Saturday, April 27, 2024
Home AAP ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ...

ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਊਧਮ ਸਿੰਘ ਨਗਰ (ਉੱਤਰਾਖੰਡ): ਅੱਜ ਸਵੇਰੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਗੋਲੀ ਮਾਰ ਕੇ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉੱਤਰਾਖੰਡ ਪੁਲੀਸ ਹੈੱਡਕੁਆਰਟਰ ਨੇ ਵਿਸ਼ੇਸ਼ ਟਾਸਕ ਫੋਰਸ ਅਤੇ ਸਥਾਨਕ ਪੁਲੀਸ ਦੇ ਅਧਿਕਾਰੀਆਂ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਹੈ।

ਸ਼ਾਂਤੀ ਬਣਾਈ ਰੱਖਣ ਲਈ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਇਲਾਕੇ ਵਿੱਚ ਵੀ ਵਾਧੂ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਪੁਲੀਸ ਨੇ ਸਿੱਖਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਪੁਲੀਸ ਅਨੁਸਾਰ ਬਾਬਾ ਤਰਸੇਮ ਸਿੰਘ ਨੂੰ ਗੋਲੀ ਲੱਗਣ ਤੋਂ ਬਾਅਦ ਖਟੀਮਾ ਦੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਦੋਸ਼ੀਆਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉੱਤਰਾਖੰਡ ਪੁਲੀਸ ਦੇ ਮੁਖੀ ਅਭਿਨਵ ਕੁਮਾਰ ਨੇ ਦੱਸਿਆ, ‘ਸਾਨੂੰ ਅੱਜ ਸਵੇਰੇ 7 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਸਵੇਰੇ 6.15-6.30 ਦਰਮਿਆਨ ਦੋ ਨਕਾਬਪੋਸ਼ ਹਮਲਾਵਰ ਨਾਨਕਮੱਤਾ ਗੁਰਦੁਆਰੇ ਵਿੱਚ ਦਾਖ਼ਲ ਹੋਏ ਅਤੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰ ਦਿੱਤੀ।’

ਸੂਤਰਾਂ ਅਨੁਸਾਰ ਬਾਬਾ ਤਰਸੇਮ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਦਾ ਸਬੰਧ ਪੰਜਾਬ ਨਾਲ ਹੈ। ਇਹ ਕਤਲ ਕਾਰ ਸੇਵਾ ਜਾਂ ਧਾਰਮਿਕ ਸਥਾਨਾਂ ਨਾਲ ਜੁੜੇ ਵਿਵਾਦਾਂ ਕਾਰਨ ਕੀਤੇ ਜਾਣ ਦਾ ਸ਼ੱਕ ਹੈ।

RELATED ARTICLES

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ ਵੈਨਕੂਵਰ: ਕੈਨੇਡਾ ਦੇ ਵੈਨਕੂਵਰ ਵਿਚ ਔਰਤ ਸਮੇਤ ਤਿੰਨ ਜਣਿਆਂ ਵੱਲੋਂ ਠੇਕੇ ਤੋਂ ਸ਼ਰਾਬ ਲੁੱਟਣ ਦੀ ਘਟਨਾ...

Recent Comments