Tuesday, May 14, 2024
Home India ਕਾਸ਼ੀ 'ਚ ਨਜ਼ਰ ਆ ਰਿਹਾ ਮਿੰਨੀ ਪੰਜਾਬ.ਵਾਰਾਣਸੀ 'ਚ ਅਜਿਹਾ ਕਿਉਂ ਬੋਲੇ PM...

ਕਾਸ਼ੀ ‘ਚ ਨਜ਼ਰ ਆ ਰਿਹਾ ਮਿੰਨੀ ਪੰਜਾਬ.ਵਾਰਾਣਸੀ ‘ਚ ਅਜਿਹਾ ਕਿਉਂ ਬੋਲੇ PM ਮੋਦੀ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਵਾਰਾਣਸੀ ਵਿੱਚ ਹਨ। ਉਨ੍ਹਾਂ ਅੱਜ ਬੀਐਚਯੂ ਵਿੱਚ ਸੰਸਦ ਸੰਸਕ੍ਰਿਤ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ। ਫਿਰ ਉਹ ਸੰਤ ਰਵਿਦਾਸ ਮੰਦਰ ਪਹੁੰਚੇ। ਪੀਐਮ ਮੋਦੀ ਨੇ ਸੰਤ ਗੁਰੂ ਰਵਿਦਾਸ ਦੇ 647ਵੇਂ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਿਰਕਤ ਕੀਤੀ। ਇੱਥੇ ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਸ਼ੀ ਵਿੱਚ ਪਿਛਲੇ 10 ਸਾਲਾਂ ਵਿੱਚ ਬਹੁਤ ਵਿਕਾਸ ਹੋਇਆ ਹੈ।

ਅਗਲੇ ਪੰਜ ਸਾਲਾਂ ਵਿੱਚ ਇਸੇ ਭਰੋਸੇ ਨਾਲ ਦੇਸ਼ ਵਿਕਾਸ ਨੂੰ ਨਵੀਂ ਗਤੀ ਦੇਵੇਗਾ। ਦੇਸ਼ ਸਫਲਤਾ ਦੇ ਨਵੇਂ ਕੀਰਤੀਮਾਨ ਸਿਰਜੇਗਾ ਅਤੇ ਇਹ ਮੋਦੀ ਦੀ ਗਾਰੰਟੀ ਹੈ। ਕਾਸ਼ੀ ਆਪਣੇ ਆਪ ਨੂੰ ਸੁੰਦਰ ਬਣਾ ਰਹੀ ਹੈ, ਇਸ ਨੂੰ ਅੱਗੇ ਵੀ ਸੰਵਾਰਨਾ ਹੈ।

ਉਨ੍ਹਾਂ ਕਿਹਾ ਕਿ ਕਾਲ ਨਾਲੋਂ ਪੁਰਾਣੀ ਕਹੀ ਜਾਂਦੀ ਕਾਸ਼ੀ ਦੀ ਪਛਾਣ ਨੂੰ ਨੌਜਵਾਨ ਪੀੜ੍ਹੀ ਵੱਲੋਂ ਜ਼ਿੰਮੇਵਾਰੀ ਨਾਲ ਨਿਖਾਰਿਆ ਜਾ ਰਿਹਾ ਹੈ। ਇਸ ਦੌਰਾਨ ਮੋਦੀ ਨੇ ਪੰਜਾਬ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਵਾਰਾਣਸੀ ਵਿੱਚ ਮਿੰਨੀ ਪੰਜਾਬ ਨਜ਼ਰ ਆ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕਈ ਜ਼ਿਲ੍ਹਿਆਂ ਅਤੇ ਰਾਜਾਂ ਵਿੱਚ ਰਵਿਦਾਸ ਜੈਅੰਤੀ ਦੇ ਸਮਾਗਮ ਆਮ ਗੱਲ ਹੈ। ਪਰ 15ਵੀਂ ਸਦੀ ਦੇ ਸੰਤ ਰਵਿਦਾਸ ਦਾ ਜਨਮ ਸਥਾਨ ਹੋਣ ਕਰਕੇ, ਕਾਸ਼ੀ ਦੇ ਵੱਖ ਮਾਇਨੇ ਹੀ ਹਨ।

ਗੁਰੂ ਰਵਿਦਾਸ ਜੀ ਮੱਧਕਾਲੀਨ ਕਾਲ ਵਿੱਚ ਇੱਕ ਭਾਰਤੀ ਸੰਤ ਕਵੀ ਸਤਿਗੁਰੂ ਸਨ। ਉਨ੍ਹਾਂ ਨੂੰ ਸੰਤ ਸ਼੍ਰੋਮਣੀ ਸਤਿਗੁਰੂ ਦੀ ਉਪਾਧੀ ਦਿੱਤੀ ਗਈ ਹੈ। ਉਨ੍ਹਾਂ ਨੇ ਰਵਿਦਾਸੀਆ ਪੰਥ ਦੀ ਸਥਾਪਨਾ ਕੀਤੀ ਅਤੇ ਉਨ੍ਹਾਂ ਦੇ ਦੁਆਰਾ ਰਚਿਤ ਕੁਝ ਬਾਣੀ ਸਿੱਖ ਲੋਕਾਂ ਦੇ ਪਵਿੱਤਰ ਗ੍ਰੰਥ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਨੇ ਜਾਤੀਵਾਦ ਦਾ ਜ਼ੋਰਦਾਰ ਖੰਡਨ ਕੀਤਾ ਅਤੇ ਗਿਆਨ ਦਾ ਮਾਰਗ ਦਿਖਾਇਆ। ਸਿੱਖ ਲੋਕ ਸੰਤ ਰਵਿਦਾਸ ਦਾ ਬਹੁਤ ਸਤਿਕਾਰ ਕਰਦੇ ਹਨ।

RELATED ARTICLES

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

LEAVE A REPLY

Please enter your comment!
Please enter your name here

- Advertisment -

Most Popular

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

Recent Comments