Saturday, May 4, 2024
Home Punjab CM ਮਾਨ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਾਲੋਨੀਆਂ ਖਿਲਾਫ਼ ਸਖ਼ਤ ਕਦਮ ਚੁੱਕਣ ਲਈ...

CM ਮਾਨ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਾਲੋਨੀਆਂ ਖਿਲਾਫ਼ ਸਖ਼ਤ ਕਦਮ ਚੁੱਕਣ ਲਈ ਆਖਿਆ; ਵਿਧਾਨ ਸਭਾ ਦੇ ਅਗਲੇ ਸੈਸ਼ਨ ‘ਚ ਲਿਆਂਦਾ ਜਾਵੇਗਾ ਬਿੱਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਸੂਬੇ ‘ਚ ਭਵਿੱਖ ‘ਚ ਗ਼ੈਰ ਕਾਨੂੰਨੀ ਕਾਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ।

ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ਵਿੱਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ।

ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ਼ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗ਼ੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੋਨਾਈਜ਼ਰ ਗ਼ੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗ਼ਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਗ਼ੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ।

RELATED ARTICLES

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments