Sunday, May 5, 2024
Home Punjab What is C2+50% Formula?: ਆਖ਼ਰ ਕੀ ਹੈ MSP 'ਤੇ ਸਵਾਮੀਨਾਥਨ ਦਾ C2+50%...

What is C2+50% Formula?: ਆਖ਼ਰ ਕੀ ਹੈ MSP ‘ਤੇ ਸਵਾਮੀਨਾਥਨ ਦਾ C2+50% ਦਾ ਫਾਰਮੂਲਾ; ਆਸਾਨ ਸ਼ਬਦਾਂ ‘ਚ ਸਮਝੋ ਪੂਰਾ ਮਸਲਾ

What is C2+50% Formula?: ਕਿਸਾਨ ਅੰਦੋਲਨ 2.0 ਦੇ ਆਗਾਜ਼ ਤੋਂ ਬਾਅਦ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦਾ ਮੁੱਦਾ ਵੀ ਕਾਫੀ ਉੱਠ ਰਿਹਾ ਹੈ। ਅੰਦੋਲਨ ਕਿਸਾਨ ਕਈ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਤੁਰ ਪਏ ਹਨ। ਕਿਸਾਨ ਪਿਛਲੇ ਅੰਦੋਲਨ ਵੇਲੇ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਦੀ ਮੰਗ ਕਰ ਰਹੇ ਹਨ।

ਇਨ੍ਹਾਂ ‘ਚੋਂ ਮੁੱਖ ਮੰਗ ਸੀ2+50 ਫਾਰਮੂਲੇ ਦੇ ਆਧਾਰ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਲਾਗੂ ਕਰਵਾਉਣਾ ਹੈ।

ਸਰਕਾਰ ਕਿਸਾਨ ਨੇਤਾਵਾਂ ਨਾਲ ਗੱਲਬਾਤ ਜਾਰੀ ਰੱਖਣਾ ਚਾਹੁੰਦੀ ਹੈ। ਸੜਕ ਉਪਰ ਉਤਰੇ ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ।

ਕੀ ਹੈ ਸੀ2+50 ਫਾਰਮੂਲਾ
ਇਹ ਘੱਟੋ-ਘੱਟ ਸਮਰਥਨ ਮੁੱਲ ਕੱਢਣ ਦਾ ਸਵਾਮੀਨਾਥਾ ਦਾ ਫਾਰਮੂਲਾ ਹੈ, ਜਿਸ ਉਤੇ ਕਿਸਾਨਾਂ ਦੀ ਉਪਜ ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦਣ ਦੀ ਗੱਲ ਕਹੀ ਗਈ ਹੈ। ਸੀ2+50 ਫਸਲ ਦੀ ਔਸਤ ਲਾਗਤ ਤੋਂ 50 ਫ਼ੀਸਦੀ ਜ਼ਿਆਦਾ ਪੈਸੇ ਦੇਣ ਦਾ ਫਾਰਮੂਲਾ ਹੈ। ਇਸ ਵਿੱਚ ਸਾਰੇ ਖਰਚਿਆਂ ਨੂੰ ਜੋੜਿਆ ਗਿਆ ਹੈ, ਜਿਸ ਵਿੱਚ ਜ਼ਮੀਨ ਦਾ ਠੇਕਾ ਵੀ ਸ਼ਾਮਲ ਹੈ। ਸਰਲ ਸ਼ਬਦਾਂ ਵਿੱਚ ਸਮਝੀਏ ਤਾਂ ਸਵਾਮੀਨਾਥਨ ਕਮਿਸ਼ਨ ਨੇ ਫ਼ਸਲ ਲਾਗਤ ਦਾ 50 ਫ਼ੀਸਦੀ ਤੋਂ ਜ਼ਿਆਦਾ ਦੇਣ ਦੀ ਸਿਫਾਰਿਸ਼ ਕੀਤੀ ਸੀ। ਲਾਗਤ ਨੂੰ ਤਿੰਨ ਤਰ੍ਹਾਂ ਨਾਲ ਕੱਢਿਆ ਜਾ ਸਕਦਾ ਹੈ।

1.A2 ਵਿੱਚ ਨਕਦੀ ਖ਼ਰਚ ਜਿਸ ਤਰ੍ਹਾਂ ਕਿ ਬੀਜ ਰਸਾਇਣ, ਮਜ਼ਦੂਰੀ ਉਤੇ ਖ਼ਰਚ, ਖਾਦ, ਈਂਧਣ ਅਤੇ ਸਿੰਚਾਈ ਆਦਿ ਸ਼ਾਮਲ ਹੈ।
2.A2+FL ਵਿੱਚ ਫ਼ਸਲ ਪੈਦਾ ਕਰਨ ਵਿੱਚ ਪਰਿਵਾਰ ਦੇ ਮੈਂਬਰਾਂ ਦੀ ਮਿਹਨਤ ਦੀ ਅਨੁਮਾਨਤ ਲਾਗਤ ਵੀ ਜੋੜੀ ਜਾਂਦੀ ਹੈ।
3. C2 ਵਿੱਚ ਵਿਆਪਕ ਲਾਗਤ ਸ਼ਾਮਲ ਹੁੰਦੀ ਹੈ, ਜਿਸ ਵਿੱਚ ਜ਼ਮੀਨ ਦਾ ਠੇਕਾ ਅਤੇ ਖੇਤੀ ਨਾਲ ਸਬੰਧਤ ਦੂਜੀਆਂ ਚੀਜ਼ਾਂ ਉਤੇ ਲੱਗਣ ਵਾਲਾ ਵਿਆਜ ਵੀ ਸ਼ਾਮਲ ਹੈ।

ਕਾਬਿਲੇਗੌਰ ਹੈ ਕਿ ਸਰਕਾਰ ਕਿਸਾਨ ਆਗੂਆਂ ਨਾਲ ਗੱਲਬਾਤ ਜਾਰੀ ਰੱਖਣਾ ਚਾਹੁੰਦੀ ਹੈ। ਸੜਕਾਂ ‘ਤੇ ਉਤਰੇ ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਉਹੀ ਖੇਤੀ ਵਿਗਿਆਨੀ ਐਮਐਸ ਸਵਾਮੀਨਾਥਨ ਜਿਨ੍ਹਾਂ ਨੂੰ ਹਾਲ ਹੀ ਵਿੱਚ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਐਮਐਸਪੀ ਮੁੱਲ ਤੈਅ ਕਰਨ ਦੀ ਮੌਜੂਦਾ ਪ੍ਰਣਾਲੀ ਤੋਂ ਖੁਸ਼ ਨਹੀਂ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦਾ ਖਰਚਾ ਵੀ ਪੂਰਾ ਨਹੀਂ ਹੁੰਦਾ। ਇਸ ਲਈ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਲਈ ਕੇਂਦਰ ਸਰਕਾਰ ਨੇ 18 ਨਵੰਬਰ 2004 ਨੂੰ ਇੱਕ ਕਮਿਸ਼ਨ ਦਾ ਗਠਨ ਕੀਤਾ ਸੀ। ਬਾਅਦ ਵਿੱਚ ਸਵਾਮੀਨਾਥਨ ਕਮਿਸ਼ਨ ਦੇ ਨਾਮ ਨਾਲ ਪ੍ਰਸਿੱਧ ਹੋਇਆ। ਕਮਿਸ਼ਨ ਨੇ ਦੋ ਸਾਲਾਂ ਵਿੱਚ ਪੰਜ ਰਿਪੋਰਟਾਂ ਸਰਕਾਰ ਨੂੰ ਸੌਂਪੀਆਂ ਸਨ। ਉਨ੍ਹਾਂ ਰਿਪੋਰਟਾਂ ਵਿੱਚ 201 ਸਿਫ਼ਾਰਸ਼ਾਂ ਸ਼ਾਮਲ ਸਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਚਰਚਾ ਕੀਤੀ ਗਈ ਸਿਫ਼ਾਰਿਸ਼ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨਾਲ ਸਬੰਧਤ ਸੀ।

RELATED ARTICLES

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

ਜੰਮੂ-ਕਸ਼ਮੀਰ ‘ਚ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ

ਜੰਮੂ-ਕਸ਼ਮੀਰ 'ਚ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ ਪੁੰਛ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੂਰਨਕੋਟ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫ਼ੌਜ...

ਭਾਰਤ ‘ਚ ‘ਸੋਨੇ ਦੀ ਤਸਕਰੀ’ ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ

ਭਾਰਤ 'ਚ 'ਸੋਨੇ ਦੀ ਤਸਕਰੀ' ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ ਮੁੰਬਈ: ਮੁੰਬਈ ਵਿੱਚ ਅਫਗਾਨਿਸਤਾਨ ਕੌਂਸਲੇਟ ਦੀ ਕੌਂਸਲੇਟ ਜਨਰਲ ਜ਼ਕੀਆ ਵਾਰਦਕ...

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

Recent Comments