Monday, May 20, 2024
Home Health & Fitness Health News: ਲੱਸੀ ਪੀਣ ਨਾਲ ਦੂਰ ਹੁੰਦੀਆਂ ਹਨ ਸਿਹਤ ਸਬੰਧੀ ਕਈ ਸਮੱਸਿਆਵਾਂ

Health News: ਲੱਸੀ ਪੀਣ ਨਾਲ ਦੂਰ ਹੁੰਦੀਆਂ ਹਨ ਸਿਹਤ ਸਬੰਧੀ ਕਈ ਸਮੱਸਿਆਵਾਂ

Health News: ਗਰਮੀਆਂ ਵਿਚ ਲੋਕ ਜ਼ਿਆਦਾਤਰ ਠੰਢੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ। ਲੋਕ ਖ਼ਾਸਕਰ ਠੰਢੀ-ਠੰਢੀ ਲੱਸੀ ਪੀਣ ਦਾ ਮਜ਼ਾ ਲੈਂਦੇ ਹਨ। ਲੱਸੀ ਪੀਣ ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਹੈ।

ਅਜਿਹੇ ਵਿਚ ਇਸ ਨੂੰ ਪੀਣ ਨਾਲ ਸਿਹਤ ਦੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਆਉ ਜਾਣਦੇ ਹਾਂ ਲੱਸੀ ਪੀਣ ਦੇ ਫ਼ਾਇਦਿਆਂ ਬਾਰੇ:

– ਗਰਮੀਆਂ ਵਿਚ ਜ਼ਿਆਦਾ ਮਸਾਲੇਦਾਰ, ਤੇਲ ਵਾਲਾ ਭੋਜਨ ਖਾਣ ਨਾਲ ਪਾਚਨ ਤੰਤਰ ਹੌਲੀ ਹੋ ਜਾਂਦਾ ਹੈ। ਅਜਿਹੇ ਵਿਚ ਐਸੀਡਿਟੀ ਦੀ ਸਮੱਸਿਆ ਜ਼ਿਆਦਾ ਹੁੰਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਠੰਢੀ ਲੱਸੀ ਦਾ ਸੇਵਨ ਕਰਨਾ ਵਧੀਆ ਚੋਣ ਹੈ। ਇਸ ਨਾਲ ਪੇਟ ਨੂੰ ਠੰਢਕ ਮਿਲਣ ਦੇ ਨਾਲ ਜਲਣ, ਬਦਹਜ਼ਮੀ, ਐਸਿਡਿਟੀ ਆਦਿ ਤੋਂ ਰਾਹਤ ਮਿਲਦੀ ਹੈ। ਦਸਤ ਅਤੇ ਕਬਜ਼ ਦੀ ਸਥਿਤੀ ਵਿਚ ਲੱਸੀ ਦਾ ਸੇਵਨ ਲਾਭਕਾਰੀ ਹੈ। ਦਰਅਸਲ ਦਹੀਂ ਚੰਗੇ ਬੈਕਟੀਰੀਆ ਦਾ ਮੁੱਖ ਸਰੋਤ ਹੈ। ਅਜਿਹੇ ਵਿਚ ਇਸ ਤੋਂ ਤਿਆਰ ਲੱਸੀ ਦਾ ਸੇਵਨ ਇਨ੍ਹਾਂ ਸਮੱਸਿਆਵਾਂ ਤੋਂ ਬਚਣ ਵਿਚ ਮਦਦ ਕਰਦਾ ਹੈ।

– ਲੱਸੀ ਦਹੀਂ ਤੋਂ ਤਿਆਰ ਕੀਤੀ ਜਾਂਦੀ ਹੈ। ਅਜਿਹੇ ਵਿਚ ਦਹੀਂ ਵਿਚ ਮੌਜੂਦ ਪੌਸ਼ਟਿਕ ਤੱਤ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ, ਮੈਗਨੀਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਆਦਿ ਗੁਣ ਹੁੰਦੇ ਹਨ। ਅਜਿਹੇ ਵਿਚ ਇਸ ਤੋਂ ਤਿਆਰ ਕੀਤੀ ਗਈ ਲੱਸੀ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਤੰਦਰੁਸਤ ਰਖਦਾ ਹੈ।

– ਲੱਸੀ ਵਿਚ ਮੈਗਨੀਸ਼ੀਅਮ, ਪੋਟਾਸ਼ੀਅਮ, ਪ੍ਰੋਟੀਨ, ਐਂਟੀ-ਵਾਇਰਲ ਅਤੇ ਐਂਟੀ-ਬੈਕਟਰੀਅਲ ਹੋਣ ਕਾਰਨ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਅਜਿਹੇ ਵਿਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਦਹੀਂ ਵਿਚ ਪ੍ਰੋਬੀਉਟਿਕ, ਗੁਡ ਬੈਕਟੀਰੀਆ ਹੋਣ ਨਾਲ ਇਮਿਊਨਿਟੀ ਵਧਾਉਣ ਵਿਚ ਮਦਦ ਮਿਲਦੀ ਹੈ।

ਅਜਿਹੇ ਵਿਚ ਮੌਸਮੀ ਅਤੇ ਹੋਰ ਬੀਮਾਰੀਆਂ ਦੀ ਚਪੇਟ ਵਿਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ। ਲੱਸੀ ਵਿਚ ਕੈਲੋਰੀ ਅਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ। ਅਜਿਹੇ ਵਿਚ ਰੋਜ਼ਾਨਾ ਇਕ ਗਲਾਸ ਲੱਸੀ ਦਾ ਸੇਵਨ ਕਰਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

RELATED ARTICLES

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments