Friday, May 3, 2024
Home International Pakistan Elections 2024: ਪਾਕਿਸਤਾਨ 'ਚ ਪੀਟੀਆਈ ਨੇ ਕੀਤਾ ਸਰਕਾਰ ਬਣਾਉਣ ਦਾ ਦਾਅਵਾ;...

Pakistan Elections 2024: ਪਾਕਿਸਤਾਨ ‘ਚ ਪੀਟੀਆਈ ਨੇ ਕੀਤਾ ਸਰਕਾਰ ਬਣਾਉਣ ਦਾ ਦਾਅਵਾ; ਇਮਰਾਨ ਦੀ ਪਾਰਟੀ ਨੇ ਕਿਹਾ, ਲੋਕ ਫ਼ਤਵੇ ਦਾ ਸਨਮਾਨ ਕਰਨ ਸਾਰੀਆਂ ਸੰਸਥਾਵਾਂ

ਸਲਾਮਾਬਾਦ (ਰਾਇਟਰ) : ਸੰਸਦੀ ਚੋਣਾਂ ‘ਚ ਸਭ ਤੋਂ ਵੱਡਾ ਦਲ ਬਣ ਕੇ ਉੱਭਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਹੁਣ ਸਰਕਾਰ ਬਣਾਉਣ ਦੀ ਕੋਸ਼ਿਸ਼ ‘ਚ ਹੈ। ਇਸਦੇ ਲਈ ਉਸ ਨੇ ਜ਼ਰੂਰੀ ਹਮਾਇਤ ਜੁਟਾਉਣ ਲਈ ਜੋੜ-ਤੋੜ ਸ਼ੁਰੂ ਕਰ ਦਿੱਤਾ ਹੈ। ਪੀਟੀਆਈ ਮੁਖੀ ਗੌਹਰ ਅਲੀ ਖ਼ਾਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਨੇਤਾ ਇਮਰਾਨ ਖ਼ਾਨ ਤੈਅ ਕਰਨਗੇ ਕਿ ਪਾਕਿਸਤਾਨ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋਵੇਗਾ।

ਇਮਰਾਨ ਇਸ ਵੇਲੇ ਜੇਲ੍ਹ ’ਚ ਬੰਦ ਹਨ, ਵੈਸੇ ਉਨ੍ਹਾਂ ਨੂੰ ਸ਼ਨਿਚਰਵਾਰ ਨੂੰ 12 ਮਾਮਲਿਆਂ ’ਚ ਜ਼ਮਾਨਤ ਮਿਲ ਗਈ ਹੈ। ਇਸ ਦਰਮਿਆਨ ਨਵਾਜ਼ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਤੇ ਬਿਲਾਵਲ ਭੁੱਟੋ ਜ਼ਰਦਾਰੀ ਦੀ ਪਾਕਿਸਤਾਨ ਪੀਪੁਲਜ਼ ਪਾਰਟੀ ਵੀ ਸਰਕਾਰ ਬਣਾਉਣ ਲਈ ਗੱਲਬਾਤ ਕਰ ਰਹੀਆਂ ਹਨ। ਫ਼ੌਜ ਮੁਖੀ ਜਨਰਲ ਆਸਿਮ ਮੁਨੀਰ ਨੇ ਦੇਸ਼ ਲਈ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਦੱਸੀ ਹੈ ਤੇ ਸਿਆਸੀ ਦਲਾਂ ਨੂੰ ਸਥਿਰ ਸਰਕਾਰ ਦੇ ਗਠਨ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸਰਕਾਰ ਬਣਾਉਣ ਦੀ ਕਵਾਇਦ ਦਰਮਿਆਨ ਦੇਸ਼ ਦੇ ਕਈ ਹਿੱਸਿਆਂ ’ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਦੀ ਸੂਚਨਾ ਹੈ। ਉੱਤਰੀ ਵਜ਼ੀਰਿਸਤਾਨ ’ਚ ਪ੍ਰਦਰਸ਼ਨ ਦੌਰਾਨ ਗੋਲ਼ੀ ਲੱਗਣ ਨਾਲ ਇਲਾਕੇ ਦੇ ਪ੍ਰਭਾਵਸ਼ਾਲੀ ਆਗੂ ਮੋਹਸਿਨ ਡਾਵਰ ਜ਼ਖ਼ਮੀ ਹੋਏ ਹਨ ਜਦਕਿ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋਈ ਹੈ।

ਗੌਹਰ ਅਲੀ ਖ਼ਾਨ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ, ਪੀਟੀਆਈ ਨੂੰ ਸਰਕਾਰ ਬਣਾਉਣ ਦਾ ਫ਼ਤਵਾ ਮਿਲਿਆ ਹੈ, ਸਾਰੀਆਂ ਸੰਸਥਾਵਾਂ ਨੂੰ ਮਿਲ ਕੇ ਉਸਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ਸ਼ਨਿਚਰਵਾਰ ਰਾਤ ਤਕ ਜੇਕਰ ਸਾਰੇ ਚੋਣ ਨਤੀਜਿਆਂ ਦਾ ਐਲਾਨ ਨਾ ਹੋਇਆ ਤਾਂ ਐਤਵਾਰ ਨੂੰ ਪੀਟੀਆਈ ਵਰਕਰ ਦੇਸ਼ ਭਰ ’ਚ ਸਰਕਾਰੀ ਦਫ਼ਤਰਾਂ ਸਾਹਮਣੇ ਸ਼ਾਂਤਮਈ ਮੁਜ਼ਾਹਰਾ ਕਰਨਗੇ। ਖ਼ਾਨ ਨੇ ਕਿਹਾ, ਪੀਟੀਆਈ ਪੰਜਾਬ ਤੇ ਖੈਬਰ ਪਖ਼ਤੂਨਖ਼ਵਾ ਸੂਬਿਆਂ ’ਚ ਵੀ ਸਰਕਾਰ ਬਣਾਏਗੀ। ਜ਼ਿਕਰਯੋਗ ਹੈ ਕਿ ਸੰਸਦੀ ਚੋਣ ’ਚ ਹਾਲੇ ਤਕ ਪੀਟੀਆਈ ਵੱਲੋਂ ਸਮਰਥਿਤ 92 ਆਜ਼ਾਦ ਉਮੀਦਵਾਰ ਜਿੱਤੇ ਹਨ। ਜਦਕਿ ਨਵਾਜ਼ ਸ਼ਰੀਫ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਹੈ, ਇਸ ਲਈ ਸਰਕਾਰ ਦੇ ਗਠਨ ਦਾ ਉਸਦਾ ਦਾਅਵਾ ਸਭ ਤੋਂ ਮਜ਼ਬੂਤ ਹੈ ਤੇ ਉਹੀ ਸਰਕਾਰ ਬਣਾਏਗੀ।

50 ਘੰਟਿਆਂ ’ਚ ਵੀ ਪੂਰੀ ਨਹੀਂ ਹੋਈ ਗਿਣਤੀ

ਮਤਦਾਨ ਖ਼ਤਮ ਹੋਣ ਦੇ ਤਤਕਾਲ ਬਾਅਦ ਸ਼ੁਰੂ ਹੋਈ ਵੋਟਾਂ ਦੀ ਗਿਣਤੀ 50 ਘੰਟੇ ਬਾਅਦ ਵੀ ਪੂਰੀ ਨਹੀਂ ਹੋ ਸਕੀ ਹੈ। ਹਾਲੇ ਤੱਕ 265 ਸੰਸਦੀ ਸੀਟਾਂ ’ਚੋਂ 253 ਦੇ ਹੀ ਨਤੀਜੇ ਆਏ ਹਨ। ਇਨ੍ਹਾਂ ’ਚੋਂ ਪੀਟੀਆਈ ਸਮਰਥਿਤ ਆਜ਼ਾਦ ਉਮੀਦਵਾਰਾਂ ਨੇ 92, ਪੀਐੱਮਐੱਲ (ਐੱਨ) ਨੇ 71 ਤੇ ਪੀਪੀਪੀ ਨੇ 54 ਸੀਟਾਂ ਹਾਸਲ ਕੀਤੀਆਂ ਹਨ। ਬੈਲਟ ਪੇਪਰਾਂ ਦੀ ਗਿਣਤੀ 24 ਘੰਟੇ ’ਚ ਪੂਰੀ ਹੋ ਜਾਣ ਦੀ ਸੰਭਾਵਨਾ ਸੀ ਪਰ ਉਸ ’ਚ ਗ਼ੈਰ ਜ਼ਰੂਰੀ ਦੇਰੀ ਹੋਈ। ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ 12 ਘੰਟਿਆਂ ’ਚ ਕੋਈ ਨਤੀਜਾ ਐਲਾਨ ਨਾ ਹੋਣ ’ਤੇ ਚੋਣ ਪ੍ਰਬੰਧਨ ’ਤੇ ਸਵਾਲ ਉੱਠੇ ਸਨ ਤੇ ਗੜਬੜੀ ਦੇ ਦੋਸ਼ ਲੱਗੇ ਸਨ। ਪੀਐੱਮਐੱਲ (ਐੱਨ) ਨੇਤਾ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਤੇ ਕਈ ਹੋਰ ਆਗੂਆਂ ਦੇ ਚੁਣੇ ਜਾਣ ਦੇ ਵਿਰੋਧ ’ਚ ਵਿਰੋਧੀ ਦਲਾਂ ਦੇ ਆਗੂ ਅਦਾਲਤ ਪਹੁੰਚ ਗਏ ਹਨ। ਦਾਇਰ ਪਟੀਸ਼ਨਾਂ ’ਚ ਇਨ੍ਹਾਂ ਆਗੂਆਂ ’ਤੇ ਚੋਣਾਂ ’ਚ ਬੇਨਿਯਮੀ ਤੇ ਗੜਬੜੀ ਦਾ ਦੋਸ਼ ਲਗਾਇਆ ਗਿਆ ਹੈ।

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments