Saturday, May 4, 2024
Home Uncategorized Canada News: ਕੈਨੇਡਾ 'ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ...

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ ਪੁਲਿਸ ਨੇ ਹੋਸ਼ ਉਡਾ ਦੇਣ ਵਾਲਾ ਖੁਲਾਸਾ ਕੀਤਾ ਹੈ। ਪੁਲਿਸ ਨੇ ਪੰਜਾਬੀ ਮੁੰਡੇ-ਕੁੜੀਆਂ ਨੂੰ ਕਾਬੂ ਕੀਤਾ ਹੈ ਜੋ ਫਿਰੌਤੀਆਂ ਲੈਂਦੇ ਸੀ। ਇਨ੍ਹਾਂ ਮੁੰਡੇ-ਕੁੜੀਆਂ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੋਣ ਦਾ ਸ਼ੱਕ ਹੈ।

 

ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਦੀ ਪੀਲ ਪੁਲਿਸ ਦੇ ਫਿਰੌਤੀ ਜਾਂਚ ਟਾਸਕ ਦਲ ਨੇ ਦੋ ਪੰਬਾਜਣਾਂ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਫਿਰੌਤੀ ਦੇ ਕੁਝ ਮਾਮਲੇ ਹੱਲ ਕਰ ਲਏ ਹਨ ਜਦਕਿ ਹੋਰਨਾਂ ਦੀ ਜਾਂਚ ਅਜੇ ਜਾਰੀ ਹੈ। ਇਸ ਤੋਂ ਪਹਿਲਾਂ ਐਡਮਿੰਟਨ ਪੁਲਿਸ ਵੀ ਇਸੇ ਦੋਸ਼ ਤਹਿਤ ਛੇ ਪੰਜਾਬੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਜਾਂਚ ਦਲ ਦੀ ਮੁਖੀ ਸ਼ੈਲੀ ਥੌਮਸਨ ਨੇ ਦੱਸਿਆ ਕਿ ਪਹਿਲਾਂ ਬਰੈਂਪਟਨ ਦੇ ਰਹਿਣ ਵਾਲੇ ਗਗਨ ਅਜੀਤ ਸਿੰਘ (23) ਤੇ ਮਿਸੀਸਾਗਾ ਦੇ ਅਨਮੋਲਜੀਤ (23) ਤੇ ਬਰੈਂਪਟਨ ਦੀਆਂ ਦੋ ਕੁੜੀਆਂ ਇਸ਼ਮੀਤ ਕੌਰ (25) ਤੇ ਏਮਨਜੀਤ ਕੌਰ (21) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸੇ ਦੌਰਾਨ ਸਬੂਤ ਇਕੱਠੇ ਕਰਨ ਮਗਰੋਂ ਅਰੁਣਦੀਪ ਥਿੰਦ (39) ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਨੇ ਕਰੀਬ 29 ਜਣਿਆਂ ਵਿੱਚੋਂ ਕੁਝ ਨੂੰ ਧਮਕਾ ਕੇ ਤੇ ਕੁਝ ‘ਤੇ ਫਾਇਰਿੰਗ ਕਰਕੇ ਫਿਰੌਤੀ ਮੰਗੀ ਸੀ।

ਮੁਲਜ਼ਮਾਂ ਦੇ ਟਿਕਾਣਿਆਂ ਦੀ ਤਲਾਸ਼ੀ ਲੈਣ ‘ਤੇ ਉੱਥੋਂ ਨਾਜਾਇਜ਼ ਅਸਲਾ, ਨਕਦੀ, ਕਈ ਕੰਪਿਊਟਰ ਤੇ 50 ਸਮਾਰਟ ਫੋਨ ਮਿਲੇ ਹਨ। ਜਾਂਚ ਦਲ ਮੁਖੀ ਸ਼ੈਲੀ ਨੇ ਦੱਸਿਆ ਕਿ ਜਾਂਚ ਦਲ ਦੇ 23 ਮੁਲਾਜ਼ਮਾਂ ਨੇ ਮੁਲਜ਼ਮਾਂ ‘ਤੇ ਕਈ ਦਿਨਾਂ ਤੱਕ ਨਿਗ੍ਹਾ ਰੱਖੀ ਤੇ ਸਬੂਤ ਇਕੱਠੇ ਕਰਨ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਮੁਖੀ ਨਿਸ਼ਾਨ ਦੁਗਾਈਆਪਾ ਨੇ ਕਿਹਾ ਕਿ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪ੍ਰਸ਼ਾਸਨ ਬੜੀ ਗੰਭੀਰਤਾ ਨਾਲ ਲੈ ਰਿਹਾ ਹੈ। ਮੁਲਜ਼ਮ ਗਗਨ ਅਜੀਤ ਸਿੰਘ ਦੇ ਇੰਸਟਾਗਰਾਮ ਖਾਤੇ ਤੋਂ ਉਸ ਦਾ ਸਬੰਧ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੋਣ ਦਾ ਸ਼ੱਕ ਪੈਂਦਾ ਹੈ।

RELATED ARTICLES

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

ਆਂਵਲਾ ਇਕ ਅਜਿਹਾ ਸੁਪਰਫੂਡ ਹੈ ਜੋ ਸਵਾਦ ਅਤੇ ਸਿਹਤ ਨਾਲ ਭਰਪੂਰ

ਆਂਵਲਾ ਇਕ ਅਜਿਹਾ ਸੁਪਰਫੂਡ ਹੈ ਜੋ ਸਵਾਦ ਅਤੇ ਸਿਹਤ ਨਾਲ ਭਰਪੂਰ ਮੰਨਿਆ ਜਾਂਦਾ ਹੈ। ਆਂਵਲੇ ਦੀ ਵਰਤੋਂ ਦਵਾਈ ਵਜੋਂ ਵੀ ਕੀਤੀ ਜਾਂਦੀ ਹੈ। ਆਂਵਲਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments