲਾ ਨਾਜ਼ਿਮ ਇਬਰਾਹਿਮ ਨੇ ਪ੍ਰੈਸ ਬ੍ਰੀਫਿੰਗ ਦੌਰਾਨ ਕਿਹਾ ਕਿ ਰਾਸ਼ਟਰਪਤੀ ਮੁਈਜ਼ੂ ਨੇ ਰਸਮੀ ਤੌਰ ‘ਤੇ ਭਾਰਤ ਨੂੰ 15 ਮਾਰਚ ਤੱਕ ਆਪਣੀਆਂ ਫੌਜਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਭਾਰਤੀ ਸੈਨਿਕ ਮਾਲਦੀਵ ਵਿੱਚ ਨਹੀਂ ਰਹਿ ਸਕਦੇ ਹਨ। ਮਾਲਦੀਵ ਸਰਕਾਰ ਦੀ ਨੀਤੀ ਦਾ ਹਵਾਲਾ ਦਿੰਦੇ ਹੋਏ ਨਾਜ਼ਿਮ ਨੇ ਕਿਹਾ ਕਿ ਇਹ ਰਾਸ਼ਟਰਪਤੀ ਡਾਕਟਰ ਮੁਹੰਮਦ ਮੁਈਜ਼ੂ ਅਤੇ ਉਨ੍ਹਾਂ ਦੇ ਪ੍ਰਸ਼ਾਸਨ ਦੀ ਨੀਤੀ ਹੈ।

ਫੌਜੀਆਂ ਦੀ ਵਾਪਸੀ ਸਬੰਧੀ ਕੋਰ ਗਰੁੱਪ ਦੀ ਮੀਟਿੰਗ ਹੋਈ

ਸਕੱਤਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਫੌਜਾਂ ਦੀ ਵਾਪਸੀ ਦੇ ਮੁੱਦੇ ‘ਤੇ ਉੱਚ ਪੱਧਰੀ ਕੋਰ ਗਰੁੱਪ ਬਣਾਇਆ ਗਿਆ ਹੈ। ਕੋਰ ਗਰੁੱਪ ਦੀ ਪਹਿਲੀ ਮੀਟਿੰਗ ਐਤਵਾਰ ਨੂੰ ਮਾਲੇ ਸਥਿਤ ਵਿਦੇਸ਼ ਮੰਤਰਾਲੇ ਦੇ ਹੈੱਡਕੁਆਰਟਰ ਵਿੱਚ ਹੋਈ। ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਵੀ ਇਸ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਭਾਰਤ ਵੱਲੋਂ ਮਾਲਦੀਵ ਵਿੱਚ ਭਾਰਤੀ ਹਾਈ ਕਮਿਸ਼ਨਰ ਮੁਨੂ ਮਹਾਵਰ ਮੌਜੂਦ ਸਨ। ਮੀਟਿੰਗ ਦੇ ਏਜੰਡੇ ਦੀ ਪੁਸ਼ਟੀ ਮਾਲਦੀਵ ਦੇ ਪਬਲਿਕ ਪਾਲਿਸੀ ਸੈਕਟਰੀ ਨਾਜ਼ਿਮ ਨੇ ਕੀਤੀ ਹੈ ਜਿਸ ਵਿੱਚ ਫੌਜਾਂ ਦੀ ਵਾਪਸੀ ਇੱਕ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹੋਣੀ ਹੈ।

RELATED ARTICLES

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ...

LEAVE A REPLY

Please enter your comment!
Please enter your name here

- Advertisment -

Most Popular

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ...

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

Recent Comments