Friday, May 3, 2024
Home Punjab CM ਮਾਨ ਦਾ ਵੱਡਾ ਬਿਆਨ : ਸ਼ੁੱਭਕਰਨ 'ਤੇ ਗੋ.ਲੀ ਚਲਾਉਣ ਵਾਲੇ ਅਧਿਕਾਰੀਆਂ...

CM ਮਾਨ ਦਾ ਵੱਡਾ ਬਿਆਨ : ਸ਼ੁੱਭਕਰਨ ‘ਤੇ ਗੋ.ਲੀ ਚਲਾਉਣ ਵਾਲੇ ਅਧਿਕਾਰੀਆਂ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ, 23 ਫਰਵਰੀ | ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿਚ ਨਾ ਜਾ ਸਕਣ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments