Wednesday, May 8, 2024
Home Canada ਕੈਨੇਡਾ ਅਤੇ ਆਸਟ੍ਰੇਲੀਆ ਵਿਚ 2 ਪੰਜਾਬੀ ਨੌਜਵਾਨਾਂ ਦੀ ਮੌਤ

ਕੈਨੇਡਾ ਅਤੇ ਆਸਟ੍ਰੇਲੀਆ ਵਿਚ 2 ਪੰਜਾਬੀ ਨੌਜਵਾਨਾਂ ਦੀ ਮੌਤ

ਟੋਰਾਂਟੋ/ਐਡੀਲੇਡ : ਕੈਨੇਡਾ ਅਤੇ ਆਸਟ੍ਰੇਲੀਆ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦ ਖਬਰ ਆਈ ਹੈ। ਤਿੰਨ ਸਾਲ ਪਹਿਲਾਂ ਕੈਨੇਡਾ ਪੁੱਜਾ ਬਠਿੰਡਾ ਸ਼ਹਿਰ ਦਾ ਪਾਰਸ ਦਿਲ ਦਾ ਦੌਰਾ ਪੈਣ ਕਾਰਨ ਦਮ ਤੋੜ ਗਿਆ ਜਦਕਿ ਮੁਕੇਰੀਆਂ ਨੇੜਲੇ ਪਿੰਡ ਧੀਰੋਵਾਲ ਦੇ ਵਰਿੰਦਰ ਕੁਮਾਰ ਦੱਤਾ ਦੀ ਐਡੀਲੇਡ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਪਾਰਸ ਦੀ ਦੇਹ ਪੰਜਾਬ ਭੇਜਣ ਲਈ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ। ਉਸ ਦੇ ਦੋਸਤਾਂ ਨੇ ਦੱਸਿਆ ਕਿ ਪਾਰਸ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਐਨੀ ਮਜ਼ਬੂਤ ਨਹੀਂ ਕਿ ਕੈਨੇਡਾ ਆ ਕੇ ਅੰਤਮ ਸਸਕਾਰ ਕਰ ਸਕਣ।

ਪਾਰਸ ਦੇ ਮਾਤਾ ਜੀ ਅਤੇ ਭੈਣ ਆਖਰੀ ਵਾਰ ਉਸ ਦਾ ਚਿਹਰਾ ਦੇਖਣਾ ਚਾਹੁੰਦੇ ਹਨ। ਦੂਜੇ ਪਾਸੇ ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ਵਿਚ ਵਾਪਰੇ ਹਾਦਸੇ ਦੌਰਾਨ ਵਰਿੰਦਰ ਕੁਮਾਰ ਦੱਤਾ ਦੀ ਮੌਤ ਹੋ ਗਈ। ਹੁਸ਼ਿਆਰਪੁਰ ਜ਼ਿਲ੍ਹੇ ਦੀ ਮੁਕੇਰੀਆਂ ਤਹਿਸੀਲ ਵਿਚ ਆਉਂਦੇ ਪਿੰਡ ਧੀਰੋਵਾਲ ਨਾਲ ਸਬੰਧਤ ਵਰਿੰਦਰ ਕੁਮਾਰ 2018 ਵਿਚ ਆਸਟ੍ਰੇਲੀਆ ਪੁੱਜਾ ਸੀ ਅਤੇ ਹੁਣ ਜਦੋਂ ਖੁਸ਼ਹਾਲੀ ਪੈਰ ਚੁੰਮਣ ਲੱਗੀ ਤਾਂ ਉਹ ਸਦੀਵੀ ਵਿਛੋੜਾ ਦੇ ਗਿਆ। ਵਰਿੰਦਰ ਦੇ ਮਾਪਿਆਂ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਅਤੇ ਅਚਾਨਕ ਵਾਪਰੇ ਹਾਦਸੇ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਰਹੀ। ਵਰਿੰਦਰ ਦੇ ਪਿਤਾ ਗੁਰਬਖਸ਼ ਲਾਲ ਨੇ ਪੰਜਾਬ ਸਰਕਾਰ ਅਤੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤ ਦੇ ਦੇਹ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ ਤਾਂਕਿ ਆਪਣੇ ਰੀਤ ਰਿਵਾਜ ਮੁਤਾਬਕ ਉਸ ਦਾ ਅੰਤਮ ਸਸਕਾਰ ਕੀਤਾ ਜਾ ਸਕੇ।

RELATED ARTICLES

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

LEAVE A REPLY

Please enter your comment!
Please enter your name here

- Advertisment -

Most Popular

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

Recent Comments