Wednesday, May 8, 2024
Home Health & Fitness ਸੌਂਫ ਦੀ ਚਾਹ ਪੀਣ ਨਾਲ ਸਰੀਰ ਨੂੰ ਕਈ ਬਿਮਾਰੀਆ ਤੋਂ ਮਿਲਦੀ ਹੈ...

ਸੌਂਫ ਦੀ ਚਾਹ ਪੀਣ ਨਾਲ ਸਰੀਰ ਨੂੰ ਕਈ ਬਿਮਾਰੀਆ ਤੋਂ ਮਿਲਦੀ ਹੈ ਰਾਹਤ

Health News : ਸੌਂਫ ਇੱਕ ਆਯੁਰਵੈਦਿਕ ਦਵਾਈ ਹੈ, ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਦੂਰ ਰੱਖਦੀ ਹੈ। ਉਚਿਤ ਮਾਤਰਾ ਵਿਚ ਆਰਾਮ ਨਾਲ ਅਸੀਂ ਇਸਨੂੰ ਹਰ ਰੋਜ਼ ਭੋਜਨ ਤੋਂ ਬਾਅਦ ਖਾ ਸਕਦੇ ਹਾਂ। ਇਸਦੀ ਤਾਸੀਰ ਠੰਡੀ ਹੁੰਦੀ ਹੈ ਅਤੇ ਇਹ ਮਿੱਠੇ ਅਤੇ ਕੌੜੇਪਨ ਦਾ ਮਿਸ਼ਰਣ ਹੁੰਦਾ ਹੈ। ਸੌਂਫ ਵਿਚ ਫਾਈਬਰ, ਐਂਟੀ-ਆਕਸੀਡੈਂਟ ਅਤੇ ਸਾਰੇ ਜ਼ਰੂਰੀ ਖਣਿਜ ਪਾਏ ਜਾਂਦੇ ਹਨ, ਜਿਸ ਕਾਰਨ ਇਸ ਨੂੰ ਰੋਜ਼ਾਨਾ ਆਪਣੀ ਖੁਰਾਕ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ।

ਕੁਝ ਇਸ ਨੂੰ ਸਾਬਤ ਖਾਂਦੇ ਹਨ , ਅਤੇ ਕੁਝ ਇਸ ਨੂੰ ਮਿਸ਼ਰੀ ਵਿਚ ਮਿਲਾ ਕੇ ਖਾਂਦੇ ਹਨ, ਕੁਝ ਇਸ ਨੂੰ ਭੁੰਨ ਕੇ ਖਾਂਦੇ ਹਨ, ਅਤੇ ਕੁਝ ਇਸ ਨੂੰ ਪਾਣੀ ਵਿਚ ਉਬਾਲ ਕੇ ਪੀਂਦੇ ਹਨ, ਜਦੋਂ ਕਿ ਕੁਝ ਸੌਫ ਦੀ ਚਾਹ ਬਣਾ ਕੇ ਪੀਂਦੇ ਹਨ।

ਸੌਫ ਦੀ ਚਾਹ ਬਣਾਉਣ ਦਾ ਸਭ ਤੋਂ ਆਸਾਨ ਤਰੀਕਾ ਇਹ ਹੈ ਕਿ ਸੌਂਫ ਦੇ ਬੀਜਾਂ ਨੂੰ ਪਾਣੀ ‘ਚ ਉਬਾਲ ਕੇ ਉਸ ਨੂੰ ਛਾਣ ਕੇ ਪੀਓ ਪਰ ਇਸ ਨੂੰ ਥੋੜਾ ਹੋਰ ਫ਼ਾਇਦੇਮੰਦ ਅਤੇ ਸਵਾਦਿਸ਼ਟ ਬਣਾਉਣ ਲਈ ਪਾਣੀ ਗਰਮ ਕਰੋ, ਇਸ ਵਿਚ ਸੌਫ,ਅਜਵਾਇਨ,ਕੁੱਟਿਆ ਹੋਇਆ ਅਦਰਕ ਪਾਓ। ਇਸ ਨੂੰ ਚੰਗੀ ਤਰ੍ਹਾਂ ਉਬਾਲਣ ਦਿਓ, ਫਿਰ ਇਸ ਨੂੰ ਛਾਣ ਕੇ ਇਸ ਵਿਚ ਸ਼ਹਿਦ ਮਿਲਾ ਕੇ ਪੀਓ।

ਭਾਰ ਘਟਾਉਣ ਵਿੱਚ ਮਦਦਗਾਰ : ਜਦੋਂ ਸੌਂਫ ਪਾਚਨ ਕਿਰਿਆ ਨੂੰ ਸੰਤੁਲਿਤ ਕਰਦੀ ਹੈ, ਤਾਂ ਇਹ ਸਰੀਰ ਦੇ ਮੇਟਾਬੋਲਿਜ਼ਮ ਨੂੰ ਸੁਧਾਰਦੀ ਹੈ। ਨਾਲ ਹੀ, ਇਸ ਵਿੱਚ ਮੌਜੂਦ ਫਾਈਬਰ ਲੰਬੇ ਸਮੇਂ ਤੱਕ ਪੇਟ ਭਰਿਆ ਮਹਿਸੂਸ ਕਰਨ ਵਿੱਚ ਸਾਡੀ ਮਦਦ ਕਰਦਾ ਹੈ, ਅਤੇ ਜੋ ਸਾਨੂੰ ਜ਼ਿਆਦਾ ਖਾਣ ਨੂੰ ਰੋਕਦਾ ਹੈ। ਇਨ੍ਹਾਂ ਕਾਰਨਾਂ ਕਰਕੇ ਸੌਂਫ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੀ ਹੈ।

ਅੱਖਾਂ ਲਈ ਹੈ ਜ਼ਰੂਰੀ : ਸੌਂਫ ਵਿੱਚ ਪਾਇਆ ਜਾਣ ਵਾਲਾ ਵਿਟਾਮਿਨ ਏ ਅੱਖਾਂ ਲਈ ਫਾਇਦੇਮੰਦ ਹੁੰਦਾ ਹੈ। ਇਹ ਲੈਂਸ ਦੇ ਪ੍ਰੋਟੀਨ ਨੂੰ ਬਿਹਤਰ ਬਣਾਉਣ ਵਿੱਚ ਵੀ ਇੱਕ ਵਿਸ਼ੇਸ਼ ਭੂਮਿਕਾ ਨਿਭਾਉਂਦਾ ਹੈ, ਅਤੇ ਜਿਸ ਨਾਲ ਮੋਤੀਆਬਿੰਦ ਦਾ ਖ਼ਤਰਾ ਵੀ ਘੱਟ ਜ਼ਾਂਦਾ ਹੈ।

ਹਾਈ ਬਲੱਡ ਪ੍ਰੈਸ਼ਰ ਨੂੰ ਕਰਦਾ ਹੈ ਕੰਟਰੋਲ : ਸੌਂਫ ‘ਚ ਪੋਟਾਸ਼ੀਅਮ ਹੁੰਦਾ ਹੈ ਜੋ ਸਰੀਰ ‘ਚ ਐਸਿਡ ਬੇਸ ਬੈਲੇਂਸ ਨੂੰ ਸੰਤੁਲਿਤ ਕਰਦਾ ਹੈ ਅਤੇ ਦਿਲ ਦੀ ਧੜਕਣ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਵੀ ਕੰਟਰੋਲ ‘ਚ ਰਹਿੰਦਾ ਹੈ।

ਦੁੱਧ ਚੁੰਘਾਉਣ ਵਾਲੀਆਂ ਔਰਤਾਂ ਲਈ ਫਾਇਦੇਮੰਦ : ਸੌਂਫ ਵਿੱਚ ਫਾਈਟੋਏਸਟ੍ਰੋਜਨ ਪਾਇਆ ਜਾਂਦਾ ਹੈ, ਜੋ ਲੈਂਕਟੇਸ਼ਨ ਵਿੱਚ ਮਦਦ ਕਰਦਾ ਹੈ। ਦੁੱਧ ਦੀ ਮਾਤਰਾ ਵਧਾਉਣ ਦੇ ਨਾਲ-ਨਾਲ ਇਹ ਬੱਚੇ ਦਾ ਭਾਰ ਵਧਾਉਣ ਵਿੱਚ ਵੀ ਬਹੁਤ ਮਦਦਗਾਰ ਹੁੰਦਾ ਹੈ।

ਸੌਂਫ ਦੇ ਕਈ ਹੋਰ ਫਾਇਦੇ ਵੀ ਹਨ

RELATED ARTICLES

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ...

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ...

LEAVE A REPLY

Please enter your comment!
Please enter your name here

- Advertisment -

Most Popular

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

Recent Comments