Monday, April 29, 2024
Home India ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਪੰਜਵੇਂ ਗੇੜ ਦੀ ਮੀਟਿੰਗ ਲਈ ਦਿੱਤਾ ਸੱਦਾ

ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਪੰਜਵੇਂ ਗੇੜ ਦੀ ਮੀਟਿੰਗ ਲਈ ਦਿੱਤਾ ਸੱਦਾ

ਨਵੀਂ ਦਿੱਲੀ: ਕਿਸਾਨਾਂ ਅਤੇ ਕੇਂਦਰ ਵਿਚਾਲੇ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਕਿ ਬੇਸਿੱਟਾਂ ਨਿਕਲੀਆਂ ਜਿਸ ਕਾਰਨ ਅੱਜ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤੀ ਹੈ ਇਸ ਵਿਚਾਲੇ ਕੇਂਦਰ  ਸਰਕਾਰ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਕਿਸਾਨ ਅਤੇ ਕੇਂਦਰ ਵਿਚਾਲੇ ਇਹ 5ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਬਾਰੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕੀਤਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।

ਦੱਸ ਦੇਈਏ ਕਿ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਨਿਤਿਆਨੰਦ ਰਾਏ ਅਤੇ ਅਰਜੁਨ ਮੁੰਡਾ ਨਾਲ 4 ਗੇੜ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਵਿਚ ਹਨ। ਕਿਸਾਨ ਅੰਦੋਲਨ ਵਿਚ ਸ਼ਾਮਲ 14,000 ਕਿਸਾਨ ਆਪਣੇ ਟਰੈਕਟਰਾਂ-ਟਰਾਲੀਆਂ ਅਤੇ ਜੇ. ਸੀ. ਬੀ. ਮਸ਼ੀਨਾਂ ਨਾਲ ਅੱਗੇ ਵੱਧਣ ਦੀ ਕੋਸ਼ਿਸ਼ ‘ਚ ਹਨ। ਕਿਸਾਨਾਂ ਦੇ ਇਕੱਠ ਨੂੰ ਵੇਖਦੇ ਹੋਏ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ ਅਤੇ ਪੁਲਸ ਵਲੋਂ ਸਖ਼ਤ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨ ਪੋਕਲੇਨ, ਜੇ. ਸੀ. ਬੀ. ਟਿਪਰ ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਖਨੌਰੀ ਅਤੇ ਸ਼ੰਭੂ ਬਾਰਡਰ ਵੱਲ ਵਧ ਰਹੇ ਹਨ।

RELATED ARTICLES

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ...

LEAVE A REPLY

Please enter your comment!
Please enter your name here

- Advertisment -

Most Popular

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ...

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

Recent Comments