Thursday, May 16, 2024
Home Canada ਕੈਨੇਡਾ ਵਿਚ ਮਹਿੰਗਾਈ ਦਰ ਘਟ ਕੇ 3 ਫੀ ਸਦੀ ਤੋਂ ਹੇਠਾਂ ਆਈ

ਕੈਨੇਡਾ ਵਿਚ ਮਹਿੰਗਾਈ ਦਰ ਘਟ ਕੇ 3 ਫੀ ਸਦੀ ਤੋਂ ਹੇਠਾਂ ਆਈ

ਟੋਰਾਂਟੋ, 21 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਮਹਿੰਗਾਈ ਦਰ ਘਟ ਕੇ ਤਿੰਨ ਫੀ ਸਦੀ ਤੋਂ ਹੇਠਾਂ ਆ ਗਈ ਹੈ ਪਰ ਬਹੁਤਾ ਅਸਰ ਗੈਸ ਕੀਮਤਾਂ ਵਿਚ ਕਮੀ ਕਾਰਨ ਦੇਖਣ ਨੂੰ ਮਿਲ ਰਿਹਾ ਹੈ। ਆਰਥਿਕ ਮਾਹਰਾਂ ਮੁਤਾਬਕ ਗੈਸੋਲੀਨ ਦੇ ਭਾਅ ਵਿਚ 4 ਸੈਂਟ ਦੀ ਕਮੀ ਇਕ ਪਾਸੇ ਰੱਖ ਦਿਤੀ ਜਾਵੇ ਤਾਂ ਮਹਿੰਗਾਈ ਦਰ 3.2 ਫ਼ੀ ਸਦੀ ਬਣਦੀ ਹੈ। ਸਾਫ ਲਫਜ਼ਾਂ ਗੱਲ ਕਰੀਏ ਤਾਂ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਭਾਅ ਹੇਠਾਂ ਨਹੀਂ ਆਏ ਪਰ ਮੰਨਿਆ ਜਾ ਰਿਹਾ ਹੈ ਕਿ ਬੈਂਕ ਆਫ ਕੈਨੇਡਾ ਵੱਲੋਂ ਜੂਨ ਮਹੀਨੇ ਦੌਰਾਨ ਵਿਆਜ ਦਰਾਂ ਵਿਚ ਪਹਿਲੀ ਕਟੌਤੀ ਕੀਤੀ ਜਾ ਸਕਦੀ ਹੈ।

ਆਰਥਿਕ ਮਾਹਰਾਂ ਵੱਲੋਂ ਜਨਵਰੀ ਮਹੀਨੇ ਦੌਰਾਨ ਮਹਿੰਗਾਈ ਦਰ 3.3 ਫ਼ੀ ਸਦੀ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਸੀ ਕਿਉਂਕਿ ਮੌਰਗੇਜ ਦਾ ਅਸਮਾਨ ਛੂੰਹਦਾ ਖਰਚਾ ਮਹਿੰਗਾਈ ਘਟਣ ਦੇ ਰਾਹ ਵਿਚ ਅੜਿੱਕਾ ਬਣ ਰਿਹਾ ਹੈ। ਮਕਾਨ ਮਾਲਕ ਅਤੇ ਕਿਰਾਏਦਾਰ ਦੋਵੇਂ ਤਬਕੇ ਬੁਰੀ ਤਰ੍ਹਾਂ ਪ੍ਰਭਾਵਤ ਹਨ ਜਿਨ੍ਹਾਂ ਦੀ ਆਮਦਨ ਦਾ ਵੱਡਾ ਹਿੱਸਾ ਰਿਹਾਇਸ਼ ‘ਤੇ ਖਰਚ ਹੁੰਦਾ ਹੈ। ਬੈਂਕ ਆਫ ਕੈਨੇਡਾ ਮਾਰਚ 2022 ਮਗਰੋਂ ਵਿਆਜ ਦਰਾਂ ਵਿਚ 10 ਵਾਰ ਵਾਧਾ ਕਰ ਚੁੱਕਾ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਵਾਧੇ ਵਿਚ ਖੜੋਤ ਆਈ ਹੈ।

ਆਰਥਿਕ ਮਾਹਰਾਂ ਦਾ ਕਹਿਣਾ ਹੈ ਕਿ ਵਿਆਜ ਦਰਾਂ ਵਿਚ ਕਟੌਤੀ ਹੋਣ ਮਗਰੋਂ ਹਾਲਾਤ ਵਿਚ ਹੋਰ ਸੁਧਾਰ ਹੋ ਸਕਦਾ ਹੈ। ਗਰੌਸਰੀ ਦਾ ਜ਼ਿਕਰ ਕੀਤਾ ਜਾਵੇ ਤਾਂ ਕੁਝ ਚੀਜ਼ਾਂ ਦੇ ਭਾਅ ਮਾਮੂਲੀ ਤੌਰ ‘ਤੇ ਘਟੇ ਪਰ ਲੋਕਾਂ ਦੀ ਜ਼ੁਬਾਨੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਟੋਰਾਂਟੋ ਦੇ ਡਾਊਨ ਟਾਊਨ ਵਿਚ ਇਕ ਸਟੋਰ ‘ਤੇ ਪੁੱਜੀ ਆਇਸ਼ਾ ਅਲੀ ਨੇ ਕਿਹਾ ਕਿ ਭਾਵੇਂ ਕਾਗਜ਼ਾਂ ਵਿਚ ਮਹਿੰਗਾਈ ਦਰ ਘਟਦੀ ਨਜ਼ਰ ਆ ਰਹੀ ਹੈ ਪਰ ਸਟ੍ਰਾਅਬੈਰੀਜ਼ ਵਰਗੇ ਫਲ ਹੁਣ ਵੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ।

ਸੀ.ਬੀ.ਸੀ. ਦੀ ਰਿਪੋਰਟ ਮੁਤਾਬਕ ਮੀਟ, ਡੇਅਰੀ ਉਤਪਾਦ, ਤਾਜ਼ੇ ਫਲ ਅਤੇ ਬੇਕਰੀ ਵਾਲੀਆਂ ਵਸਤਾਂ ਜਨਵਰੀ ਮਹੀਨੇ ਦੌਰਾਨ ਮਾਮੂਲੀ ਤੌਰ ‘ਤੇ ਸਸਤੀਆਂ ਹੋਈਆਂ ਜਦਕਿ ਕੁਝ ਚੀਜ਼ਾਂ ਦੇ ਭਾਅ ਮਾਮੂਲੀ ਤੌਰ ‘ਤੇ ਵਧੇ ਵੀ।

RELATED ARTICLES

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments